ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਧੀ ਦੀ ਪਹਿਲੀ ਤਸਵੀਰ ਹੋਈ ਵਾਇਰਲ

written by Shaminder | January 12, 2021

ਵਿਰਾਟ ਕੋਹਲੀ ਦੇ ਘਰ ਬੀਤੇ ਦਿਨ ਧੀ ਨੇ ਜਨਮ ਲਿਆ ਹੈ । ਜਿਸ ਤੋਂ ਬਾਅਦ ਦੋਵਾਂ ਦੇ ਪ੍ਰਸ਼ੰਸਕਾਂ ਵੱਲੋਂ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ । ਦੋਵਾਂ ਦੇ ਪ੍ਰਸ਼ੰਸਕਾਂ ਵੱਲੋਂ ਬੜੀ ਹੀ ਬੇਸਬਰੀ ਦੇ ਨਾਲ ਉਨ੍ਹਾਂ ਦੀ ਧੀ ਨੂੰ ਵੇਖਣ ਦੀ ਉਤਸੁਕਤਾ ਹੈ । ਪਰ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੋਹਾਂ ਚੋਂ ਕਿਸੇ ਨੇ ਵੀ ਆਪਣੀ ਧੀ ਦੀ ਤਸਵੀਰ ਸਾਂਝੀ ਨਹੀਂ ਕੀਤੀ ਗਈ ।ਇਸੇ ਦੌਰਾਨ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਖੂਬ ਵਾਇਰਲ ਹੋ ਰਹੀ ਹੈ । anushka-sharma-virat-kohli ਇਸ ਤਸਵੀਰ ‘ਚ ਉਨ੍ਹਾਂ ਦੀ ਬੇਬੀ ਗਰਲ ਦੇ ਪੈਰਾਂ ਦੀ ਤਸਵੀਰ ਨਜ਼ਰ ਆ ਰਹੀ ਹੈ । ਇਸ ਨੂੰ ਵਿਰੁਸ਼ਕਾ ਦੀ ਬੱਚੀ ਦੀ ਪਹਿਲੀ ਝਲਕ ਦੱਸਿਆ ਜਾ ਰਿਹਾ ਹੈ ।ਵਿਰਾਟ ਕੋਹਲੀ ਨੇ ਬੀਤੇ ਦਿਨ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਸਾਂਝੀ ਕਰਦੇ ਹੋਏ ਪਿਤਾ ਬਣਨ ਦੀ ਜਾਣਕਾਰੀ ਸਾਂਝੀ ਕੀਤੀ ਸੀ। ਹੋਰ ਪੜ੍ਹੋ : ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਦੇ ਘਰ ਬੇਟੀ ਨੇ ਲਿਆ ਜਨਮ, ਪ੍ਰਸ਼ੰਸਕ ਦੇ ਰਹੇ ਵਧਾਈ
anushka virat ਉਹਨਾਂ ਨੇ ਆਪਣੀ ਪੋਸਟ ਵਿੱਚ ਲਿਖਿਆ ‘ਸਾਨੂੰ ਦੋਹਾਂ ਨੂੰ ਇੱਕ ਗੱਲ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅੱਜ ਦੁਪਿਹਰੇ ਸਾਡੇ ਘਰ ਬੇਟੀ ਨੇ ਜਨਮ ਲਿਆ ਹੈ । ਇਹ ਸਾਡੀ ਕਿਸਮਤ ਹੈ ਕਿ ਸਾਨੂੰ ਸਾਡੀ ਜ਼ਿੰਦਗੀ ਦਾ ਇਹ ਚੈਪਟਰ ਅਨੁਭਵ ਕਰਨ ਦਾ ਮੌਕਾ ਮਿਲਿਆ । Anushka-Sharma ਅਸੀਂ ਜਾਣਦੇ ਹਾਂ ਕਿ ਤੁਸੀਂ ਸਮਝਦੇ ਹੋਵੋਗੇ ਕਿ ਇਸ ਸਮੇਂ ਸਾਨੂੰ ਥੋੜੀ ਪ੍ਰਾਈਵੇਸੀ ਚਾਹੀਦੀ ਹੈ’ । ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਖ਼ਬਰ ਦੇ ਬਾਹਰ ਆਉਣ ਤੋਂ ਬਾਅਦ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਦੇ ਪ੍ਰਸ਼ੰਸਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ । ਲੋਕ ਸੋਸ਼ਲ ਮੀਡੀਆ ਤੇ ਲਗਾਤਾਰ ਕਮੈਂਟ ਕਰਕੇ ਇਸ ਜੋੜੀ ਨੂੰ ਵਧਾਈ ਦੇ ਰਹੇ ਹਨ ।

 
View this post on Instagram
 

A post shared by Filmykiida (@filmykiida)

0 Comments
0

You may also like