ਤਰਸੇਮ ਜੱਸੜ ਪਿਆਰ ਦੇ ਰੰਗਾਂ ਦੇ ਨਾਲ ਭਰੇ ਗੀਤ ‘ਸੰਗਦੀ ਸੰਗਦੀ’ ਦੇ ਨਾਲ ਹੋਏ ਦਰਸ਼ਕਾਂ ਦੇ ਰੁਬਰੂ

Written by  Lajwinder kaur   |  September 09th 2020 12:14 PM  |  Updated: September 09th 2020 12:14 PM

ਤਰਸੇਮ ਜੱਸੜ ਪਿਆਰ ਦੇ ਰੰਗਾਂ ਦੇ ਨਾਲ ਭਰੇ ਗੀਤ ‘ਸੰਗਦੀ ਸੰਗਦੀ’ ਦੇ ਨਾਲ ਹੋਏ ਦਰਸ਼ਕਾਂ ਦੇ ਰੁਬਰੂ

ਪੰਜਾਬੀ ਗਾਇਕ ਤਰਸੇਮ ਜੱਸੜ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਪਿਆਰ ਦੇ ਰੰਗਾਂ ਦੇ ਨਾਲ ਭਰਿਆ ਇਹ ਗੀਤ ਤਰਸੇਮ ਜੱਸੜ ਤੇ ਨਿਮਰਤ ਖਹਿਰਾ ਨੇ ਮਿਲਕੇ ਗਾਇਆ ਹੈ ।

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਤਰਸੇਮ ਜੱਸੜ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ । ਇਹ ਗੀਤ ਜੱਸੜ ਦੇ ਐਲਬਮ ਮਾਈ ਪਰਾਈਡ ‘ਚੋਂ ਹੀ ਹੈ । ਗਾਣੇ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਤਰਸੇਮ ਜੱਸੜ ਤੇ ਪੰਜਾਬੀ ਮਾਡਲ Hashneen Chauhan । ਵਿਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ । ਕੁਝ ਹੀ ਸਮੇਂ ‘ਚ ਵਿਊਜ਼ ਦੀ ਗਿਣਤੀ ਲੱਖਾਂ ‘ਚ ਪਹੁੰਚ ਗਈ ਹੈ ।

ਜੇ ਗੱਲ ਕਰੀਏ ਤਰਸੇਮ ਜੱਸੜ ਦੇ ਵਰਕ ਫਰੰਟੀ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network