ਦੁਸਹਿਰੇ ’ਤੇ ਵੀ ਦਿਖਾਈ ਦੇ ਰਿਹਾ ਹੈ ਕਿਸਾਨੀ ਅੰਦੋਲਨ ਦਾ ਰੰਗ, ਰਾਵਣ ਦੇ ਨਾਲ ਨਾਲ ਮੋਦੀ ਦੇ ਵੀ ਫੂਕੇ ਜਾ ਰਹੇ ਹਨ ਪੁਤਲੇ

written by Rupinder Kaler | October 14, 2021 03:43pm

ਦੁਸਹਿਰੇ (Dushera 2021) ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ।ਦੁਸਹਿਰਾ 9 ਦਿਨਾਂ ਦੇ ਨਵਰਾਤਰੀ ਤਿਉਹਾਰ ਦੇ ਅਖੀਰਲੇ ਦਿਨ ਮਨਾਇਆ ਜਾਂਦਾ ਹੈ । ਦੁਸਹਿਰਾ (Vijay Dashmi ) ਲੰਕਾ ਦੇ ਰਾਜਾ ਰਾਵਣ ’ਤੇ ਭਗਵਾਨ ਰਾਮ ਦੀ ਜਿੱਤ ਦੀ ਯਾਦ ਦਿਵਾਉਂਦਾ ਹੈ। ਰਾਵਣ ਨੂੰ ਭਗਵਾਨ ਰਾਮ ਨੇ ਮਾਰ ਕੇ ਮਾਤਾ ਸੀਤਾ ਨੂੰ ਰਾਵਣ ਦੀ ਕੈਦ ਤੋਂ ਛੁਡਾਇਆ ਸੀ ।

ਹੋਰ ਪੜ੍ਹੋ :

ਸਿੱਧੂ ਮੂਸੇਵਾਲਾ ਅਤੇ ਜੈਨੀ ਜੌਹਲ ਦਾ ਨਵਾਂ ਗੀਤ ‘ਅੱਥਰਾ ਸਟਾਈਲ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਦੁਸਹਿਰਾ (Vijay Dashmi )ਸ਼ਬਦ ਦੋ ਸੰਸਕ੍ਰਿਤ ਸ਼ਬਦਾਂ ਤੋਂ ਬਣਿਆ ਹੈ 'ਦਸ' ਜੋ ਰਾਵਣ ਦੇ ਦਸ ਸਿਰਾਂ ਨੂੰ ਦਰਸਾਉਂਦਾ ਹੈ ਅਤੇ 'ਹਰਾ' ਜਿਸਦਾ ਅਰਥ ਹੈ 'ਹਾਰਨਾ'। ਇਸ ਤਰ੍ਹਾਂ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਨੂੰ ਦਰਸਾਉਂਦਾ ਹੈ। ਦੁਸਹਿਰੇ ’ਤੇ ਇਸ ਵਾਰ ਕਿਸਾਨ ਅੰਦੋਲਨ ਦਾ ਪ੍ਰਭਾਵ ਵੀ ਦੇਖਣ ਨੂੰ ਮਿਲ ਰਿਹਾ ਹੈ । ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਰਾਵਣ ਦਾ ਰੂਪ ਦਿੱਤਾ ਹੈ ।

ਜਿਸ ਦੀ ਇੱਕ ਵੀਡੀਓ ਵੀ ਖੂਬ ਵਾਇਰਲ ਹੋ ਰਹੀ ਹੈ । ਇਸ ਵੀਡੀਓ ਵਿੱਚ ਰਾਵਣ ਦਾ ਪੁਤਲਾ ਦਿਖਾਈ ਦੇ ਰਿਹਾ ਹੈ, ਇਸ ਪੁਤਲੇ ਤੇ ਮੋਦੀ ਲਿਖਿਆ ਗਿਆ ਹੈ । ਕਿਸਾਨਾਂ ਨੇ ਇਸ ਤਰ੍ਹਾਂ ਕਰਕੇ ਦੱਸਿਆ ਹੈ ਕਿ ਉਹ ਦੁਸਹਿਰੇ ਤੇ ਮੋਦੀ ਦਾ ਪੁਤਲਾ ਫੂਕਣਗੇ, ਜਿਸ ਨੇ ਹੁਣ ਤੱਕ ਹਜ਼ਾਰਾਂ ਕਿਸਾਨਾਂ ਦੀ ਜਾਨ ਲੈ ਲਈ ਹੈ ।

You may also like