ਗਿੱਪੀ ਗਰੇਵਾਲ ਦੇ ਗੀਤ ‘ਮੁੰਡਾ ਗਰੇਵਾਲਾਂ ਦਾ’ ਦਾ ਟੀਜ਼ਰ ਜਾਰੀ

written by Shaminder | February 15, 2022

ਗਿੱਪੀ ਗਰੇਵਾਲ (Gippy Grewal) ਦੇ ਨਵੇਂ ਗੀਤ ‘ਮੁੰਡਾ ਗਰੇਵਾਲਾਂ ਦਾ’  (Munda Grewala Da) ਦਾ ਟੀਜ਼ਰ ਜਾਰੀ ਹੋ ਚੁੱਕਿਆ ਹੈ । ਇਸ ਟੀਜ਼ਰ ਨੂੰ ਦਰਸ਼ਕਾਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਗੀਤ ‘ਚ ਗਾਇਕ ਨੇ ਗਰੇਵਾਲਾਂ ਦੇ ਮੁੰਡੇ ਦੇ ਰੌਅਬ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਕਿਸ ਤਰ੍ਹਾਂ ਉਹ ਹੱਡ ਪੈਰ ਤੋੜਦਾ ਹੈ । ਗਿੱਪੀ ਗਰੇਵਾਲ ਦਾ ਇਹ ਗੀਤ 17 ਫਰਵਰੀ ਨੂੰ ਰਿਲੀਜ਼ ਹੋਵੇਗਾ । ਇਸ ਗੀਤ ਦੇ ਬੋਲ ਗੁਰੀ ਮੱਟੂ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਤਰਨ ਸਿੰਘ ਨੇ ।

gippy Grewal image From gippy Grewal song teaser

ਹੋਰ ਪੜ੍ਹੋ : ਰਾਖੀ ਸਾਵੰਤ ਨੇ ਪਤੀ ਨਾਲੋਂ ਵੱਖ ਹੋਣ ਦਾ ਦੱਸਿਆ ਕਾਰਨ

ਇਸ ਗੀਤ ਦੀ ਫੀਚਰਿੰਗ ‘ਚ ਗਿੱਪੀ ਗਰੇਵਾਲ ਦੇ ਨਾਲ ਮਾਡਲ ਅਤੇ ਅਦਾਕਾਰਾ ਦਿਲਜੋਤ ਨਜ਼ਰ ਆਉਣਗੇ । ਇਸ ਗੀਤ ਨੂੰ ਤੁਸੀਂ 17 ਫਰਵਰੀ ਨੂੰ ਸੁਣ ਸਕੋਗੇ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਗਿੱਪੀ ਗਰੇਵਾਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

Gippy Grewal,, image From Gippy Grewal song Teaser

ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਹੁਣ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਕਰ ਰਹੇ ਹਨ । ਇਸ ਤੋਂ ਇਲਾਵਾ ਉਨ੍ਹਾਂ ਦੀ ਵੈੱਬ ਸੀਰੀਜ਼ ਵੀ ਆਈ ਸੀ । ਜਿਸ ਨੂੰ ਕਿ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਨੀਰੂ ਬਾਜਵਾ ਦੇ ਨਾਲ ਫ਼ਿਲਮ ‘ਪਾਣੀ ‘ਚ ਮਧਾਣੀ’ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਹੁਣ ਮੁੜ ਤੋਂ ਆਪਣੀ ਨਵੀਂ ਫ਼ਿਲਮ ‘ਹਨੀਮੂਨ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਦਰਸ਼ਕਾਂ ਨੂੰ ਵੀ ਗਿੱਪੀ ਗਰੇਵਾਲ ਦੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਹੈ ।

You may also like