ਜਲਦ ਸਾਹਮਣੇ ਆਵੇਗੀ ਸਰਗੁਣ ਮਹਿਤਾ ਤੇ ਗੁਰਨਾਮ ਭੁੱਲਰ ਦੀ ਫ਼ਿਲਮ 'ਸੁਰਖ਼ੀ ਬਿੰਦੀ' ਦੀ ਪਹਿਲੀ ਝਲਕ

Written by  Aaseen Khan   |  July 25th 2019 11:22 AM  |  Updated: July 25th 2019 11:50 AM

ਜਲਦ ਸਾਹਮਣੇ ਆਵੇਗੀ ਸਰਗੁਣ ਮਹਿਤਾ ਤੇ ਗੁਰਨਾਮ ਭੁੱਲਰ ਦੀ ਫ਼ਿਲਮ 'ਸੁਰਖ਼ੀ ਬਿੰਦੀ' ਦੀ ਪਹਿਲੀ ਝਲਕ

ਪੰਜਾਬੀ ਫ਼ਿਲਮ 'ਸੁਰਖ਼ੀ ਬਿੰਦੀ' ਜਿਸ 'ਚ ਗੁਰਨਾਮ ਭੁੱਲਰ ਅਤੇ ਸਰਗੁਣ ਮਹਿਤਾ ਮੁੱਖ ਭੂਮਿਕਾ ਨਿਭਾ ਰਹੇ ਹਨ। ਕਈ ਹਿੱਟ ਪੰਜਾਬੀ ਫ਼ਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਜਗਦੀਪ ਸਿੱਧੂ ਦੇ ਨਿਰਦੇਸ਼ਨ 'ਚ ਫ਼ਿਲਮਾਈ ਗਈ ਇਹ ਫ਼ਿਲਮ 30 ਅਗਸਤ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਫ਼ਿਲਮ ਦਾ ਫਰਸਟ ਲੁੱਕ ਬਹੁਤ ਜਲਦ ਦਰਸ਼ਕਾਂ ਦੇ ਰੁ-ਬ-ਰੁ ਕੀਤਾ ਜਾਵੇਗਾ ਜਿਸ ਦੀ ਜਾਣਕਾਰੀ ਫ਼ਿਲਮ ਦੇ ਨਾਇਕ ਗੁਰਨਾਮ ਭੁੱਲਰ ਨੇ ਆਪਣੇ ਸ਼ੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਦਿੱਤੀ ਹੈ।

ਦੱਸ ਦਈਏ ਇਸ ਫ਼ਿਲਮ 'ਚ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਪਹਿਲੀ ਵਾਰ ਸਕਰੀਨ ਸਾਂਝੀ ਕਰਦੇ ਹੋਏ ਨਜ਼ਰ ਆਉਣਗੇ। ਫ਼ਿਲਮ ਬਾਰੇ ਗੱਲ ਕਰੀਏ ਤਾਂ ਫ਼ਿਲਮ ਸੁਰਖ਼ੀ ਬਿੰਦੀ ਦੀ ਕਹਾਣੀ ਨੂੰ ਲਿਖਿਆ ਹੈ ਰੁਪਿੰਦਰ ਇੰਦਰਜੀਤ ਹੋਰਾਂ ਨੇ ਤੇ ਫ਼ਿਲਮ ਸ਼੍ਰੀ ਨਰੋਤਮ ਫ਼ਿਲਮਜ਼ ਦੇ ਬੈਨਰ ਹੇਠ ਰਿਲੀਜ਼ ਕੀਤੀ ਜਾਵੇਗੀ। ਦੱਸ ਦਈਏ ਸੁਰਖ਼ੀ ਬਿੰਦੀ ਫ਼ਿਲਮ ‘ਚ ਸਰਗੁਣ ਮਹਿਤਾ ਦਾ ਨਾਮ ਹੋਣ ਵਾਲਾ ਹੈ ਰਾਣੋ ਅਤੇ ਉੱਥੇ ਹੀ ਗੁਰਨਾਮ ਭੁੱਲਰ ਦਾ ਨਾਮ ਹੋਵੇਗਾ ਸੁਖਨਾ।ਗੁਰਨਾਮ ਭੁੱਲਰ ਅਤੇ ਸਰਗੁਣ ਮਹਿਤਾ ਤੋਂ ਇਲਾਵਾ ਫ਼ਿਲਮ ‘ਚ ਨਿਸ਼ਾ ਬਾਨੋ ਅਤੇ ਪੰਜਾਬੀ ਇੰਡਸਟਰੀ ਦੇ ਹੋਰ ਵੀ ਵੱਡੇ ਚਿਹਰੇ ਨਜ਼ਰ ਆਉਣਗੇ।

ਹੋਰ ਵੇਖੋ : ਟਵਿੱਟਰ 'ਤੇ ਕਰਨ ਔਜਲਾ ਦਾ ਬਣਿਆ ਜਾਅਲੀ ਅਕਾਊਂਟ, ਕਰਨ ਔਜਲਾ ਨੇ ਲਾਈਵ ਹੋ ਕੇ ਦੱਸਿਆ ਸੱਚ

 

View this post on Instagram

 

First look coming soon

A post shared by Gurnam Bhullar (@gurnambhullarofficial) on

ਗੁੱਡੀਆਂ ਪਟੋਲੇ ਫ਼ਿਲਮ ਰਾਹੀਂ ਨਾਇਕ ਦੇ ਤੌਰ ‘ਤੇ ਫ਼ਿਲਮਾਂ ‘ਚ ਡੈਬਿਊ ਕਰਨ ਵਾਲੇ ਗੁਰਨਾਮ ਭੁੱਲਰ ਦੀ ਜੋੜੀ ਸਰਗੁਣ ਮਹਿਤਾ ਨਾਲ ਪਰਦੇ ‘ਤੇ ਦਰਸ਼ਕਾਂ ਨੂੰ ਕਿੰਨ੍ਹਾਂ ਕੁ ਭਾਉਂਦੀ ਹੈ ਇਹ ਆਉਣ ਵਾਲੇ ਸਮੇਂ ‘ਚ ਪਤਾ ਲੱਗ ਸਕੇਗਾ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network