ਸੁਸ਼ਮਿਤਾ ਸੇਨ ਨੇ ਆਪਣੇ ਪਿਤਾ ਦੇ ਜਨਮਦਿਨ 'ਤੇ ਭਾਵੁਕ ਪੋਸਟ ਪਾਉਂਦੇ ਹੋਏ ਪਰਮਾਤਮਾ ਤੋਂ ਚੰਗੀ ਸਿਹਤ ਦੀ ਕੀਤੀ ਕਾਮਨਾ

Written by  Lajwinder kaur   |  December 19th 2019 02:23 PM  |  Updated: December 19th 2019 02:23 PM

ਸੁਸ਼ਮਿਤਾ ਸੇਨ ਨੇ ਆਪਣੇ ਪਿਤਾ ਦੇ ਜਨਮਦਿਨ 'ਤੇ ਭਾਵੁਕ ਪੋਸਟ ਪਾਉਂਦੇ ਹੋਏ ਪਰਮਾਤਮਾ ਤੋਂ ਚੰਗੀ ਸਿਹਤ ਦੀ ਕੀਤੀ ਕਾਮਨਾ

ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਤੇ ਸਾਬਕਾ ਮਿਸ ਯੂਨੀਵਰਸ ਸੁਸ਼ਮਿਤਾ ਸੇਨ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੇ ਪਿਤਾ ਲਈ ਬਹੁਤ ਹੀ ਖ਼ਾਸ ਮੈਸੇਜ ਪਾਇਆ ਹੈ। ਜੀ ਹਾਂ ਇਹ ਪਿਆਰੀ ਜਿਹੀ ਪੋਸਟ ਉਨ੍ਹਾਂ ਨੇ ਆਪਣੇ ਪਿਤਾ ਦੇ ਜਨਮ ਦਿਨ ਦੇ ਮੌਕੇ ਉੱਤੇ ਪਾਈ ਹੈ ਤੇ ਕੈਪਸ਼ਨ ‘ਚ ਲਿਖਿਆ ਹੈ, ‘ਹੈਪੀ ਬਰਥਡੇਅ ਬਾਬਾ!!! ਪਰਮਾਤਮਾ ਤੁਹਾਨੂੰ ਹਮੇਸ਼ਾ ਭਰਪੂਰ ਸਿਹਤ ਅਤੇ ਰੂਹਾਨੀ ਖੁਸ਼ੀਆਂ ਬਖਸ਼ੇ !! ਤੁਸੀਂ ਸਾਨੂੰ ਯਾਦ ਕਰਾਉਂਦੇ ਰਹੋਗੇ ਕਿ ਕਿਵੇਂ ਜ਼ਿੰਦਗੀ ‘ਚ ਲੰਬਾ ਖੜਾ ਹੋਣਾ ਚਾਹੀਦਾ ਹੈ!! ਮੈਂ ਮੇਰੇ ਪੈਰਾਂ ਦੀਆਂ ਉਂਗਲਾਂ 'ਤੇ ਹੀ !!! ਮੈਂ ਤੁਹਾਨੂੰ ਪਿਆਰ ਕਰਦੀ ਹਾਂ ਡੈਡੀ ... ਤੁਹਾਡੇ ਲਈ ਰੱਬ ਦਾ ਧੰਨਵਾਦ !!!’

ਹੋਰ ਵੇਖੋ:ਗੁਰਲੇਜ਼ ਅਖ਼ਤਰ ਤੇ ਕੌਰ ਬੀ ਨੇ ਸਤਿੰਦਰ ਸੱਤੀ ਨੂੰ ਜਨਮ ਦਿਨ ‘ਤੇ ਦਿੱਤਾ ਸਰਪ੍ਰਾਈਜ਼, ਸੱਤੀ ਨੇ ਪੋਸਟ ਪਾ ਕੀਤਾ ਸ਼ੁਕਰਾਨਾ

ਉਨ੍ਹਾਂ ਨੇ ਆਪਣੇ ਪਿਤਾ ਸ਼ੁਬੇਰ ਸੇਨ ਦੇ ਨਾਲ ਇੱਕ ਤੋਂ ਬਾਅਦ ਇੱਕ ਕਰਕੇ ਅੱਠ ਤਸਵੀਰਾਂ ਸ਼ੇਅਰ ਕੀਤੀਆਂ ਨੇ। ਇਨ੍ਹਾਂ ਤਸਵੀਰਾਂ ‘ਚ ਸੁਸ਼ਮਿਤਾ ਸੇਨ ਤੇ ਪਰਿਵਾਰਿਕ ਮੈਂਬਰ ਜਿਸ ‘ਚ ਉਨ੍ਹਾਂ ਦੀ ਮਾਂ, ਭਰਾ ਤੇ ਦੋਵੇਂ ਬੇਟੀਆਂ ਨਜ਼ਰ ਆ ਰਹੀਆਂ ਹਨ। ਇਕ ਤਸਵੀਰ ‘ਚ ਉਨ੍ਹਾਂ ਦੇ ਬੁਆਏ ਫ੍ਰੈਂਡ ਰੋਹਮਾਨ ਸ਼ਾਲ ਵੀ ਨਜ਼ਰ ਆ ਰਹੇ ਹਨ। ਇਸ ਪੋਸਟ ਨੂੰ ਸ਼ੋਸਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤੱਕ ਇੱਕ ਲੱਖ ਤੋਂ ਵੱਧ ਲਾਈਕ ਤੇ ਹਜ਼ਾਰਾਂ ਦੀ ਗਿਣਤੀ ਜੀ ਬਰਥ ਡੇਅ ਵਿਸ਼ਿਸ ਵਾਲੇ ਮੈਸੇਜ ਆ ਚੁੱਕੇ ਹਨ।

ਜੇ ਗੱਲ ਕਰੀਏ ਸੁਸ਼ਮਿਤਾ ਸੇਨ ਦੇ ਕੰਮ ਦੀ ਤਾਂ ਉਨ੍ਹਾਂ ਨੇ ਸਾਲ 1996 ਵਿੱਚ ਹਿੰਦੀ ਫ਼ਿਲਮ ਦਸਤਕ ਨਾਲ ਆਪਣੇ ਅਦਾਕਾਰੀ ਦਾ ਕਰੀਅਰ ਦਾ ਆਗਾਜ਼ ਕੀਤਾ ਸੀ। ਇਸ ਤੋਂ ਇਲਾਵਾ ਉਹ ‘ਸਿਰਫ਼ ਤੁਮ’, ‘ਹਿੰਦੁਸਤਾਨ ਦੀ ਕਾਸਮ’, ‘ਬੀਵੀ ਨੰ. 1’, ‘ਆਂਖੇ’ ਵਰਗੀਆਂ ਕਈ ਹਿੱਟ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network