ਡੇਰਾ ਬਾਬਾ ਨਾਨਕ ਪਹੁੰਚ ਕੇ ਸੰਨੀ ਦਿਓਲ ਨੇ ਗੁਰਦੁਆਰਾ ਸਾਹਿਬ ਦੇ ਕੀਤੇ ਦਰਸ਼ਨ

Written by  Rupinder Kaler   |  May 02nd 2019 01:10 PM  |  Updated: May 02nd 2019 01:10 PM

ਡੇਰਾ ਬਾਬਾ ਨਾਨਕ ਪਹੁੰਚ ਕੇ ਸੰਨੀ ਦਿਓਲ ਨੇ ਗੁਰਦੁਆਰਾ ਸਾਹਿਬ ਦੇ ਕੀਤੇ ਦਰਸ਼ਨ

ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਡੇਰਾ ਬਾਬਾ ਨਾਨਕ ਪਹੁੰਚ ਕੇ ਕਰਤਾਰਪੁਰ ਸਾਹਿਬ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਹਨ। ਸੰਨੀ  ਦਿਓਲ ਦੇ ਨਾਲ ਇਸ ਮੌਕੇ ਕਈ ਸਿਆਸੀ ਆਗੂ ਵੀ ਮੌਜੂਦ ਸਨ ਪਰ ਉਨ੍ਹਾਂ ਨਾਲ ਬੌਬੀ ਦਿਓਲ ਨਹੀਂ ਸੀ।

sunny-deol sunny-deol

ਸੰਨੀ ਦਿਓਲ ਨੇ ਇਸ ਤੋਂ ਇਲਾਵਾ ਗੁਰਦਾਸਪੁਰ ਦੀਆਂ ਹੋਰ ਕਈ ਧਾਰਮਿਕ ਤੇ ਇਤਿਹਾਸਕ ਥਾਵਾਂ ਦੇ ਦਰਸ਼ਨ ਕੀਤੇ ।  ਆਪਣੇ ਇਸ ਦੌਰੇ ਦੌਰਾਨ ਸੰਨੀ ਦਿਓਲ ਨੇ ਗੁਰਦੁਆਰਾ ਸਾਹਿਬ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ ।

sunny-deol sunny-deol

ਇਸ ਦੌਰਾਨ ਉਹਨਾਂ ਨੂੰ ਗੁਰਦੁਅਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਿਰੋਪਾ ਤੇ ਕਿਰਪਾਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ ।

sunny-deol sunny-deol

ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਸੰਨੀ ਦਿਓਲ ਨੂੰ ਭਾਜਪਾ ਨੇ ਗੁਰਦਾਸਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ ਤੇ ਉਹ ਆਪਣੇ ਚੋਣ ਪ੍ਰਚਾਰ ਲਈ ਪਹੁੰਚੇ ਹੋਏ ਹਨ । ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸੰਨੀ ਦਿਓਲ ਨੇ ਗੁਰੂ ਘਰ ਪਹੁੰਚਕੇ ਆਸ਼ੀਰਵਾਦ ਲਿਆ ਹੈ ।

sunny-deol sunny-deol


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network