ਤਰਸੇਮ ਜੱਸੜ ਨੇ ਤਾਨੀਆ ਦੇ ਨਾਲ ਵਿਆਹ ‘ਚ ਪਾਇਆ ਭੰਗੜਾ, ਵੀਡੀਓ ਵਾਇਰਲ

Written by  Shaminder   |  January 11th 2022 12:41 PM  |  Updated: January 11th 2022 01:55 PM

ਤਰਸੇਮ ਜੱਸੜ ਨੇ ਤਾਨੀਆ ਦੇ ਨਾਲ ਵਿਆਹ ‘ਚ ਪਾਇਆ ਭੰਗੜਾ, ਵੀਡੀਓ ਵਾਇਰਲ

ਤਰਸੇਮ ਜੱਸੜ (Tarsem Jassar) ਅਤੇ ਤਾਨੀਆ (Tania ) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤਰਸੇਮ ਜੱਸੜ ਤਾਨੀਆ  ਦੇ ਕਿਸੇ ਫੈਮਿਲੀ ਫੰਕਸ਼ਨ ‘ਚ ਗਾ ਰਹੇ ਹਨ ਅਤੇ ਵੀਡੀਓ ‘ਚ ਤਾਨੀਆ  ਨੱਚਦੀ (Dance) ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ । ਇਸ ਵੀਡੀਓ ‘ਤੇ ਪ੍ਰਸ਼ੰਸਕ ਵੀ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ।

Tania Gill image From instagram

ਹੋਰ ਪੜ੍ਹੋ : ਪਰਮੀਸ਼ ਵਰਮਾ ਨਿੱਕੀ ਤੰਬੋਲੀ ਦੇ ਨਾਲ ਨਵੇਂ ਗੀਤ ‘ਚ ਆਉਣਗੇ ਨਜ਼ਰ, ਤਸਵੀਰਾਂ ਕੀਤੀਆਂ ਸਾਂਝੀਆਂ

ਤਰਸੇਮ ਜੱਸੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਅਦਾਕਾਰੀ ਦੇ ਖੇਤਰ ‘ਚ ਵੀ ਕਮਾਲ ਕਰ ਰਹੇ ਹਨ ।

Tarsem Jassar, image From instagram

ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਇਸ ਦੇ ਨਾਲ ਹੀ ਤਾਨੀਆ  ਵੀ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਤਾਨੀਆ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ । ਤਾਨੀਆ  ਵੀ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ । ਉਸ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ ।ਐਮੀ ਵਿਰਕ ਦੇ ਨਾਲ ਸੁਫ਼ਨਾ, ਕਿਸਮਤ -2 ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਇਸ ਦੇ ਨਾਲ ਹੀ ਤਰਸੇਮ ਜੱਸੜ ਫ਼ਿਲਮ ‘ਅਫ਼ਸਰ’, ‘ਰੱਬ ਦਾ ਰੇਡੀਓ’, ਰੱਬ ਦਾ ਰੇਡੀਓ-2 ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਲਦ ਹੀ ਉਹ ਆਪਣੀ ਨਵੀਂ ਫ਼ਿਲਮ ‘ਗਲਵੱਕੜੀ’ ‘ਚ ਵਾਮਿਕਾ ਗੱਬੀ ਦੇ ਨਾਲ ਨਜ਼ਰ ਆਉਣਗੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network