
ਗਾਇਕਾ ਸਵੀਤਾਜ ਬਰਾੜ ਆਪਣੇ ਨਵੇਂ ਸਿੰਗਲ ਟਰੈਕ ‘ਐਂਡ ਕੌਂਬੀਨੇਸ਼ਨ’ (End Combination) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ਪਿਆਰ ਦੇ ਨਾਲ ਭਰਿਆ ਗੀਤ ‘ਐਂਡ ਕੌਂਬੀਨੇਸ਼ਨ’ ਨੂੰ ਸਵੀਤਾਜ ਬਰਾੜ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।
ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਬੰਟੀ ਬੈਂਸ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਰੂਟਜ਼ ਨੇ ਦਿੱਤਾ ਹੈ । ਗਾਣੇ ਦੇ ਸ਼ਾਨਦਾਰ ਵੀਡੀਓ ‘ਚ ਖੁਦ ਸਵੀਤਾਜ ਬਰਾੜ ਤੇ ਪੰਜਾਬੀ ਐਕਟਰ Gurneet Dosanjh ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ।
ਇਸ ਗੀਤ ਨੂੰ OldSkool Music ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਸਵੀਤਾਜ ਬਰਾੜ ਬਹੁਤ ਜਲਦ ਪੰਜਾਬੀ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ ।
ਦੱਸ ਦਈਏ ਕਿ ਸਵੀਤਾਜ ਬਰਾੜ ਨੂੰ ਗਾਇਕੀ ਵਿਰਾਸਤ ‘ਚ ਮਿਲੀ ਹੈ । ਉਨ੍ਹਾਂ ਦੇ ਪਿਤਾ ਰਾਜ ਬਰਾੜ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਸਨ । ਉਨ੍ਹਾਂ ਨੇ ਵੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਸਨ ।