ਤਸਵੀਰ ‘ਚ ਦਿਖਾਈ ਦੇ ਰਿਹਾ ਬੱਚਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣ ਪਾਏ !

written by Shaminder | June 14, 2022

ਪੰਜਾਬੀ ਸਿਤਾਰਿਆਂ ਦੇ ਨਾਲ –ਨਾਲ ਬਾਲੀਵੁੱਡ ਸਿਤਾਰਿਆਂ ਦੇ ਬਚਪਨ (Childhood Pic) ਦੀਆਂ ਤਸਵੀਰਾਂ ਵੀ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅਤੇ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਬਹੁਤ ਜਿਆਦਾ ਪਸੰਦ ਕੀਤਾ ਜਾਂਦਾ ਹੈ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਸਿਤਾਰੇ (punjabi Star)ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸਨੇ ਮਿਹਨਤ ਦੇ ਨਾਲ ਪੰਜਾਬੀ ਇੰਡਸਟਰੀ ‘ਚ ਖ਼ਾਸ ਜਗ੍ਹਾ ਸਥਾਪਿਤ ਕੀਤੀ ਹੈ ।

karan aujla with father ,-mi image From instagram

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਖੇਤਾਂ ‘ਚ ਉਸ ਦੇ ਪ੍ਰਸ਼ੰਸਕ ਨੇ ਦਿੱਤੀ ਸ਼ਰਧਾਂਜਲੀ,ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ

ਬਚਪਨ ‘ਚ ਹੀ ਉਸ ਦੇ ਮਾਪਿਆਂ ਦਾ ਸਾਇਆ ਸਿਰ ਤੋਂ ਉੱਠ ਗਿਆ ਸੀ, ਪਰ ਇਸ ਦੇ ਬਾਵਜੂਦ ਉਸ ਨੇ ਕਦੇ ਵੀ ਹਾਰ ਨਹੀਂ ਮੰਨੀ ਅਤੇ ਇੰਡਸਟਰੀ ‘ਚ ਲਗਾਤਾਰ ਅੱਗੇ ਵੱਧਦਾ ਗਿਆ । ਅੱਜ ਉਹ ਹਿੱਟ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਮਸ਼ਹੂਰ ਹੈ । ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ ।

karan Aujla childhood pic-min image From google

ਹੋਰ ਪੜ੍ਹੋ : ਕਰਨ ਔਜਲਾ ਹਿੰਦੀ ਮਿਊਜ਼ਿਕ ਇੰਡਸਟਰੀ ‘ਚ ਕਰਨਗੇ ਐਂਟਰੀ, ਗੀਤ ਦਾ ਫਸਟ ਲੁੱਕ ਆਇਆ ਸਾਹਮਣੇ

ਨਹੀਂ ਸਮਝੇ ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਗਾਇਕ ਦਾ ਵਿਆਹ ਹੋ ਚੁੱਕਿਆ ਹੈ ਅਤੇ ਹਾਲ ਹੀ ‘ਚ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਹ ਕਾਫੀ ਚਰਚਾ ‘ਚ ਹਨ । ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਜੇ ਹਾਲੇ ਵੀ ਨਹੀਂ ਸਮਝੇ ਤਾਂ ਅਸੀਂ ਤੁਹਾਨੂੰ ਦੱਸ ਦਿੰਦੇ ਹਾਂ ।

karan aujla image from google

ਅਸੀਂ ਗੱਲਬਾਤ ਕਰ ਰਹੇ ਹਾਂ ਕਰਨ ਔਜਲਾ ਦੇ ਬਾਰੇ । ਜਿਨ੍ਹਾਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ । ਇਹ ਤਸਵੀਰਾਂ ਕਰਨ ਦੇ ਪ੍ਰਸ਼ੰਸਕਾਂ ਨੂੰ ਬਹੁਤ ਪਸੰਦ ਆ ਰਹੀਆਂ ਨੇ । ਬਚਪਨ ‘ਚ ਕਰਨ ਔਜਲਾ ਬਹੁਤ ਹੀ ਕਿਊਟ ਦਿਖਾਈ ਦੇ ਰਹੇ ਹਨ । ਇੱਕ ਤਸਵੀਰ ‘ਚ ਉਹ ਮਾਪਿਆਂ ਦੇ ਨਾਲ ਦਿਖਾਈ ਦੇ ਰਹੇ ਹਨ । ਜਦੋਂ ਕਿ ਹੋਰਨਾਂ ਤਸਵੀਰਾਂ ‘ਚ ਉਹ ਰਿਸ਼ਤੇਦਾਰਾਂ ਦੇ ਨਾਲ ਕੇਕ ਕੱਟਦੇ ਹੋਏ ਦਿਖਾਈ ਦੇ ਰਹੇ ਹਨ।

 

View this post on Instagram

 

A post shared by Spotify India (@spotifyindia)

You may also like