
ਗੋਵਿੰਦਾ (Govinda) ਦੀ ਪਤਨੀ (Wife) ਸੁਨੀਤਾ ਆਹੁਜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ ਅਤੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

ਹੋਰ ਪੜ੍ਹੋ : ਮੈਗੀ ਖਾਣ ਲੱਗਿਆ ਸੀ ਇਹ ਸ਼ਖਸ, ਹਵਾ ‘ਚ ਹੀ ਜੰਮ ਗਿਆ ਚੱਮਚ, ਵੀਡੀਓ ਵੇਖ ਹੋ ਜਾਓਗੇ ਹੈਰਾਨ
ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਬਹੁਤ ਹੀ ਖੂਬਸੂਰਤ ਦਰਸ਼ਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ’ ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਨੀਤਾ ਆਹੁਜਾ ਦੇ ਨਾਲ ਉਨ੍ਹਾਂ ਦੀ ਧੀ ਵੀ ਨਜ਼ਰ ਆ ਰਹੀ ਹੈ । ਮਾਂ ਧੀ ਦੀ ਇਸ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।
ਹੋਰ ਪੜ੍ਹੋ : ਖਾਲਸਾ ਏਡ ਦੇ ਮੁਖੀ ਰਵੀ ਸਿੰਘ ਦੇ ਘਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ, ਸਮੁੱਚੀ ਕੌਮ ਨੂੰ ਕੀਤੀ ਖ਼ਾਸ ਅਪੀਲ
ਕੁਝ ਸਮਾਂ ਪਹਿਲਾਂ ਗੋਵਿੰਦਾ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਹੁੰਚੇ ਸਨ ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਨੀਤਾ ਆਹੁਜਾ ਦੀਆਂ ਕੁਝ ਤਸਵੀਰਾਂ ਇੱਕਲੀ ਦੀਆਂ ਹਨ, ਜਦੋਂਕਿ ਕੁਝ ਤਸਵੀਰਾਂ ‘ਚ ਉਹ ਆਪਣੀ ਧੀ ਦੇ ਨਾਲ ਨਜ਼ਰ ਆ ਰਹੀ ਹੈ ।
![Krushna Abhishek breaks into tears and says he misses Govinda a lot [Watch Video]](https://wp.ptcpunjabi.co.in/wp-content/uploads/2022/05/Krushna-Abhishek-breaks-into-tears-and-says-he-misses-Govinda-a-lot-Watch-Video-3.png)
ਗੋਵਿੰਦਾ ਦੀ ਪਤਨੀ ਸੁਨੀਤਾ ਆਹੁਜਾ ਵੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ ।
View this post on Instagram