Advertisment

ਪੀਟੀਸੀ ਪੰਜਾਬੀ 'ਤੇ ਹੋਵੇਗਾ ਸੁਰਜੀਤ ਭੁੱਲਰ ਅਤੇ ਗੁਰਲੇਜ਼ ਅਖ਼ਤਰ ਦੇ ਨਵੇਂ ਗੀਤ ਦਾ ਪ੍ਰੀਮੀਅਰ 

author-image
By Shaminder
New Update
ਪੀਟੀਸੀ ਪੰਜਾਬੀ 'ਤੇ ਹੋਵੇਗਾ ਸੁਰਜੀਤ ਭੁੱਲਰ ਅਤੇ ਗੁਰਲੇਜ਼ ਅਖ਼ਤਰ ਦੇ ਨਵੇਂ ਗੀਤ ਦਾ ਪ੍ਰੀਮੀਅਰ 
Advertisment
ਸੁਰਜੀਤ ਭੁੱਲਰ ਅਤੇ ਗੁਰਲੇਜ਼ ਅਖ਼ਤਰ ਜਲਦ ਹੀ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । 'ਆਇਆ ਨਾ ਖ਼ਿਆਲ' ਨਾਂਅ ਦੇ ਟਾਈਟਲ ਹੇਠ ਆ ਰਹੇ ਇਸ ਗੀਤ ਦਾ ਪ੍ਰੀਮੀਅਰ ਪੀਟੀਸੀ ਪੰਜਾਬੀ 'ਤੇ ਕੀਤਾ ਜਾਵੇਗਾ ।ਇਸ ਗੀਤ ਨੂੰ ਤੁਸੀਂ 13 ਅਗਸਤ ਨੂੰ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ 'ਤੇ ਵੇਖ ਸਕਦੇ ਹੋ । ਇਸ ਗੀਤ ਦੇ ਬੋਲ ਬਿੱਟੂ ਚੀਮਾ ਨੇ ਲਿਖੇ ਹਨ ਜਦਕਿ ਮਿਊਜ਼ਿਕ ਦਿੱਤਾ ਹੈ ਜੋਏ ਅਤੁਲ ਨੇ । ਹੋਰ ਵੇਖੋ :ਗਾਇਕੀ ਦੇ ਨਾਲ-ਨਾਲ ਸੁਰਜੀਤ ਭੁੱਲਰ ਰਹਿ ਚੁੱਕੇ ਹਨ ਇਸ ਪਿੰਡ ਦੇ ਸਰਪੰਚ, ਜਨਮ ਦਿਨ ‘ਤੇ ਜਾਣੋ ਉਨ੍ਹਾਂ ਦੀ ਜ਼ਿੰਦਗੀ ਅਤੇ ਸੰਗੀਤਕ ਸਫ਼ਰ ਬਾਰੇ ਇਸ ਗੀਤ ਨੂੰ ਪੀਟੀਸੀ ਪੰਜਾਬੀ 'ਤੇ ਰਿਲੀਜ਼ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਵੀ ਸੁਰਜੀਤ ਭੁੱਲਰ ਨੇ ਗੁਰਲੇਜ਼ ਅਖ਼ਤਰ ਨਾਲ ਗੀਤ ਕੱਢਿਆ ਸੀ 'ਫੀਲ' ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । Image result for surjit bhullar ਸੁਰਜੀਤ ਭੁੱਲਰ ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ । ਸਾਫ਼ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਸੁਰਜੀਤ ਭੁੱਲਰ ਇੱਕ ਵਾਰ ਮੁੜ ਤੋਂ ਗੁਰਲੇਜ਼ ਅਖ਼ਤਰ ਦੇ ਨਾਲ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਹਨ । ਹੁਣ ਵੇਖਣਾ ਇਹ ਹੋਵੇਗਾ ਕਿ ਉਨ੍ਹਾਂ ਦੇ ਇਸ ਗੀਤ ਨੂੰ ਸਰੋਤਿਆਂ ਵੱਲੋਂ ਕਿੰਨਾ ਕੁ ਹੁੰਗਾਰਾ ਮਿਲਦਾ ਹੈ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment