Advertisment

ਤਰਸੇਮ ਜੱਸੜ ਦੇ ਨਵੇਂ ਗੀਤ ‘No Blame’ ਦੀ ਪਹਿਲੀ ਝਲਕ ਆਈ ਸਾਹਮਣੇ, ਦੇਖੋ ਟੀਜ਼ਰ

author-image
By Lajwinder kaur
New Update
ਤਰਸੇਮ ਜੱਸੜ ਦੇ ਨਵੇਂ ਗੀਤ ‘No Blame’ ਦੀ ਪਹਿਲੀ ਝਲਕ ਆਈ ਸਾਹਮਣੇ, ਦੇਖੋ ਟੀਜ਼ਰ
Advertisment
ਪੰਜਾਬੀ ਗਾਇਕ ਤਰਸੇਮ ਜੱਸੜ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ‘ਨੋ ਬਲੈਮ’ ਲੈ ਕੇ ਆਉਣ ਵਾਲੇ ਨੇ । ਦਰਸ਼ਕਾਂ ‘ਚ ਉਤਸੁਕਤਾ ਬਨਾਉਣਾ ਲਈ ਗੀਤ ਦਾ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ । ਗੀਤ ਦਾ ਟੀਜ਼ਰ ਬਹੁਤ ਹੀ ਸ਼ਾਨਦਾਰ ਹੈ, ਜਿਸ ‘ਚ ਤਰਸੇਮ ਜੱਸੜ ਦੀ ਘੈਂਟ ਲੁੱਕ ਦੇ ਨਾਲ ਕਮਾਲ ਦੀ ਗਾਇਕੀ ਵੀ ਸੁਣਨ ਨੂੰ ਮਿਲ ਰਹੀ ਹੈ । ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਤਰਸੇਮ ਜੱਸੜ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਪੇਂਡੂ ਬੁਆਏਜ਼ ਦਾ ਹੈ । ਇਸ ਗੀਤ 'ਚ  ਤਰਸੇਮ ਜੱਸੜ ਦੇ ਨਾਲ ਫੀਚਰਿੰਗ ਕਰਦੇ ਹੋਏ ਨਜ਼ਰ ਆਉਣਗੇ Shortie । ਗਾਣੇ ਦਾ ਵੀਡੀਓ ਤੇਜ਼ੀ ਸੰਧੂ ਨੇ ਤਿਆਰ ਕੀਤਾ ਹੈ । ਵਿਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਇਹ ਗੀਤ ਇੱਕ ਮਈ ਨੂੰ ਰਿਲੀਜ਼ ਕੀਤਾ ਜਾਵੇਗਾ । ਜੇ ਗੱਲ ਕਰੀਏ ਟੀਜ਼ਰ ਦੀ ਤਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ।publive-image ਤਰਸੇਮ ਜੱਸੜ ਇਸ ਤੋਂ ਪਹਿਲਾਂ ਵੀ ਤੇਰਾ ਤੇਰਾ, ਗਲਵੱਕੜੀ, ਕਰੀਜ਼, ਅਸੂਲ, ਲਾਈਫ, ਗੀਤ ਦੇ ਵਰਗੀ, ਜੱਟਾਂ ਦੇ ਮੁੰਡੇ, ਵਰਗੇ ਕਈ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਵੀ ਬਾਕਮਾਲ ਦਾ ਕੰਮ ਕਰ ਚੁੱਕੇ ਨੇ । ਉਹ ਰੱਬ ਦਾ ਰੇਡੀਓ, ਰੱਬ ਦਾ ਰੇਡੀਏ-2, ਸਰਦਾਰ ਮੁਹੰਮਦ, ਊੜਾ ਆੜਾ, ਅਤੇ ਅਫਸਰ ਵਰਗੀਆਂ ਫ਼ਿਲਮਾਂ ਦੇ ਨਾਲ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਹਨ । ਜੇ ਗੱਲ ਕਰੀਏ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ ਗਲਵੱਕੜੀ ਦੀ ਤਾਂ ਉਹ 2 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ ਪਰ ਕੋਰੋਨਾ ਵਾਇਰਸ ਦੇ ਚੱਲਦੇ ਇਸ ਫ਼ਿਲਮ ਦੀ ਰਿਲੀਜ਼ ਨੂੰ ਹਲੇ ਰੋਕ ਦਿੱਤਾ ਹੈ । ਇਸ ਫ਼ਿਲਮ ‘ਚ ਤਰਸੇਮ ਜੱਸੜ ਵਾਮਿਕਾ ਗੱਬੀ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment