ਤਸਵੀਰ ‘ਚ ਨਜ਼ਰ ਆਉਣ ਵਾਲੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ

written by Shaminder | January 08, 2021

ਮਿਸ ਪੂਜਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਉਹ ਅਕਸਰ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ ।ਕੁਝ ਦਿਨ ਪਹਿਲਾਂ ਸਾਂਝੀ ਕੀਤੀ ਗਈ ਇਹ ਤਸਵੀਰ ਮਿਸ ਪੂਜਾ ਦੇ ਬਚਪਨ ਦੀ ਹੈ । ਇਸ ਤਸਵੀਰ ‘ਚ ਉਹ ਹੱਥ ‘ਚ ਫੋਨ ਫੜੀ ਨਜ਼ਰ ਆ ਰਹੀ ਹੈ ।

miss pooja

ਉਨ੍ਹਾਂ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਉਦੋਂ ਅਤੇ ਹੁਣ । ਇਸ ਪੁਰਾਣੀ ਤਸਵੀਰ ‘ਚ ਉਹ ਹੱਥ ‘ਚ ਟੈਲੀਫੋਨ ਫੜੀ ਹੋਈ ਬੈਠੀ ਹੈ ਜਦੋਂਕਿ ਦੂਜੀ ਤਸਵੀਰ ‘ਚ ਉਨ੍ਹਾਂ ਦੀ ਹੁਣ ਦੀ ਹੈ ਜਿਸ ‘ਚ ਉਨ੍ਹਾਂ ਨੇ ਹੱਥ ‘ਚ ਮੋਬਾਈਲ ਫੜਿਆ ਹੋਇਆ ਹੈ ।

ਹੋਰ ਪੜ੍ਹੋ : ਮਿਸ ਪੂਜਾ, ਗੁਰਲੇਜ ਅਖਤਰ ਅਤੇ ਕੌਰ ਬੀ ਕਰ ਰਹੀਆਂ ਕਿਸਾਨਾਂ ਦੇ ਪ੍ਰਦਰਸ਼ਨ ‘ਚ ਲੰਗਰ ਸੇਵਾ

miss-pooja

ਮਿਸ ਪੂਜਾ ਦੀ ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

Punjabi Singer Miss Pooja

ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਹ ਇੰਡਸਟਰੀ ਨੂੰ ਦੇ ਚੁੱਕੇ ਹਨ ਅਤੇ ਉਨ੍ਹਾਂ ਦੇ ਨਾਂਅ ਸਭ ਤੋਂ ਵੱਧ ਗੀਤ ਗਾਉਣ ਦਾ ਰਿਕਾਰਡ ਹੈ ।

 

View this post on Instagram

 

A post shared by Miss Pooja (@misspooja)

0 Comments
0

You may also like