ਸੁਖਪ੍ਰੀਤ ਕੌਰ ਦੀ ਆਵਾਜ਼ ‘ਚ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤੇ ਜਾਣਗੇ ‘ਟੱਪੇ’

written by Shaminder | March 25, 2020

ਪੀਟੀਸੀ ਰਿਕਾਰਡਜ਼ ਵੱਲੋਂ ਸੁਖਪ੍ਰੀਤ ਕੌਰ ਦੀ ਆਵਾਜ਼ ‘ਚ 27 ਮਾਰਚ, ਦਿਨ ਸ਼ੁੱਕਰਵਾਰ ਨੂੰ ‘ਟੱਪੇ’ ਰਿਲੀਜ਼ ਕੀਤੇ ਜਾਣਗੇ । ਇਸ ਗੀਤ ਨੂੰ ਮਿਊਜ਼ਿਕ ਸੁਰਿੰਦਰ ਬੱਚਨ ਹੋਰਾਂ ਨੇ ਦਿੱਤਾ ਹੈ ਜਦੋਂਕਿ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਜਾਰੀ ਕੀਤਾ ਜਾਵੇਗਾ ।ਇਸ ਗੀਤ ਦਾ ਵੀਡੀਓ ਪੀਟੀਸੀ ਸਟੂਡੀਓ ਵੱਲੋਂ ਤਿਆਰ ਕੀਤਾ ਗਿਆ ਹੈ ।ਫ਼ਿਲਹਾਲ ਇਸ ਗੀਤ ਦਾ ਟੀਜ਼ਰ ਸਾਹਮਣੇ ਆਇਆ ਹੈ । ਹੋਰ ਵੇਖੋ:ਰਾਗੀ ਭਾਈ ਗੁਰਦੀਪ ਸਿੰਘ ਰਸੀਲਾ ਮਾਛੀਵਾੜਾ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤਾ ਗਿਆ ਸ਼ਬਦ ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪੀਟੀਸੀ ਰਿਕਾਰਡਜ਼ ਵੱਲੋਂ ਹਰ ਹਫ਼ਤੇ ਗੀਤ ਰਿਲੀਜ਼ ਕੀਤੇ ਗਏ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਇਲਾਵਾ ਪੀਟੀਸੀ ਸਟੂਡੀਓ ਵੱਲੋਂ ਵੀ ਆਏ ਹਫ਼ਤੇ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਪੀਟੀਸੀ ਪੰਜਾਬੀ ਵੱਲੋਂ ਪੰਜਾਬੀ ਸੱਭਿਆਚਾਰ,ਧਰਮ ਅਤੇ ਵਿਰਸੇ ਨੂੰ ਦੁਨੀਆ ਦੇ ਕੋਨੇ-ਕੋਨੇ ‘ਚ ਪਹੁੰਚਾਉਣ ਦਾ ਉਪਰਾਲਾ ਕਰ ਰਿਹਾ ਹੈ ।ਪੀਟੀਸੀ ਵੱਲੋਂ ਸਾਲ 2020 ਦੀ ਸ਼ੁਰੂਆਤ ਦੇ ਮੌਕੇ ‘ਤੇ ਕਈ ਨਵੇਂ ਪ੍ਰੋਗਰਾਮ ਵੀ ਸ਼ੁਰੂ ਕੀਤੇ ਗਏ ਹਨ ਜਿਨ੍ਹਾਂ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ ।

0 Comments
0

You may also like