Trending:
ਸੁਨੰਦਾ ਸ਼ਰਮਾ ਦੀ ਕਵਿਤਾ ‘ਮਾਂ’ ਨੇ ਜਿੱਤਿਆ ਹਰ ਇੱਕ ਦਾ ਦਿਲ, ਸੋਸ਼ਲ ਮੀਡੀਆ ‘ਤੇ ਛਾਈ ਇਹ ਵੀਡੀਓ
ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦ ਹੈ। ਉਹ ਏਨੀਂ ਦਿਨੀਂ ਕੁਝ ਨਾ ਕੁਝ ਮਜ਼ੇਦਾਰ ਵੀਡੀਓ ਬਣਾ ਕੇ ਆਪਣੇ ਪ੍ਰਸ਼ੰਸਕਾਂ ਦਾ ਪੂਰਾ ਮਨੋਰੰਜਨ ਕਰ ਰਹੀ ਹੈ। ਉਨ੍ਹਾਂ ਦਾ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸੁਰਖੀਆਂ ਬਟੋਰ ਰਿਹਾ ਹੈ।
image credit: instagram
ਹੋਰ ਪੜ੍ਹੋ : ਮਲਕੀਤ ਰੌਣੀ ਨੇ ਖੇਤਾਂ ਤੋਂ ਤਸਵੀਰਾਂ ਸ਼ੇਅਰ ਕਰਦੇ ਹੋਏ ਦਿੱਤਾ ਖ਼ਾਸ ਸੁਨੇਹਾ, ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ
image credit: instagram
ਇਸ ਵੀਡੀਓ ‘ਚ ਉਹ ‘ਮਾਂ’ ਕਵਿਤਾ ਗੁਣਗੁਣਾਉਂਦੀ ਹੋਈ ਨਜ਼ਰ ਆ ਰਹੀ ਹੈ। ਮਾਂ ਰੱਬ ਵੱਲੋਂ ਦਿੱਤਾ ਬਹੁਤ ਹੀ ਖ਼ਾਸ ਰਿਸ਼ਤਾ ਹੈ। ਉਨ੍ਹਾਂ ਨੇ ਮਾਂ ਦੇ ਤਿਆਗ ਤੇ ਪਿਆਰ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਦੇ ਨਾਲ ਬਿਆਨ ਕੀਤਾ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਮਾਂ ਕੈਪਸ਼ਨ ਦੇ ਨਾਲ ਆਪਣੇ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ। ਪ੍ਰਸ਼ੰਸਕਾਂ ਵੱਲੋਂ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਲੱਖਾਂ ਦੀ ਗਿਣਤੀ ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ਤੇ ਵੱਡੀ ਗਿਣਤੀ ‘ਚ ਕਮੈਂਟ ਕਰ ਚੁੱਕੇ ਨੇ।
image credit: instagram
ਜੇ ਗੱਲ ਕਰੀਏ ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਸੋਸ਼ਲ ਵਰਕ ਕਰ ਰਹੇ ਨੇ। ਲੋੜਵੰਦ ਲੋਕਾਂ ਨੂੰ ਜ਼ਰੂਰੀ ਚੀਜ਼ਾਂ ਤੇ ਲੋਕਾਂ ਨੂੰ ਵੈਕਸੀਨ ਲਵਾਉਣ ‘ਚ ਵੀ ਮਦਦ ਕਰ ਰਹੀ ਹੈ। ਸੁਨੰਦਾ ਸ਼ਰਮਾ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੀ ਹੈ। ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਗੀਤ ਵੀ ਗਾ ਚੁੱਕੀ ਹੈ।
View this post on Instagram