ਤਰਸੇਮ ਜੱਸੜ ਦੇ ਨਵੇਂ ਗੀਤ ‘No Blame’ ਦੀ ਪਹਿਲੀ ਝਲਕ ਆਈ ਸਾਹਮਣੇ, ਦੇਖੋ ਟੀਜ਼ਰ

written by Lajwinder kaur | April 26, 2020

ਪੰਜਾਬੀ ਗਾਇਕ ਤਰਸੇਮ ਜੱਸੜ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ‘ਨੋ ਬਲੈਮ’ ਲੈ ਕੇ ਆਉਣ ਵਾਲੇ ਨੇ । ਦਰਸ਼ਕਾਂ ‘ਚ ਉਤਸੁਕਤਾ ਬਨਾਉਣਾ ਲਈ ਗੀਤ ਦਾ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ । ਗੀਤ ਦਾ ਟੀਜ਼ਰ ਬਹੁਤ ਹੀ ਸ਼ਾਨਦਾਰ ਹੈ, ਜਿਸ ‘ਚ ਤਰਸੇਮ ਜੱਸੜ ਦੀ ਘੈਂਟ ਲੁੱਕ ਦੇ ਨਾਲ ਕਮਾਲ ਦੀ ਗਾਇਕੀ ਵੀ ਸੁਣਨ ਨੂੰ ਮਿਲ ਰਹੀ ਹੈ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਤਰਸੇਮ ਜੱਸੜ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਪੇਂਡੂ ਬੁਆਏਜ਼ ਦਾ ਹੈ । ਇਸ ਗੀਤ 'ਚ  ਤਰਸੇਮ ਜੱਸੜ ਦੇ ਨਾਲ ਫੀਚਰਿੰਗ ਕਰਦੇ ਹੋਏ ਨਜ਼ਰ ਆਉਣਗੇ Shortie । ਗਾਣੇ ਦਾ ਵੀਡੀਓ ਤੇਜ਼ੀ ਸੰਧੂ ਨੇ ਤਿਆਰ ਕੀਤਾ ਹੈ । ਵਿਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਇਹ ਗੀਤ ਇੱਕ ਮਈ ਨੂੰ ਰਿਲੀਜ਼ ਕੀਤਾ ਜਾਵੇਗਾ । ਜੇ ਗੱਲ ਕਰੀਏ ਟੀਜ਼ਰ ਦੀ ਤਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ।

ਤਰਸੇਮ ਜੱਸੜ ਇਸ ਤੋਂ ਪਹਿਲਾਂ ਵੀ ਤੇਰਾ ਤੇਰਾ, ਗਲਵੱਕੜੀ, ਕਰੀਜ਼, ਅਸੂਲ, ਲਾਈਫ, ਗੀਤ ਦੇ ਵਰਗੀ, ਜੱਟਾਂ ਦੇ ਮੁੰਡੇ, ਵਰਗੇ ਕਈ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਵੀ ਬਾਕਮਾਲ ਦਾ ਕੰਮ ਕਰ ਚੁੱਕੇ ਨੇ । ਉਹ ਰੱਬ ਦਾ ਰੇਡੀਓ, ਰੱਬ ਦਾ ਰੇਡੀਏ-2, ਸਰਦਾਰ ਮੁਹੰਮਦ, ਊੜਾ ਆੜਾ, ਅਤੇ ਅਫਸਰ ਵਰਗੀਆਂ ਫ਼ਿਲਮਾਂ ਦੇ ਨਾਲ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਹਨ । ਜੇ ਗੱਲ ਕਰੀਏ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ ਗਲਵੱਕੜੀ ਦੀ ਤਾਂ ਉਹ 2 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ ਪਰ ਕੋਰੋਨਾ ਵਾਇਰਸ ਦੇ ਚੱਲਦੇ ਇਸ ਫ਼ਿਲਮ ਦੀ ਰਿਲੀਜ਼ ਨੂੰ ਹਲੇ ਰੋਕ ਦਿੱਤਾ ਹੈ । ਇਸ ਫ਼ਿਲਮ ‘ਚ ਤਰਸੇਮ ਜੱਸੜ ਵਾਮਿਕਾ ਗੱਬੀ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ ।

You may also like