ਸੁਸ਼ਮਿਤਾ ਸੇਨ ਨੇ ਭਰਾ ਦੀ ਸੰਗੀਤ ਪਾਰਟੀ ‘ਚ BF ਰੋਹਮਨ ਸ਼ਾਲ ਦੇ ਨਾਲ ਕੁਝ ਇਸ ਤਰ੍ਹਾਂ ਬੰਨੇ ਰੰਗ, ਦੇਖੋ ਵੀਡੀਓ

written by Lajwinder kaur | June 20, 2019

ਮਿਸ ਯੂਨੀਵਰਸ ਦਾ ਖਿਤਾਬ ਜਿੱਤ ਚੁੱਕੀ ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੈਨ ਦੇ ਭਰਾ ਰਾਜੀਵ ਸੇਨ 16 ਜੂਨ ਨੂੰ ਵਿਆਹ ਦੇ ਪਵਿੱਤਰ ਬੰਧਨ ‘ਚ ਬੱਝ ਚੁੱਕੇ ਹਨ। ਉਨ੍ਹਾਂ ਨੇ  ਆਪਣੀ ਗਰਲ ਫ੍ਰੈਂਡ ਚਾਰੂ ਅਸੋਪਾ ਦੇ ਨਾਲ ਵਿਆਹ ਕਰਵਾ ਲਿਆ ਹੈ। ਚਾਰੂ ਅਸੋਪਾ ਮਸ਼ਹੂਰ ਟੀ. ਵੀ. ਅਦਾਕਾਰਾ ਨੇ। ਇਹ ਵਿਆਹ ਬੇਹੱਦ ਨਿੱਜੀ ਪ੍ਰੋਗਰਾਮ ਰਿਹਾ ਹੈ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੁਸ਼ਮਿਤਾ ਸੇਨ ਆਪਣੇ ਸੋਸ਼ਲ ਮੀਡੀਆ ਦੇ ਰਾਹੀਂ ਦਰਸ਼ਕਾਂ ਦੇ ਨਾਲ ਸਾਂਝੀਆਂ ਕਰ ਰਹੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਭਰਾ ਦੇ ਸੰਗੀਤ ਰਸਮ ਵਾਲੇ ਪ੍ਰੋਗਰਾਮ ਦੀ ਵੀਡੀਓ ਸਾਂਝੀ ਕੀਤੀ ਹੈ।

ਹੋਰ ਵੇਖੋ:ਮੇਰੇ ਲਿਖੇ ਲਫ਼ਜ਼ਾਂ ਨੂੰ ਤੁਹਾਡੇ ਤੱਕ ਲੈ ਕੇ ਆਉਣ ‘ਚ ਰਾਜਵੀਰ ਜਵੰਦਾ ਦਾ ਬਹੁਤ ਵੱਡਾ ਯੋਗਦਾਨ- ਗਿੱਲ ਰੌਂਤਾ

ਇਸ ਵੀਡੀਓ ‘ਚ ਉਹ ਆਪਣੇ ਬੁਆਏ ਫ੍ਰੈਂਡ ਰੋਹਮਨ ਸ਼ਾਲ ਦੇ ਨਾਲ ਜੰਮ ਕੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ।  ਉਨ੍ਹਾਂ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਸੰਗੀਤ ਤੇ ਫਿਰ ਧਮਾਲ। ਇਹ ਇੱਕ ਪ੍ਰਾਈਵੇਟ ਵਿਆਹ ਸੀ ਜਿਸ ‘ਚ ਦੋਨਾਂ ਪਾਸਿਆਂ ਤੋਂ ਸਿਰਫ ਪਰਿਵਾਰ ਵਾਲੇ ਤੇ ਖ਼ਾਸ ਦੋਸਤ ਹੀ ਸ਼ਾਮਿਲ ਹੋਏ ਸਨ।’ ਇਸ ਵੀਡੀਓ ‘ਚ ਉਨ੍ਹਾਂ ਦੀਆਂ ਦੋਵੇਂ ਬੇਟੀਆਂ ਵੀ ਨੱਚ ਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਦਰਸ਼ਕਾਂ ਵੱਲੋਂ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

You may also like