ਇਸ ਤਸਵੀਰ ‘ਚ ਲੁਕਿਆ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ, ਕੀ ਤੁਸੀਂ ਪਛਾਣਿਆ !

written by Shaminder | December 23, 2022 06:03pm

ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਸਿਤਾਰੇ ਦੀ ਤਸਵੀਰ ਵਾਇਰਲ ਹੋ ਰਹੀ ਹੈ । ਜਿਸ ਨੇ ਆਪਣੀ ਕਾਮੇਡੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਇਸ ਮੁਕਾਮ ‘ਤੇ ਪਹੁੰਚਣ ਦੇ ਲਈ ਉਸ ਨੇ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ ।ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਕਾਮੇਡੀਅਨ ਜਸਵੰਤ ਰਾਠੌਰ ਦੀ (JASWANT SINGH RATHORE)

ਹੋਰ ਪੜ੍ਹੋ : ਬਾਡੀਗਾਰਡ ਸ਼ੇਰਾ ਦੇ ਬੇਟੇ ਟਾਈਗਰ ਨੂੰ ਲਾਂਚ ਕਰਨ ਜਾ ਰਹੇ ਹਨ ਅਦਾਕਾਰ ਸਲਮਾਨ ਖ਼ਾਨ

ਜਸਵੰਤ ਸਿੰਘ ਰਾਠੌਰ ਕਮੇਡੀ ਦੀ ਦੁਨੀਆ ਦੇ ਉਹ ਚਮਕਦੇ ਸਿਤਾਰੇ ਹਨ ਜਿੰਨ੍ਹਾਂ ਦੀ ਹਰ ਗੱਲ ਵਿੱਚ ਹਾਸਾ ਹੈ । ਇਸ ਮੁਕਾਮ ਨੂੰ ਹਾਸਲ ਕਰਨ ਉਹਨਾਂ ਨੇ ਬਹੁਤ ਸੰਘਰਸ਼ ਕੀਤਾ ਹੈ। ਕੋਈ ਸਮਾਂ ਸੀ ਜਦੋਂ ਜਸਵੰਤ ਸਿੰਘ ਰਾਠੌਰ ਡੱਬਿਆਂ ਦੀ ਫੈਕਟਰੀ ‘ਚ 700ਰੁਪਏ ਮਹੀਨੇ ‘ਚ ਕੰਮ ਕਰਦੇ ਸਨ ਘਰ ਦੇ ਹਾਲਾਤ ਏਨੇ ਵਧੀਆ ਨਹੀਂ ਸਨ

Jaswant Rathore ,,,,'

ਹੋਰ ਪੜ੍ਹੋ : ਸੜਕ ‘ਤੇ ਲੜਖੜਾਉਂਦੀ ਨਜ਼ਰ ਆਈ ਬਬੀਤਾ ਜੀ ਉਰਫ ਮੁਨਮੁਨ ਦੱਤਾ, ਵੀਡੀਓ ਵੇਖ ਪ੍ਰਸ਼ੰਸਕਾਂ ਨੇ ਦਿੱਤੇ ਇਸ ਤਰ੍ਹਾਂ ਦੇ ਰਿਐਕਸ਼ਨ

ਜਿਸ ਕਾਰਨ ਉਨ੍ਹਾਂ ਦੇ ਮਾਪਿਆਂ ਨੇ ਦੋ ਕਮਰਿਆਂ ਦੇ ਘਰ ਚੋਂ ਇੱਕ ਕਮਰਾ ਕਿਰਾਏ ‘ਤੇ ਦੇ ਦਿੱਤਾ ਸੀ ਤਾਂ ਜੋ ਜਸਵੰਤ ‘ਤੇ ਉਨ੍ਹਾਂ ਦੇ ਭੈਣ ਭਰਾਵਾਂ ਦੀ ਪੜ੍ਹਾਈ ਹੋ ਸਕੇ ਅਤੇ ਉਸੇ ਕਿਰਾਏ ਦੇ ਨਾਲ ਉਨ੍ਹਾਂ ਦੀ ਪੜ੍ਹਾਈ ਚੱਲਦੀ ਸੀ ।ਸ਼ੁਰੂਆਤੀ ਦੌਰ ‘ਚ ਉਨ੍ਹਾਂ ਨੂੰ ਗਾਇਕੀ ਅਤੇ ਪੇਂਟਿੰਗ ਦਾ ਸ਼ੌਕ ਸੀ । ਪਰ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਪਛਾਣਿਆਂ ਉਨ੍ਹਾਂ ਦੇ ਇੱਕ ਦੋਸਤ ਨੇ । ਜਿਸ ਨੇ ਜਸਵੰਤ ਨੂੰ ਕਾਮੇਡੀ ਵੱਲ ਪ੍ਰੇਰਿਤ ਕੀਤਾ ।

ਜਸਵੰਤ ਮਿਮਿਕਰੀ ਕਰਦੇ ਹੁੰਦੇ ਸਨ ਅਤੇ ਉਨ੍ਹਾਂ ਨੇ ਸੁਨੀਲ ਸ਼ੈੱਟੀ ਦੀ ਨਕਲ ਕਰਕੇ ਆਪਣੇ ਦੋਸਤ ਨੂੰ ਵਿਖਾਇਆ ਤਾਂ ਉਸ ਦੀ ਹੈਰਾਨੀ ਦੀ ਕੋਈ ਹੱਦ ਨਹੀਂ ਰਹੀ । ਉਨ੍ਹਾਂ ਨੇ ਹੀ ਜਸਵੰਤ ਰਾਠੌਰ ਨੂੰ ਕਾਮੇਡੀ ਦੇ ਖੇਤਰ ‘ਚ ਅੱਗੇ ਵੱਧਣ ਦੇ ਲਈ ਪ੍ਰੇਰਿਆ ।

You may also like