ਦੀਪ ਸਿੱਧੂ ‘ਤੇ ਬੋਲੇ ਸੰਨੀ ਦਿਓਲ, ਦੀਪ ਸਿੱਧੂ ਬਾਰੇ ਆਖੀ ਵੱਡੀ ਗੱਲ

written by Shaminder | January 28, 2021

ਗਣਤੰਤਰ ਦਿਹਾੜੇ ਦੇ ਮੌਕੇ ‘ਤੇ ਕਿਸਾਨਾਂ ਵੱਲੋਂ ਟ੍ਰੈਕਟਰ ਪਰੇਡ ਕੱਢੀ ਗਈ । ਇਸ ਦੌਰਾਨ ਇੱਕ ਦੋ ਘਟਨਾਵਾਂ ਕਾਰਨ ਮਹੌਲ ਤਣਾਅਪੂਰਨ ਹੋ ਗਿਆ । ਜਿਸ ਤੋਂ ਬਾਅਦ ਅਦਾਕਾਰ ਦੀਪ ਸਿੱਧੂ ਕਿਸਾਨ ਆਗੂਆਂ ਦੇ ਨਿਸ਼ਾਨੇ ‘ਤੇ ਹਨ । ਹੁਣ ਦੀਪ ਸਿੱਧੂ ਬਾਰੇ ਸੰਨੀ ਦਿਓਲ ਦਾ ਬਿਆਨ ਸਾਹਮਣੇ ਆਇਆ ਹੈ । ਜਿਸ ‘ਚ ਉਨ੍ਹਾਂ ਨੇ ਲਿਖਿਆ ਹੈ ਕਿ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਦੀਪ ਸਿੱਧੂ ਦੇ ਨਾਲ ਕੋਈ ਵੀ ਕਿਸੇ ਤਰ੍ਹਾਂ ਦਾ ਸਬੰਧ ਨਹੀਂ ਹੈ ।

deepsidhu

ਪੰਜਾਬੀ ਫਿਲਮਾਂ ਦੇ ਅਦਾਕਾਰ ਦੀਪ ਸਿੱਧੂ ਵੱਲੋਂ ਗਣਤੰਤਰ ਦਿਵਸ ਦੇ ਦਿਨ ਲਾਲ ਕਿਲ੍ਹੇ ’ਤੇ ਤਿਰੰਗੇ ਦੀ ਕੇਸਰੀ ਝੰਡਾ ਲਹਿਰਾਉਣ ’ਤੇ ਸਾਰਿਆਂ ਨੇ ਵਿਰੋਧ ਕੀਤਾ ਹੈ। ਇਸ ਦੇ ਨਾਲ ਹੀ ਦੀਪ ਸਿੱਧੂ ਲੋਕਾਂ ਦੇ ਨਿਸ਼ਾਨੇ ’ਤੇ ਆ ਗਿਆ ਹੈ। ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਸਪਸ਼ਟ ਕੀਤਾ ਹੈ ਕਿ ਦੀਪ ਸਿੱਧੂ ਦਾ ਉਨ੍ਹਾਂ ਨਾਲ ਜਾਂ ਉਨ੍ਹਾਂ ਦੇ ਪਰਿਵਾਰ ਨਾਲ ਕੋਈ ਸਬੰਧ ਨਹੀਂ ਹੈ।

deep sidhu with sunny

ਦਿੱਲੀ ਵਿਚ ਕਿਸਾਨਾਂ ਨੇ ਟਰੈਕਟਰ ਪਰੇਡ ਵਿਚ ਹਿੰਸਾ ਅਤੇ ਅਰਾਜਕਤਾ ਫੈਲਾਉਣ ਨੂੰ ਲੈ ਕੇ ਦੀਪ ਸਿੱਧੂ ’ਤੇ ਦੋਸ਼ ਲੱਗੇ ਹਨ। ਕਿਸਾਨ ਨੇਤਾਵਾਂ ਨੇ ਇਸ ਤਰ੍ਹਾਂ ਦੀ ਘਟਨਾ ਲਈ ਦੀਪ ਸਿੱਧੂ ’ਤੇ ਦੋਸ਼ ਲਾਏ ਗਏ ਹਨ। ਐਮਪੀ ਸੰਨੀ ਦਿਓਨ ਨੇ ਆਪਣੇ ਫੇਸਬੁੱਕ ਪੇਜ਼ ’ਤੇ ਪੋਸਟ ਕਰ ਕੇ ਆਪਣੀ ਗੱਲ ਕਹੀ।

sunny-deol

 

ਉਨ੍ਹਾਂ ਕਿਹਾ ਕਿ ਅੱਜ ਦਿੱਲੀ ਦੇ ਲਾਲ ਕਿਲ੍ਹੇ ’ਤੇ ਜੋ ਵੀ ਕੁਝ ਹੋਇਆ ਉਸ ਨੂੰ ਦੇਖ ਕੇ ਮਨ ਬਹੁਤ ਦੁਖੀ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨ ਅਤੇ ਉਨ੍ਹਾਂ ਦੀ ਸਰਕਾਰ ਦਾ ਮਾਮਲਾ ਹੈ, ਇਸ ਲਈ ਇਸ ਵਿਚ ਕਿਸੇ ਨੂੰ ਨਹੀਂ ਆਉਣਾ ਚਾਹੀਦਾ। ਦੋਵੇਂ ਧਿਰਾਂ ਗੱਲਬਾਤ ਜ਼ਰੀਏ ਸਮੱਸਿਆ ਦਾ ਹੱਲ ਕੱਢ ਲੈਣਗੇ।

sunny 74

 

0 Comments
0

You may also like