ਪ੍ਰਚਾਰ ਦੇ ਅਖੀਰਲੇ ਦਿਨ ‘ਤੇ ਸੰਨੀ ਦਿਓਲ ਨੇ ਲੋਕਾਂ ਵੱਲੋਂ ਮਿਲੇ ਇੰਨੇ ਪਿਆਰ ਤੇ ਸਤਿਕਾਰ ਲਈ ਸਾਂਝੀ ਕੀਤੀ ਭਾਵੁਕ ਪੋਸਟ, ਦੇਖੋ ਵੀਡੀਓ

Written by  Lajwinder kaur   |  May 17th 2019 10:20 AM  |  Updated: May 17th 2019 10:20 AM

ਪ੍ਰਚਾਰ ਦੇ ਅਖੀਰਲੇ ਦਿਨ ‘ਤੇ ਸੰਨੀ ਦਿਓਲ ਨੇ ਲੋਕਾਂ ਵੱਲੋਂ ਮਿਲੇ ਇੰਨੇ ਪਿਆਰ ਤੇ ਸਤਿਕਾਰ ਲਈ ਸਾਂਝੀ ਕੀਤੀ ਭਾਵੁਕ ਪੋਸਟ, ਦੇਖੋ ਵੀਡੀਓ

ਦਿਓਲ ਪਰਿਵਾਰ ਦੇ ਚਿਰਾਗ ਤੇ ਬਾਲੀਵੁੱਡ ਦੇ ਦਿੱਗਜ ਕਲਾਕਾਰ ਸੰਨੀ ਦਿਓਲ ਜਿਨ੍ਹਾਂ ਨੇ ਆਪਣੀ ਰਾਜਨੀਤਿਕ ਪਾਰੀ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਸ਼ੁਰੂ ਕੀਤੀ ਹੈ। ਜੀ ਹਾਂ ਉਹ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਚੋਣਾਂ ਦੇ ਮੈਦਾਨ ‘ਚ ਉੱਤਰੇ ਹਨ। ਪਿਛਲੇ ਕਈ ਦਿਨਾਂ ਤੋਂ ਉਹ ਲਗਾਤਾਰ ਚੋਣਾਂ ਦਾ ਪ੍ਰਚਾਰ ‘ਚ ਰੁੱਝੇ ਹੋਏ ਹਨ ਤੇ ਅੱਜ ਚੋਣ ਪ੍ਰਚਾਰ ਦਾ ਅਖੀਰਲਾ ਦਿਨ ਹੈ। ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਉੱਤੇ ਬਹੁਤ ਸ਼ਾਨਦਾਰ ਵੀਡੀਓ ਅਪਲੋਡ ਕੀਤੀ ਹੈ।

ਹੋਰ ਵੇਖੋ:ਰਾਜਨੀਤਿਕ ਸਫ਼ਰ ਸ਼ੁਰੂ ਕਰਨ ਤੋਂ ਪਹਿਲਾਂ ਸੰਨੀ ਦਿਓਲ ਹੋਏ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, ਵੇਖੋ ਵੀਡੀਓ

ਸੰਨੀ ਦਿਓਲ ਨੇ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘#elections2019 campaign ends today.Thanks for your love,respect and admiration’

View this post on Instagram

 

#akalidal#sunnydeolpaaji#pb03wale#roadshow

A post shared by #ਕਰਨ ਪੀਬੀ੦੩ (@karan_pb03_1998) on

ਉਨ੍ਹਾਂ ਨੇ ਪੰਜਾਬ ਦੇ ਲੋਕਾਂ ਵੱਲੋਂ ਮਿਲੇ ਇੰਨੇ ਪਿਆਰ ਨੂੰ ਵੀਡੀਓ ਦੇ ਰਾਹੀਂ ਪੇਸ਼ ਕਰਕੇ ਧੰਨਵਾਦ ਕੀਤਾ ਹੈ। ਵੀਡੀਓ ‘ਚ ਦੇਖ ਸਕਦੇ ਹੋ ਕਿਵੇਂ ਛੋਟੇ-ਛੋਟੇ ਬੱਚਿਆਂ ਤੋਂ ਲੈ ਕੇ ਵੱਡੇ ਬਜ਼ੁਰਗਾਂ ਤੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਸਾਰੇ ਪ੍ਰਚਾਰ ਸਫ਼ਰ ‘ਚ ਪੰਜਾਬੀ ਇੰਡਸਟਰੀ ਦੇ ਦੀਪ ਸਿੱਧੂ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜਕੇ ਪੂਰਾ ਸਾਥ ਦਿੰਦੇ ਹੋਏ ਨਜ਼ਰ ਆਏ ਹਨ।

62 ਸਾਲਾਂ ਦੇ ਸੰਨੀ ਦਿਓਲ ਚੋਣਾਂ ‘ਚ ਜਿੱਤ ਹਾਸਿਲ ਕਰਨ ਲਈ ਆਪਣਾ ਪੂਰਾ ਜ਼ੋਰ ਲਗਾ ਰਹੇ ਹਨ। ਉਹਨਾਂ ਦੇ ਪਿਤਾ ਧਰਮਿੰਦਰ ਦਿਓਲ ਵੀ ਸੰਨੀ ਦਿਓਲ ਦੇ ਪ੍ਰਚਾਰ ‘ਚ ਲੱਗੇ ਹੋਏ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network