ਸੰਨੀ ਦਿਓਲ ਨੇ ਆਪਣੀ ਮਾਂ ਪ੍ਰਕਾਸ਼ ਕੌਰ ਨਾਲ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ, ਗੋਆ ਵਿੱਚ ਲੈ ਰਹੇ ਨੇ ਛੁੱਟੀਆਂ ਦਾ ਆਨੰਦ
ਸੰਨੀ ਦਿਓਲ ਨੇ ਆਪਣੀ ਮਾਂ ਪ੍ਰਕਾਸ਼ ਕੌਰ ਨਾਲ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ, ਗੋਆ ਵਿੱਚ ਲੈ ਰਹੇ ਨੇ ਛੁੱਟੀਆਂ ਦਾ ਆਨੰਦ
Sunny Deol new pics: ਆਪਣੇ ਦਮਦਾਰ ਡਾਇਲਾਗਸ ਅਤੇ ਅਦਾਕਾਰੀ ਨਾਲ ਬਾਲੀਵੁੱਡ ਵਿੱਚ ਖਾਸ ਪਛਾਣ ਬਣਾਉਣ ਵਾਲੇ ਸੰਨੀ ਦਿਓਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਆਪਣੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਜਿਵੇਂ ਕਿ ਸਭ ਜਾਣਦੇ ਹਨ ਕਿ ਸੰਨੀ ਦਿਓਲ ਆਪਣੀ ਮਾਂ ਪ੍ਰਕਾਸ਼ ਕੌਰ ਨੂੰ ਬਹੁਤ ਪਿਆਰ ਕਰਦੇ ਹਨ। ਉਹ ਆਪਣੀ ਮਾਂ ਨੂੰ ਵੱਖ-ਵੱਖ ਥਾਵਾਂ ਉੱਤੇ ਘੁੰਮਦੇ ਹੋਏ ਨਜ਼ਰ ਆਉਂਦੇ ਰਹਿੰਦੇ ਹਨ। ਇਸ ਵਾਰ ਉਹ ਆਪਣੀ ਮੰਮੀ ਨਾਲ ਗੋਆ ਵਿੱਚ ਘੁੰਮ ਰਹੇ ਹਨ। ਉਨ੍ਹਾਂ ਨੇ ਆਪਣੀ ਮਾਤਾ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
image source: instagram
ਐਕਟਰ ਸੰਨੀ ਦਿਓਲ ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਮੰਮੀ ਪ੍ਰਕਾਸ਼ ਕੌਰ ਦੇ ਨਾਲ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰ ਵਿੱਚ ਸੰਨੀ ਆਪਣੀ ਮੰਮੀ ਦੇ ਨਾਲ ਬੈਠੇ ਹੋਏ ਨਜ਼ਰ ਆ ਰਹੇ ਨੇ ਤੇ ਪਿੱਛੇ Bambolim ਬੀਚ ਦੀਆਂ ਖ਼ੂਬਸੂਰਤ ਦ੍ਰਿਸ਼ ਦੇਖਣ ਨੂੰ ਮਿਲ ਰਹੇ ਹਨ। ਸੰਨੀ ਦਿਓਲ ਨੇ ਕੈਪਸ਼ਨ ਵਿੱਚ ਲਿਖਿਆ ਹੈ ‘ਮਾਂ’ ਤੇ ਨਾਲ ਹੀ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ। ਇਸ ਪੋਸਟ ਉੱਤੇ ਕਲਾਕਾਰ ਅਤੇ ਪ੍ਰਸ਼ੰਸਕ ਖੂਬ ਪਿਆਰ ਲੁਟਾ ਰਹੇ ਹਨ।
image source: instagram
ਸੰਨੀ ਦਿਓਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ । ਜਲਦ ਹੀ ਉਹ ਆਪਣੀ ਨਵੀਂ ਫ਼ਿਲਮ ‘ਗਦਰ-2’ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣਗੇ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਅਮੀਸ਼ਾ ਪਟੇਲ ਵੀ ਨਜ਼ਰ ਆਵੇਗੀ । ਇਸ ਤੋਂ ਇਲਾਵਾ ਸੰਨੀ ਦਿਓਲ ਆਪਣੀ ਅਗਲੀ ਫ਼ਿਲਮ ‘ਬਾਪ’ ‘ਤੇ ਕੰਮ ਕਰ ਰਹੇ ਹਨ। ਇਸ ਫ਼ਿਲਮ ‘ਚ ਸੰਨੀ ਦਿਓਲ ਦੇ ਨਾਲ ਮਿਥੁਨ ਚੱਕਰਵਰਤੀ, ਸੰਜੇ ਦੱਤ ਅਤੇ ਜੈਕੀ ਸ਼ਰਾਫ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਸੰਨੀ ਜੋ ਕਿ ਨਾਲ ਹੀ ਆਪਣੇ-2 ਫ਼ਿਲਮ ਉੱਤੇ ਵੀ ਕੰਮ ਕਰ ਰਹੇ ਹਨ। ਇਸ ਵਾਰ ਇਸ ਫ਼ਿਲਮ ਵਿੱਚ ਸੰਨੀ ਦਿਓਲ ਦੇ ਪੁੱਤਰ ਕਰਨ ਦਿਓਲ ਵੀ ਨਜ਼ਰ ਆਉਣਗੇ।
image source: instagram
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
