
Sunny Malton become father: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਰੈਪਰ ਅਤੇ ਗਾਇਕ ਸੰਨੀ ਮਾਲਟਨ ਅਤੇ ਉਨ੍ਹਾਂ ਦੀ ਪਤਨੀ ਨੇ ਆਪਣੇ ਪਹਿਲੇ ਬੱਚੇ ਦਾ ਸਵਾਗਤ ਇਸ ਸੰਸਾਰ ਵਿੱਚ ਕੀਤਾ ਹੈ। ਜੀ ਹਾਂ ਪਰਵੀਨ ਸਿੱਧੂ ਨੇ ਇੱਕ ਪਿਆਰੀ ਜਿਹੀ ਬੱਚੀ ਨੂੰ ਜਨਮ ਦਿੱਤਾ ਹੈ। ਦੋਵੇਂ ਆਪਣੀ ਨੰਨ੍ਹੀ ਪਰੀ ਨੂੰ ਲੈ ਕੇ ਬਹੁਤ ਜ਼ਿਆਦਾ ਖੁਸ਼ ਹਨ। ਦੋਵੇਂ ਨੇ ਆਪੋ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਆਪਣੇ ਫੈਨਜ਼ ਦੇ ਨਾਲ ਇਹ ਖੁਸ਼ੀ ਸਾਂਝੀ ਕੀਤੀ ਹੈ।
ਹੋਰ ਪੜ੍ਹੋ : ਗਾਇਕ ਕੁਲਵਿੰਦਰ ਬਿੱਲਾ ਨੇ ਪਤਨੀ ਰਾਵੀ ਕੌਰ ਨਾਲ ਮਨਾਈ ਵਿਆਹ ਦੀ ਵਰ੍ਹੇਗੰਢ, ਸਾਹਮਣੇ ਆਈਆਂ ਤਸਵੀਰਾਂ

ਸੰਨੀ ਮਾਲਟਨ ਨੇ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਨਾਲ ਉਸ ਨੇ ਲਿਖਿਆ, ‘‘ਦੁਨੀਆ ’ਤੇ ਸਵਾਗਤ ਹੈ ਨੰਨ੍ਹੀ ਪਰੀ। ਸਾਡੀ ਜ਼ਿੰਦਗੀ ’ਚ ਖੁਸ਼ੀਆਂ ਵਾਪਸ ਲਿਆਉਣ ਲਈ ਤੇਰਾ ਧੰਨਵਾਦ।’’ ਇਸ ਤਸਵੀਰ ਵਿੱਚ ਬੱਚੀ ਦੇ ਪੈਰ ਨਜ਼ਰ ਆ ਰਹੇ ਹਨ।

ਦੱਸ ਦੇਈਏ ਕਿ ਸੰਨੀ ਮਾਲਟਨ ਦੀ ਪਤਨੀ ਪਰਵੀਨ ਸਿੱਧੂ ਨੇ ਵੀ ਇਹੀ ਤਸਵੀਰ ਸਾਂਝੀ ਕੀਤੀ ਹੈ, ਜਿਸ ਨਾਲ ਉਹ ਲਿਖਦੀ ਹੈ, ‘ਜਨਵਰੀ 12 ਉਹ ਦਿਨ ਸੀ, ਜਿਸ ਨੇ ਮੇਰੀ ਤੇ ਸੰਨੀ ਮਾਲਟਨ ਦੀ ਜ਼ਿੰਦਗੀ ਬਦਲ ਦਿੱਤੀ। ਸਾਡੀ ਜ਼ਿੰਦਗੀ ’ਚ ਖੁਸ਼ੀਆਂ ਵਾਪਸ ਲਿਆਉਣ ਲਈ ਤੇਰਾ ਧੰਨਵਾਦ ਨੰਨ੍ਹੀ ਪਰੀ। ਮਾਂ-ਧੀ ਦੋਵੇਂ ਠੀਕ ਹਨ’। ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਜੋੜੇ ਨੂੰ ਮੁਬਾਰਕਾਂ ਦੇ ਰਹੇ ਹਨ।
ਕੁਝ ਸਮੇਂ ਪਹਿਲਾਂ ਹੀ ਸੰਨੀ ਮਾਲਟਨ ਦੀ ਪਤਨੀ ਪਰਵੀਨ ਸਿੱਧੂ ਦੀਆਂ ਬੇਬੀ ਸ਼ਾਵਰ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਸਨ। ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ।

ਜੇ ਗੱਲ ਕਰੀਏ ਸੰਨੀ ਮਾਲਟਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਨਾਲ ਕਈ ਗੀਤਾਂ ਵਿੱਚ ਕੰਮ ਕੀਤਾ ਸੀ। ਦੋਵੇਂ ਚੰਗੇ ਦੋਸਤ ਸਨ। ਸਿੱਧੂ ਮੂਸੇਵਾਲਾ ਦੀ ਮੌਤ ਨੇ ਸੰਨੀ ਮਾਲਟਨ ਨੂੰ ਅੰਦਰੋਂ ਤੋੜ ਕੇ ਰੱਖ ਦਿੱਤਾ ਸੀ। ਆਪਣੇ ਜਜ਼ਬਾਤਾਂ ਨੂੰ ਸੰਨੀ ਨੇ ਇੱਕ ਗੀਤ Letter To Sidhu ਦੇ ਰਾਹੀਂ ਬਿਆਨ ਕੀਤਾ ਸੀ। ਇਸ ਗੀਤ ਨੂੰ ਸੁਣਕੇ ਪ੍ਰਸ਼ੰਸਕ ਤਾਂ ਭਾਵੁਕ ਹੋਏ ਤੇ ਨਾਲ ਹੀ ਪੰਜਾਬੀ ਕਲਾਕਾਰਾਂ ਦੀਆਂ ਅੱਖਾਂ ਵੀ ਨਮ ਹੋ ਗਈਆਂ ਸਨ। ਸੰਨੀ ਮਾਲਟਨ ਅਕਸਰ ਹੀ ਸਿੱਧੂ ਮੂਸੇਵਾਲਾ ਦੇ ਨਾਲ ਆਪਣੀ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ।
View this post on Instagram