'ਮੁੰਡਾ ਫ਼ਰੀਦਕੋਟੀਆ' ਦੇ ਟਾਈਟਲ ਟਰੈਕ ਦੀ ਪਹਿਲੀ ਝਲਕ ਆਈ ਸਾਹਮਣੇ, ਦੇਖੋ ਵੀਡੀਓ

written by Lajwinder kaur | May 06, 2019

ਰੌਸ਼ਨ ਪ੍ਰਿੰਸ ਦੀ ਆਉਣ ਵਾਲੀ ਪੰਜਾਬੀ ਫ਼ਿਲਮ 'ਮੁੰਡਾ ਫ਼ਰੀਦਕੋਟੀਆ' ਜਿਸ ਦਾ ਹਾਲ ਹੀ ਟਰੇਲਰ ਸਰੋਤਿਆਂ ਦੇ ਰੁਬਰੂ ਹੋਇਆ ਹੈ ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜੀ ਹਾਂ ਇਹ ਫ਼ਿਲਮ ਕਮੇਡੀ, ਰੋਮਾਂਸ ਤੇ ਇਮੋਸ਼ਨਲ ਵਰਗੇ ਐਗਲਾਂ ਦੇ ਨਾਲ ਭਰਪੂਰ ਹੈ।

ਹੋਰ ਵੇਖੋ:ਕਰਨ ਕਾਹਲੋਂ ਦੀ ਮਿੱਠੀ ਆਵਾਜ਼ ‘ਚ ਪੇਸ਼ ਹੈ ਨਵਾਂ ਗੀਤ ‘ਖੁਸ਼ ਰੱਖਦਾ’, ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ, ਦੇਖੋ ਵੀਡੀਓ ਇਸ ਫ਼ਿਲਮ ਨੂੰ ਲੈ ਕੇ ਰੌਸ਼ਨ ਪ੍ਰਿੰਸ ਤੇ ਸ਼ਰਨ ਕੌਰ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਦੱਸ ਦਈਏ ਅਦਾਕਾਰਾ ਸ਼ਰਨ ਕੌਰ ਦੀ ਇਹ ਪਹਿਲੀ ਪੰਜਾਬੀ ਫ਼ਿਲਮ ਹੈ। ‘ਮੁੰਡਾ ਫ਼ਰੀਦਕੋਟੀਆ’ ਫ਼ਿਲਮ ਦਾ ਟਾਈਟਲ ਟਰੈਕ ਬਹੁਤ ਜਲਦ ਸਰੋਤਿਆਂ ਦੇ ਰੁਬਰੂ ਹੋਣ ਵਾਲਾ ਹੈ। ਇਸ ਗੀਤ ਨੂੰ ਰੌਸ਼ਨ ਪ੍ਰਿੰਸ ਤੇ ਸੁਰਾਂ ਦੀ ਨੂਰ ਮੰਨਤ ਨੂਰ ਨੇ ਆਪਣੀ ਜਾਦੂਮਈ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਗੱਭਰੂ ਫ਼ਰੀਦਕੋਟੀਆ ਗੀਤ ਦੇ ਬੋਲ ਕੰਗ ਸੋਨਪਾਲ (Kang Sonpal) ਨੇ ਲਿਖੇ ਹਨ। ਜੇ ਗੱਲ ਕਰੀਏ ਮਿਊਜ਼ਿਕ ਦੀ ਤਾਂ ਗੁਰਮੀਤ ਸਿੰਘ ਨੇ ਦਿੱਤਾ ਹੈ। ਇਸ ਗੀਤ ਨੂੰ ਯੈਲੋ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ। ਡਲਮੋਰਾ ਫਿਲਮਸ ਦੀ ਪੇਸ਼ਕਸ਼ ਤੇ ਨਿਰਦੇਸ਼ਕ ਮਨਦੀਪ ਸਿੰਘ ਚਾਹਲ ਨੇ ਫ਼ਿਲਮ ‘ਮੁੰਡਾ ਫ਼ਰੀਦਕੋਟੀਆ’ ਨੂੰ ਡਾਇਰੈਕਟ ਕੀਤਾ ਹੈ। ਇਹ ਫ਼ਿਲਮ 14 ਜੂਨ ਨੂੰ ਸਿਨੇਮਾ ਘਰਾਂ ‘ਚ ਪੀਟੀਸੀ ਮੋਸ਼ਨ ਪਿਕਚਰਜ਼ ਅਤੇ ਗਲੋਬ ਮੂਵੀਜ਼ ਵੱਲੋਂ ਵਰਲਡ ਵਾਈਡ ਰਿਲੀਜ਼ ਕੀਤਾ ਜਾਵੇਗਾ।

0 Comments
0

You may also like