ਮਾਂ ਪੁੱਤਰ ਦੇ ਪਿਆਰ ਨੂੰ ਦਰਸਾਉਂਦੀ ਗਿੱਪੀ ਗਰੇਵਾਲ ਦੀ ਫ਼ਿਲਮ ‘ਮਾਂ’ ਦਾ ਟੀਜ਼ਰ ਹੋਇਆ ਰਿਲੀਜ਼

Written by  Shaminder   |  April 02nd 2022 12:20 PM  |  Updated: April 02nd 2022 12:20 PM

ਮਾਂ ਪੁੱਤਰ ਦੇ ਪਿਆਰ ਨੂੰ ਦਰਸਾਉਂਦੀ ਗਿੱਪੀ ਗਰੇਵਾਲ ਦੀ ਫ਼ਿਲਮ ‘ਮਾਂ’ ਦਾ ਟੀਜ਼ਰ ਹੋਇਆ ਰਿਲੀਜ਼

ਗਿੱਪੀ ਗਰੇਵਾਲ (Gippy Grewal ) ਦੀ ਫ਼ਿਲਮ ‘ਮਾਂ’ (Maa)  ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ । ਇਸ ਟੀਜ਼ਰ ‘ਚ ਮਾਂ ਪੁੱਤਰ ਦੇ ਪਿਆਰ ਨੂੰ ਬਿਆਨ ਕੀਤਾ ਗਿਆ ਹੈ, ਕਿ ਕਿਸ ਤਰ੍ਹਾਂ ਇੱਕ ਮਾਂ ਜੋ ਬਾਹਰੋਂ ਤਾਂ ਬੜੀ ਸਖਤ ਦਿਖਾਈ ਦਿੰਦੀ ਹੈ । ਪਰ ਜਦੋਂ ਬੱਚੇ ਨੂੰ ਇੱਕ ਝਰੀਟ ਵੀ ਆਉਂਦੀ ਹੈ ਤਾਂ ਉਹ ਪ੍ਰੇਸ਼ਾਨ ਹੋ ਜਾਂਦੀ ਹੈ । ਮਾਂ ਪੁੱਤਰ ਦੇ ਪਿਆਰ ਦੀ ਕਹਾਣੀ ਨੂੰ ਬਿਆਨ ਕਰਦੀ ਇਸ ਫ਼ਿਲਮ ‘ਚ ਦਿਵਿਆ ਦੱਤਾ ਨੇ ਮਾਂ ਦਾ ਕਿਰਦਾਰ ਨਿਭਾਇਆ ਹੈ ਜੋ ਕਿ ਹਰ ਕਿਸੇ ਨੂੰ ਬਹੁਤ ਹੀ ਪਸੰਦ ਆ ਰਿਹਾ ਹੈ ।

Divya Dutta ,, image From Movie 'Maa' Teaser

ਫ਼ਿਲਮ ਨੂੰ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ । ਇਹ ਫ਼ਿਲਮ ਮਾਂ ਨੂੰ ਸਮਰਪਿਤ ਹੈ ਅਤੇ ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਦਿਵਿਆ ਦੱਤਾ, ਗੁਰਪ੍ਰੀਤ ਘੁੱਗੀ, ਬੱਬਲ ਰਾਏ, ਰਘਬੀਰ ਬੋਲੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ ।ਫ਼ਿਲਮ ਇਸੇ ਸਾਲ 6 ਮਈ 2022 ਨੂੰ ਰਿਲੀਜ਼ ਹੋਵੇਗੀ। ਬੀਤੇ ਦਿਨੀਂ ਗਿੱਪੀ ਗਰੇਵਾਲ ਨੇ ਇਸ ਫ਼ਿਲਮ ਦਾ ਇੱਕ ਪੋਸਟਰ ਸਾਂਝਾ ਕਰਦੇ ਹੋਏ ਇਸ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕੀਤਾ ਸੀ ।

Divya Dutta image from 'Maa' Movie Teaser

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਜੈਸਮੀਨ ਭਸੀਨ ਨਜ਼ਰ ਆਏਗੀ । ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਕੁਝ ਸਮਾਂ ਦਿੱਲੀ ਦੇ ਇੱਕ ਹੋਟਲ ‘ਚ ਵੀ ਕੰਮ ਕੀਤਾ ਸੀ ।

 

View this post on Instagram

 

A post shared by ????? ?????? (@gippygrewal)


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network