Advertisment

ਨਿਸ਼ਾ ਬਾਨੋ ਨੇ ਇਸ ਤਰ੍ਹਾਂ ਮਨਾਇਆ ਆਪਣਾ ਜਨਮ ਦਿਨ 

author-image
By Rupinder Kaler
New Update
ਨਿਸ਼ਾ ਬਾਨੋ ਨੇ ਇਸ ਤਰ੍ਹਾਂ ਮਨਾਇਆ ਆਪਣਾ ਜਨਮ ਦਿਨ 
Advertisment
ਪੰਜਾਬੀ ਗਾਇਕਾ ਤੇ ਅਦਾਕਾਰਾ ਨਿਸ਼ਾ ਬਾਨੋ ਦਾ ਅੱਜ ਜਨਮ ਦਿਨ ਹੈ । ਉਹਨਾਂ ਨੇ ਆਪਣੇ ਜਨਮ ਦਿਨ ਨੂੰ ਲੈ ਕੇ ਇੱਕ ਪੋਸਟ ਵੀ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਉਹਨਾਂ ਨੇ ਇੱਕ ਕੈਪਸ਼ਨ ਵੀ ਦਿੱਤਾ ਹੈ । ਨਿਸ਼ਾ ਬਾਨੋ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ ਨੂੰ ਲੋਕ ਲਗਾਤਾਰ ਸ਼ੇਅਰ ਕਰ ਰਹੇ ਹਨ, ਤੇ ਉਹਨਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ । https://www.instagram.com/p/BzKAWiZBAk9/ ਨਿਸ਼ਾ ਬਾਨੋ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ  ਉਨ੍ਹਾਂ ਦਾ ਜਨਮ ਮਾਨਸਾ ‘ਚ ਪਿਤਾ ਈਦੂ ਖ਼ਾਨ ਦੇ ਘਰ ਮਾਤਾ ਨਿਜਰਾ ਬੇਗਮ ਦੇ ਘਰ ਹੋਇਆ । ਉਨ੍ਹਾਂ ਨੇ ਆਪਣੀ ਸਕੂਲੀ ਪੜ੍ਹਾਈ ਯੋਗੇਸ਼ ਮੈਮੋਮੀਰਅਲ ਪਬਲਿਕ ਸਕੂਲ ਮਾਨਸਾ ਤੋਂ ਪੂਰੀ ਕੀਤੀ । ਸ਼ੁਰੂ ਤੋਂ ਹੀ ਨਿਸ਼ਾ ਬਾਨੋ ਸੱਭਿਆਚਾਰਕ ਗਤੀਵਿਧੀਆਂ ‘ਚ ਭਾਗ ਲੈਂਦੇ ਹੁੰਦੇ ਸਨ ਅਤੇ ਸਕੂਲ ਸਮੇਂ ਦੌਰਾਨ ਹੀ ਗਿੱਧਾ ਅਤੇ ਹੋਰ ਸਰਗਰਮੀਆਂ ‘ਚ ਭਾਗ ਲੈ ਕੇ ਆਪਣੇ ਹੁਨਰ ਦਾ ਪ੍ਰਗਟਾਵਾ ਕਰਦੇ ਰਹਿੰਦੇ ਸਨ। https://www.instagram.com/p/BzDbD2ABrzf/ ਸਕੂਲ ਦੀ ਪੜ੍ਹਾਈ ਕਰਨ ਤੋਂ ਬਾਅਦ ਉਨ੍ਹਾਂ ਨੇ ਐੱਸਡੀ ਕਾਲਜ ਮਾਨਸਾ ‘ਚ ਦਾਖਲਾ ਲਿਆ । ਕਾਲਜ ਦੇ ਸਮੇਂ ‘ਚ ਹੀ ਉਨ੍ਹਾਂ ਨੇ ਗਿੱਧੇ ‘ਚ ਕਈ ਇਨਾਮ ਆਪਣੇ ਕਾਲਜ ਨੂੰ ਦਿਵਾਏ ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਯੁਵਕ ਮੇਲਿਆਂ ‘ਚ ਵੀ ਭਾਗ ਲਿਆ ।ਨਿਸ਼ਾ ਬਾਨੋ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਇੱਕ ਨਿੱਜੀ ਚੈਨਲ ਤੇ ਆਉਣ ਵਾਲੇ ਸ਼ੋਅ ਹੱਸਦੇ ਹਸਾਉਂਦੇ ਰਹੋ ਤੋਂ ਕੀਤੀ ਸੀ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment