ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਅਦਾਕਾਰਾ ਤਨਵੀ ਨਾਗੀ ਨੇ ਦਿੱਤੀ ਵਧਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਟੇਕਿਆ ਮੱਥਾ

written by Shaminder | August 19, 2020 12:39pm

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ ।ਗੁਰਦੁਆਰਾ ਸਾਹਿਬ ‘ਚ ਵੱਖ-ਵੱਖ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ । ਉੱਥੇ ਹੀ ਹਰ ਕੋਈ ਇਸ ਮੌਕੇ ਗੁਰਪੁਰਬ ਦੀਆਂ ਵਧਾਈਆਂ ਦੇ ਰਿਹਾ ਹੈ । ਅਦਾਕਾਰਾ ਤਨਵੀ ਨਾਗੀ ਨੇ ਵੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ ।

https://www.instagram.com/p/CED2iJTnPO7/

ਇਸ ਤਸਵੀਰ ‘ਚ ਉਹ ਫੁੱਲਾਂ ਵਾਲੀ ਪਾਲਕੀ ‘ਚ ਸੱਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣੇ ਘਰ ਲਿਆ ਰਹੇ ਨੇ ਅਤੇ ਦੂਜੀ ਤਸਵੀਰ ‘ਚ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਚੌਰ ਝੁਲਾਉਂਦੇ ਹੋਏ ਨਜ਼ਰ ਆ ਰਹੇ ਨੇ ।

https://www.instagram.com/p/CDgJM5jHWrz/

ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ਪਾਵਨ ਮੌਕੇ ‘ਤੇ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ ।

You may also like