ਸ਼ਕਰਕੰਦੀ ਦੇ ਹਨ ਬਹੁਤ ਫਾਇਦੇ, ਕਈ ਬਿਮਾਰੀਆਂ ਨੂੰ ਰੱਖਦੀ ਹੈ ਦੂਰ

Written by  Rupinder Kaler   |  January 15th 2021 05:59 PM  |  Updated: January 15th 2021 06:00 PM

ਸ਼ਕਰਕੰਦੀ ਦੇ ਹਨ ਬਹੁਤ ਫਾਇਦੇ, ਕਈ ਬਿਮਾਰੀਆਂ ਨੂੰ ਰੱਖਦੀ ਹੈ ਦੂਰ

ਸ਼ਕਰਕੰਦੀ ’ਚ ਫਾਈਬਰ, ਐਂਟੀ-ਆਕਸੀਡੈਂਟ, ਵਿਟਾਮਿਨ ਅਤੇ ਲਵਣ ਵਰਗੇ ਤੱਤ ਵੱਡੀ ਮਾਤਰਾ ’ਚ ਪਾਏ ਜਾਂਦੇ ਹਨ, ਜੋ ਸਰੀਰ ਲਈ ਫਾਇਦੇਮੰਦ ਹਨ। ਜੇਕਰ ਤੁਹਾਨੂੰ ਸ਼ੂਗਰ ਹੈ ਤਾਂ ਸ਼ਕਰਕੰਦੀ ਦਾ ਸੇਵਨ ਕਰੋ। ਇਸ 'ਚ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਬਲੱਡ ਸ਼ੂਗਰ ਨੂੰ ਇਕਦਮ ਤੋਂ ਨਹੀਂ ਵਧਾਉਂਦੇ ਅਤੇ ਉਨ੍ਹਾਂ ਨੂੰ ਕੰਟਰੋਲ 'ਚ ਰੱਖਦੇ ਹਨ। ਨੱਕ, ਸਾਹ ਵਾਲੀ ਨਲੀ ਅਤੇ ਫੇਫੜਿਆਂ 'ਚ ਕਫ ਜੰਮਣ ਨਾਲ ਅਸਥਮਾ ਰੋਗੀਆਂ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਹੈ।

sweet-potato

ਹੋਰ ਪੜ੍ਹੋ :

ਗੁਰਲੇਜ ਅਖ਼ਤਰ ਨੇ ਆਪਣੀ ਮਾਂ ਤੇ ਪਤੀ ਕੁਲਵਿੰਦਰ ਕੈਲੀ ਦਾ ਇਸ ਤਰ੍ਹਾਂ ਮਨਾਇਆ ਜਨਮ ਦਿਨ

ਵਿਵਾਦਾਂ ਵਿੱਚ ਰਹਿਣ ਵਾਲੀ ਕੰਗਨਾ ਰਨੌਤ ’ਤੇ ਲੱਗਿਆ ਕਹਾਣੀ ਚੋਰੀ ਕਰਨ ਦਾ ਇਲਜ਼ਾਮ

sweet-potato

ਅਜਿਹੇ 'ਚ ਰੋਜ਼ 1 ਸ਼ਕਰਕੰਦੀ ਉਬਾਲ ਕੇ ਖਾਣ ਨਾਲ ਕਫ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਇਸ 'ਚ ਬਹੁਤ ਜ਼ਿਆਦਾ ਮਾਤਰਾ 'ਚ ਸਟਾਰਚ ਹੁੰਦਾ ਹੈ ਜਿਸ ਨਾਲ ਮਸਲਸ ਵਧਾਉਣ 'ਚ ਵੀ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਇਸ 'ਚ ਮੌਜੂਦ ਵਿਟਾਮਿਨ, ਖਣਿਜ ਅਤੇ ਪ੍ਰੋਟੀਨ ਵਜ਼ਨ ਵਧਾਉਣ 'ਚ ਵੀ ਸਹਾਈ ਹੁੰਦੇ ਹਨ। ਸ਼ਕਰਕੰਦੀ ਖਾਣ ਨਾਲ ਸਰੀਰ ਦਾ ਕੋਲੈਸਟ੍ਰੋਲ ਲੈਵਲ ਸੰਤੁਲਿਤ ਰਹਿੰਦਾ ਹੈ।

sweet-potato

ਆਪਣੇ ਖਾਣੇ ’ਚ ਰੋਜ਼ਾਨਾ 1 ਸ਼ਕਰਕੰਦੀ ਦੀ ਵਰਤੋ ਜ਼ਰੂਰ ਕਰੋ, ਕਿਉਂਕਿ ਇਸ 'ਚ ਕਾਪਰ, ਵਿਟਾਮਿਨ-ਬੀ 6 ਹੁੰਦਾ ਹੈ। ਇਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਇਹ ਫਾਈਬਰ ਦਾ ਸਭ ਤੋਂ ਚੰਗਾ ਸਰੋਤ ਹੈ। ਇਸ ਤੋਂ ਇਲਾਵਾ ਇਸ 'ਚ ਵਿਟਾਮਿਨ, ਆਇਰਨ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵੀ ਕਾਫੀ ਮਾਤਰਾ 'ਚ ਮੌਜੂਦ ਹੁੰਦਾ ਹੈ ਜੋ ਕਿ ਤੁਹਾਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network