
ਤੇਜਸਵੀ ਪ੍ਰਕਾਸ਼ (Tejasswi Prakash) ਏਨੀਂ ਦਿਨੀਂ ਖੂਬ ਸੁਰਖੀਆਂ ‘ਚ ਹੈ । ਬਿੱਗ ਬੌਸ ਜਿੱਤਣ ਤੋਂ ਬਾਅਦ ਕਰਣ ਕੁੰਦਰਾ ਦੇ ਨਾਲ ਉਸ ਦੀਆਂ ਨਜ਼ਦੀਕੀਆਂ ਖੂਬ ਸੁਰਖੀਆਂ ਬਣ ਰਹੀਆਂ ਹਨ ।ਦੋਵਾਂ ਨੂੰ ਇੱਕਠਿਆਂ ਕਈ ਵਾਰ ਸਪਾਟ ਕੀਤਾ ਗਿਆ ਹੈ । ਨਾਗਿਨ-6 ਸਟਾਰ ਇਹ ਅਦਾਕਾਰਾ ਦੀ ਨਵੀਂ ਲੁੱਕ ਵਾਇਰਲ ਹੋ ਰਹੀ ਹੈ । ਜਿਸ ‘ਚ ਅਦਾਕਾਰਾ ਨੇ ਦੋ ਗੁੱਤਾਂ ਬਣਾਈਆਂ ਹੋਈਆਂ ਹਨ ਅਤੇ ਅਦਾਕਾਰਾ ਦੇ ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਖੂਬ ਕਮੈਂਟਸ ਕੀਤੇ ਜਾ ਰਹੇ ਹਨ । ਹਰ ਕੋਈ ਉਸ ਦੇ ਹੇਅਰ ਸਟਾਈਲ ਨੂੰ ਪਸੰਦ ਕਰ ਰਿਹਾ ਹੈ ।

ਹੋਰ ਪੜ੍ਹੋ : ਤੇਜਸਵੀ ਪ੍ਰਕਾਸ਼ ਨਜ਼ਰ ਆਈ ਲਹਿੰਗਾ-ਚੋਲੀ ‘ਚ ਬੇਹੱਦ ਖ਼ੂਬਸੂਰਤ, ਅਦਾਕਾਰਾ ਨੇ ਆਪਣੇ ਅੰਦਾਜ਼ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ
ਇਸ ਵੀਡੀਓ ਨੂੰ ਵਾਇਰਲ ਭਿਆਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਵੱਲੋਂ ਕਮੈਂਟਸ ਦੀ ਬਰਸਾਤ ਕੀਤੀ ਜਾ ਰਹੀ ਹੈ । ਦੱਸ ਦਈਏ ਕਿ ਕਰਣ ਕੁੰਦਰਾ ਅਤੇ ਤੇਜਸਵੀ ਪ੍ਰਕਾਸ਼ ਲਗਾਤਾਰ ਸੁਰਖੀਆਂ ‘ਚ ਹਨ ਅਤੇ ਦੋਵੇਂ ਕਈ ਪ੍ਰੋਜੈਕਟਸ ‘ਚ ਇੱਕਠੇ ਕੰਮ ਵੀ ਕਰ ਰਹੇ ਹਨ । ਕੁਝ ਦਿਨ ਪਹਿਲਾਂ ਤਾਂ ਦੋਵਾਂ ਦੇ ਵਿਆਹ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ ।

ਹੋਰ ਪੜ੍ਹੋ : ਕੀ ਜਲਦ ਹੀ ਕਰਨ ਕੁੰਦਰਾ ਤੇ ਤੇਜਸਵੀ ਪ੍ਰਕਾਸ਼ ਕਰ ਸਕਦੇ ਨੇ ਵਿਆਹ, ਜਾਣੋ ਕਰਨ ਦੇ ਪਿਤਾ ਨੇ ਕੀ ਕਿਹਾ
ਤੇਜਸਵੀ ਪ੍ਰਕਾਸ਼ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਬਿੱਗ ਬੌਸ ‘ਚ ਕਾਫੀ ਸੁਰਖੀਆਂ ਵਟੋਰੀਆਂ ਸਨ ਅਤੇ ਇਸ ਦੇ ਨਾਲ ਹੀ ਨਾਗਿਨ -੬ ‘ਚ ਅਦਾਕਾਰਾ ਦੀ ਪਰਫਾਰਮੈਂਸ ਵੀ ਵੇਖਣ ਲਾਇਕ ਹੈ । ਕਰਣ ਕੁੰਦਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ ਕਈ ਸੀਰੀਅਲਸ ‘ਚ ਕੰਮ ਕਰ ਚੁੱਕੇ ਹਨ ।

ਇਸ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਉਨ੍ਹਾਂ ਨੇ ਪੰਜਾਬੀ ਫ਼ਿਲਮ ‘ਪਿਓਰ ਪੰਜਾਬੀ’ ‘ਚ ਵੀ ਕੰਮ ਕੀਤਾ ਹੈ ।ਤੇਜਸਵੀ ਪ੍ਰਕਾਸ਼ ਦੇ ਨਾਲ ਉਹ ਲਾਕਅੱਪ ‘ਚ ਵੀ ਨਜ਼ਰ ਆ ਚੁੱਕੇ ਹਨ । ਇਸ ਸ਼ੋਅ ‘ਚ ਦੋਵਾਂ ਦੀ ਕਮਿਸਟਰੀ ਵੇਖਣ ਲਾਇਕ ਸੀ ।
View this post on Instagram