ਤਨਿਸ਼ਕ ਕੌਰ ਦਾ ‘ਜੁਗਨੀ’ ਗੀਤ ਹੋਇਆ ਰਿਲੀਜ਼ , ਸਰੋਤਿਆਂ ਨੂੰ ਆ ਰਿਹਾ ਪਸੰਦ

written by Shaminder | February 19, 2021

ਪੀਟੀਸੀ ਪੰਜਾਬੀ ‘ਤੇ ਗਾਇਕਾ ਤਨਿਸ਼ਕ ਕੌਰ ਦੀ ਆਵਾਜ਼ ‘ਚ ਨਵਾਂ ਗੀਤ ਜੁਗਨੀ ਰਿਲੀਜ਼ ਹੋ ਚੁੱਕਿਆ ਹੈ । ਪੀਟੀਸੀ ਸਟੂਡੀਓ ਅਤੇ ਪੀਟੀਸੀ ਰਿਕਾਰਡਜ਼ ਵੱਲੋਂ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ ।ਗੀਤ ਨੂੰ ਮਿਊਜ਼ਿਕ ਦਿੱਤਾ ਹੈ ਸੁਰਿੰਦਰ ਬਚਨ ਨੇ । tanishq kaur ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।ਤਨਿਸ਼ਕ ਕੌਰ ਦੇ ਇਸ ਗੀਤ ਦਾ ਸਰੋਤਿਆਂ ਨੂੰ ਬੇਸਬਰੀ ਦੇ ਨਾਲ ਇੰਤਜ਼ਾਰ ਸੀ ਅਤੇ ਗੀਤ ਰਿਲੀਜ਼ ਹੋਣ ਤੋਂ ਬਾਅਦ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਹੋਰ ਪੜ੍ਹੋ : ਪੰਜਾਬੀ ਮਾਡਲ ਤੇ ਅਦਾਕਾਰਾ ਗਿੰਨੀ ਕਪੂਰ ਵਿਆਹ ਦੇ ਬੰਧਨ ਵਿੱਚ ਬੱਝੀ, ਤਸਵੀਰਾਂ ਕੀਤੀਆਂ ਸਾਂਝੀਆਂ
tanishq kaur ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਤਨਿਸ਼ਕ ਕੌਰ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ । ਤਨਿਸ਼ਕ ਕੌਰ ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਇੰਡਸਟਰੀ ਨੂੰ ਕਈ ਹਿੱਟ ਗੀਤਾਂ ਦੇ ਨਾਲ ਉਹ ਨਵਾਜ ਚੁੱਕੇ ਹਨ । tanishq kaur ‘ਮੋਤੀ ਪੁੰਨ’, ‘ਫੁੱਲ’,’ਹਰ ਘਰ ਦੀ ਕਹਾਣੀ’ , ਚੰਨ ਦੇ ਵਰਗਾ’, ‘ਮਿਲਣ’ ਸਣੇ ਕਈ ਗੀਤ ਸ਼ਾਮਿਲ ਹਨ । ਇਸ ਦੇ ਨਾਲ ਹੀ ਲੋਕ ਗੀਤਾਂ ਤੋਂ ਇਲਾਵਾ ਉਹ ਕਈ ਧਾਰਮਿਕ ਗੀਤ ਵੀ ਗਾ ਚੁੱਕੇ ਹਨ ।  

0 Comments
0

You may also like