
ਪ੍ਰਸਿੱਧ ਗਾਇਕ ਬਲਵਿੰਦਰ ਸਫਰੀ (Balwinder Safri) ਦਾ ਦਿਹਾਂਤ ਹੋ ਗਿਆ ਹੈ । ਇਸ ਦੀ ਜਾਣਕਾਰੀ ਬ੍ਰਿਟ ਏਸ਼ੀਆ ਟੀਵੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਉਹ ਪਿਛਲੇ ਕਈ ਮਹੀਨਿਆਂ ਤੋਂ ਬੀਮਾਰ ਸਨ ਅਤੇ ਕੁਝ ਦਿਨ ਪਹਿਲਾਂ ਉਹ ਹਸਪਤਾਲ ਚੋਂ ਠੀਕ ਹੋ ਕੇ ਗਏ ਸਨ । ਢੋਲ ਦੀ ਥਾਪ ਦੇ ਨਾਲ ਉਨ੍ਹਾਂ ਦਾ ਸੁਆਗਤ ਕੀਤਾ ਗਿਆ ਸੀ ।

ਇਸ ਤੋਂ ਪਹਿਲਾਂ ਬਲਵਿੰਦਰ ਸਫਰੀ ਕੋਮਾ ‘ਚ ਚਲੇ ਗਏ ਸਨ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਈ ਗਾਇਕਾਂ ਨੇ ਪੋਸਟਾਂ ਸਾਂਝੀਆਂ ਕੀਤੀਆਂ ਸਨ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ ਸੀ । ਬਲਵਿੰਦਰ ਸਫਰੀ ਨੇ ਆਪਣੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।
ਹੋਰ ਪੜ੍ਹੋ : ਬਲਵਿੰਦਰ ਸਫਰੀ ਦੀ ਸਿਹਤ ਬਾਰੇ ਪਤਨੀ ਅਤੇ ਬੇਟੀ ਨੇ ਦਿੱਤਾ ਇਹ ਅਪਡੇਟ
ਉਹ ਪਿਛਲੇ ਲੰਮੇ ਅਰਸੇ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ । ਉਨ੍ਹਾਂ ਦੀ ਸਿਹਤਯਾਬੀ ਲਈ ਸਾਰੀ ਇੰਡਸਟਰੀ ਵੱਲੋਂ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ ।ਬਲਵਿੰਦਰ ਸਫਰੀ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਬਲਵਿੰਦਰ ਸਿੰਘ ਸਫਰੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਨੇ ।‘ਅੰਬਰਾਂ ਤੋਂ ਆਈ ਹੋਈ ਹੂਰ’ ਉਹਨਾਂ ਦਾ ਸਭ ਤੋਂ ਹਿੱਟ ਗੀਤ ਹੈ । ਇਸ ਦੁਖਦ ਖਬਰ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
View this post on Instagram