ਕੁਲਵਿੰਦਰ ਬਿੱਲਾ ਦੇ ਨਵੇਂ ਗੀਤ ‘ਕਲਾਕਾਰ’ ਦਾ ਟੀਜ਼ਰ ਹੋਇਆ ਜਾਰੀ

written by Shaminder | November 10, 2020

ਗਾਇਕ ਅਤੇ ਅਦਾਕਾਰ ਕੁਲਵਿੰਦਰ ਬਿੱਲਾ ਦਾ ਨਵੇਂ ਗੀਤ ਦੇ ਨਾਲ ਹਾਜ਼ਰ ਹੋਣ ਜਾ ਰਹੇ ਹਨ । ਪਰ ਉਸ ਤੋਂ ਪਹਿਲਾਂ ਇਸ ਗੀਤ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ‘ਕਲਾਕਾਰ’ ਟਾਈਟਲ ਦੇ ਹੇਠ ਰਿਲੀਜ਼ ਕੀਤਾ ਜਾਵੇਗਾ ।ਗੀਤ ਦੇ ਬੋਲ ਬੱਬੂ ਦੇ ਲਿਖੇ ਹੋਏ ਹਨ ਅਤੇ ਫੀਮੇਲ ਅਦਾਕਾਰਾ ਦੇ ਤੌਰ ‘ਤੇ ਤੇਜਸਵੀ ਪ੍ਰਕਾਸ਼ ਨਜ਼ਰ ਆਉਣਗੇ। ਮਿਊਜ਼ਿਕ ਐਂਜ਼ੋ ਨੇ ਦਿੱਤਾ ਹੈ ।

kulwinder billa song Teaser

ਸਪੀਡ ਰਿਕਾਰਡ ਦੇ ਲੇਬਲ ਹੇਠ ਜਲਦ ਹੀ ਇਸ ਗੀਤ ਨੂੰ ਰਿਲੀਜ਼ ਕੀਤਾ ਜਾਵੇਗਾ । ਫ਼ਿਲਹਾਲ ਸਪੀਡ ਰਿਕਾਰਡਜ਼ ਵੱਲੋਂ ਇਸ ਦਾ ਟੀਜ਼ਰ ਜਾਰੀ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ।

ਹੋਰ ਪੜ੍ਹੋ : ਕਿਸਾਨਾਂ ਨਾਲ ਧਰਨੇ ’ਤੇ ਬੈਠੇ ਗਾਇਕ ਹਰਭਜਨ ਮਾਨ, ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ

Kulwinder billa Song Teaser

ਇਸ ਦੇ ਨਾਲ ਹੀ ਅਦਾਕਾਰੀ ਦੇ ਖੇਤਰ ‘ਚ ਵੀ ਉਹ ਮੱਲਾਂ ਮਾਰ ਰਹੇ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ। ‘ਪ੍ਰਾਹੁਣਾ’ ਫ਼ਿਲਮ ‘ਚ ੳੇੁਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ ਸੀ ।

kulwinder billa

ਇਸ ਤੋਂ ਇਲਾਵਾ ਉਹ ਹੋਰ ਕਈ ਫ਼ਿਲਮਾਂ ਕਰ ਚੁੱਕੇ ਹਨ । ਜਲਦ ਹੀ ਉਹ ਸਵੀਤਾਜ ਬਰਾੜ ਦੇ ਨਾਲ ਇਕ ਫ਼ਿਲਮ ‘ਚ ਨਜ਼ਰ ਆੳੇੁਣ ਵਾਲੇ ਹਨ ਜਿਸ ਦੀ ਸ਼ੂਟਿੰਗ ਹਾਲੇ ਚੱਲ ਰਹੀ ਹੈ ।

0 Comments
0

You may also like