Advertisment

ਕਿਸਾਨ ਅੰਦੋਲਨ ’ਤੇ ਚੁੱਪ ਧਾਰਨ ਵਾਲੇ ਬਾਲੀਵੁੱਡ ਕਲਾਕਾਰਾਂ ਨੂੰ ਭੁਗਤਣਾ ਪਿਆ ਖਾਮਿਆਜ਼ਾ, ਕਿਸਾਨਾਂ ਨੇ ਜਾਨ੍ਹਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ ਰੋਕੀ

author-image
By Rupinder Kaler
New Update
ਕਿਸਾਨ ਅੰਦੋਲਨ ’ਤੇ ਚੁੱਪ ਧਾਰਨ ਵਾਲੇ ਬਾਲੀਵੁੱਡ ਕਲਾਕਾਰਾਂ ਨੂੰ ਭੁਗਤਣਾ ਪਿਆ ਖਾਮਿਆਜ਼ਾ, ਕਿਸਾਨਾਂ ਨੇ ਜਾਨ੍ਹਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ ਰੋਕੀ
Advertisment
ਕਿਸਾਨ ਅੰਦੋਲਨ ਦਾ ਅਸਰ ਹੁਣ ਬਾਲੀਵੁੱਡ ਤੇ ਵੀ ਦਿਖਾਈ ਦੇਣ ਲੱਗਾ ਹੈ । ਇਸ ਸਭ ਦੇ ਚਲਦੇ ਬਾਲੀਵੁੱਡ ਅਦਾਕਾਰਾਂ ਦਾ ਵੀ ਵਿਰੋਧ ਸ਼ੁਰੂ ਹੋ ਗਿਆ ਹੈ ਕਿਉਂਕਿ ਕਿਸਾਨਾਂ ਦਾ ਮੰਨਣਾ ਹੈ ਕਿ
Advertisment
ਬਾਲੀਵੁੱਡ ਦੇ ਅਦਾਕਾਰ ਪੰਜਾਬ ਵਿੱਚ ਆ ਕੇ ਫ਼ਿਲਮਾਂ ਦੀ ਸ਼ੂਟਿੰਗ ਕਰਦੇ ਹਨ, ਇੱਥੋਂ ਤੱਕ ਕਿ ਪੰਜਾਬੀ ਸੱਭਿਆਚਾਰ ਨੂੰ ਵੀ ਫ਼ਿਲਮਾਂ ਵਿੱਚ ਦਿਖਾਇਆ ਜਾਂਦਾ ਹੈ । ਪਰ ਹਾਲੇ ਤੱਕ ਕਿਸੇ ਵੀ ਬਾਲੀਵੁੱਡ ਅਦਾਕਾਰ ਨੇ ਕਿਸਾਨਾਂ ਦੇ ਹੱਕ ਵਿੱਚ ਬਿਆਨ ਨਹੀਂ ਦਿੱਤਾ । kisaan ਹੋਰ ਪੜ੍ਹੋ : publive-image ਇੱਕ ਵੈੱਬਸਾਈਟ ਦੀ ਖ਼ਬਰ ਮੁਤਾਬਿਕ ਬਸੀ ਪਠਾਣਾ ਵਿੱਚ ਫਿਲਮ ਦੀ ਸ਼ੂਟਿੰਗ ਲਈ ਆਈ ਟੀਮ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇੱਥੇ ਜਾਨ੍ਹਵੀ ਕਪੂਰ ਦੀ ਫਿਲਮ ਦੀ ਸ਼ੂਟਿੰਗ ਹੋਣੀ ਸੀ ਜਿਸ ਨੂੰ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਰੋਕ ਦਿੱਤਾ ਹੈ । ਬਸੀ ਪਠਾਣਾਂ ਵਿਚ ਹਿੰਦੀ ਫਿਲਮ 'ਜੈਰੀ ਨੰਬਰ ਵਨ' ਦੀ ਸ਼ੂਟਿੰਗ ਐਤਵਾਰ ਤੋਂ ਸ਼ੁਰੂ ਹੋਣੀ ਸੀ। publive-image ਇਸ ਦੌਰਾਨ ਕਿਸਾਨ ਅੰਦੋਲਨ ਨਾਲ ਜੁੜੇ ਨੌਜਵਾਨ ਸ਼ੂਟਿੰਗ ਵਾਲੀ ਥਾਂ ਪਹੁੰਚੇ ਅਤੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਅਤੇ ਬਾਲੀਵੁੱਡ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਿਸ ਤੋਂ ਬਾਅਦ ਫਿਲਮ ਦੀ ਟੀਮ ਨਾਲ ਸਬੰਧਤ ਲਾਲਜੀਤ ਸਿੰਘ ਅਤੇ ਮਨੀਸ਼ ਵਾਲੀਆ ਉੱਥੇ ਪਹੁੰਚੇ ਤੇ ਨੌਜਵਾਨਾਂ ਨੂੰ ਦੱਸਿਆ ਕਿ ਉਹ ਵੀ ਕਿਸਾਨਾਂ ਦੇ ਨਾਲ ਹਨ। ਉਸ ਨੇ ਭਰੋਸਾ ਦਿੱਤਾ ਕਿ ਉਹ ਜਦ ਤੱਕ ਕਿਸਾਨ ਸੰਤੁਸ਼ਟ ਨਹੀਂ ਹੋਣਗੇ ਸ਼ੂਟਿੰਗ ਨਹੀਂ ਕਰਨਗੇ।
Advertisment

Stay updated with the latest news headlines.

Follow us:
Advertisment
Advertisment
Latest Stories
Advertisment