Advertisment

ਗੁਰਲੇਜ ਅਖਤਰ ਅਤੇ ਵਿੱਕੀ ਧਾਲੀਵਾਲ ਦਾ ਗੀਤ ਹੋਇਆ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

author-image
By Shaminder
New Update
ਗੁਰਲੇਜ ਅਖਤਰ ਅਤੇ ਵਿੱਕੀ ਧਾਲੀਵਾਲ ਦਾ ਗੀਤ ਹੋਇਆ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ
Advertisment
ਵਿੱਕੀ ਧਾਲੀਵਾਲ ਅਤੇ ਗੁਰਲੇਜ਼ ਅਖਤਰ ਦਾ ਨਵਾਂ ਗੀਤ ‘ਡੇਢ ਲੱਖ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦਾ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ ਜਦੋਂਕਿ ਗੀਤ ਦੇ ਬੋਲ ਵਿੱਕੀ ਧਾਲੀਵਾਲ ਨੇ ਖੁਦ ਲਿਖੇ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੁਰਲੇਜ ਅਖਤਰ ਨੇ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਪੰਜਾਬ ਦੇ ਲੱਗਪਗ ਹਰ ਗਾਇਕ ਦੇ ਨਾਲ ਗੀਤ ਗਾਏ ਹਨ । https://www.instagram.com/p/CE0rQWdnc3n/ ਗੁਰਲੇਜ ਅਖਤਰ ਦਾ ਪੂਰਾ ਪਰਿਵਾਰ ਹੀ ਗਾਇਕੀ ਨੂੰ ਸਮਰਪਿਤ ਹੈ ਅਤੇ ਉਨ੍ਹਾਂ ਦੀ ਭੈਣ ਅਤੇ ਦੋਵੇਂ ਭਰਾ ਵੀ ਗਾਇਕੀ ਦੇ ਖੇਤਰ ‘ਚ ਕੰਮ ਕਰ ਰਹੇ ਨੇ । https://www.instagram.com/p/CE3N9LDl2vX/ ਇਸ ਦੇ ਨਾਲ ਹੀ ਉਨ੍ਹਾਂ ਦਾ ਪੁੱਤਰ ਦਾਨਵੀਰ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕਿਆ ਹੈ ਅਤੇ ਪਿੱਛੇ ਜਿਹੇ ਉਸ ਨੇ ਗੁਰਬਾਣੀ ਦੇ ਇੱਕ ਸ਼ਬਦ ਦੇ ਨਾਲ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ ਹੈ । ਵਿੱਕੀ ਧਾਲੀਵਾਲ ਦੇ ਨਾਲ ਉਨ੍ਹਾਂ ਦਾ ਇਹ ਗੀਤ ਵੀ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment