ਪੀਟੀਸੀ ਪੰਜਾਬੀ ‘ਤੇ ਸ਼ੁਰੂ ਹੋਣ ਜਾ ਰਿਹਾ ਹਾਸਿਆਂ ਦਾ ਸਫ਼ਰ, 15 ਫਰਵਰੀ ਤੋਂ ਵੇਖੋ ਕਾਮੇਡੀ ਸੀਰੀਜ਼ ‘ਜੀ ਜਨਾਬ’

Written by  Shaminder   |  February 12th 2021 05:08 PM  |  Updated: February 12th 2021 05:08 PM

ਪੀਟੀਸੀ ਪੰਜਾਬੀ ‘ਤੇ ਸ਼ੁਰੂ ਹੋਣ ਜਾ ਰਿਹਾ ਹਾਸਿਆਂ ਦਾ ਸਫ਼ਰ, 15 ਫਰਵਰੀ ਤੋਂ ਵੇਖੋ ਕਾਮੇਡੀ ਸੀਰੀਜ਼ ‘ਜੀ ਜਨਾਬ’

ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਦਾ ਖ਼ਾਸ ਖਿਆਲ ਰੱਖ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਨਵੇਂ-ਨਵੇਂ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ ।ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ ਕਾਮੇਡੀ ਸੀਰੀਜ਼ ‘ਜੀ ਜਨਾਬ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਜਿਸ ਦਾ ਪਹਿਲਾ ਐਪੀਸੋਡ 15  ਫਰਵਰੀ, ਦਿਨ ਸੋਮਵਾਰ ਨੂੰ ਪ੍ਰਸਾਰਿਤ ਕੀਤਾ ਜਾਵੇਗਾ।ਇਸ ਸ਼ੋਅ ਦਾ ਪ੍ਰਸਾਰਣ ਸੋਮਵਾਰ ਤੋਂ ਵੀਰਵਾਰ ਤੱਕ ਰਾਤ ਨੂੰ 8:30 ਵਜੇ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ ।

ji janaab

ਕਾਮੇਡੀ ਸੀਰੀਜ਼ ‘ਜੀ ਜਨਾਬ’ ਨੂੰ ਤੁਸੀਂ ਪੀਟੀਸੀ ਪਲੇਅ ਐਪ ‘ਤੇ ਵੀ ਵੇਖ ਸਕਦੇ ਹੋ ।ਪੀਟੀਸੀ ਪੰਜਾਬੀ ‘ਤੇ ਹੋਰ ਵੀ ਕਈ ਨਵੇਂ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਨੇ । ਹਾਸਿਆਂ ਅਤੇ ਠਹਾਕਿਆਂ ਦੇ ਇਸ ਸਫ਼ਰ ‘ਚ ਸ਼ਾਮਿਲ ਹੋਣ ਲਈ ਤੁਸੀਂ ਵੀ ਹੋ ਜਾਓ ਤਿਆਰ ਤੇ ਵੇਖਦੇ ਰਹੋ ਪੀਟੀਸੀ ਪੰਜਾਬੀ।

ਹੋਰ ਪੜ੍ਹੋ : ਕਿਸਾਨਾਂ ਤੇ ਕਵਿਤਾ ਪੜ੍ਹ ਕੇ ਭਾਵੁਕ ਹੋਈ ਸੋਨਾਕਸ਼ੀ ਸਿਨਹਾ, ਦਿਲ ਨੂੰ ਛੂਹਣ ਵਾਲੀ ਹੈ ਕਵਿਤਾ

ji janaab

ਪੀਟੀਸੀ ਪੰਜਾਬੀ ‘ਤੇ ਜਿੱਥੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ ।

 

View this post on Instagram

 

A post shared by PTC Punjabi (@ptc.network)

ਉੱਥੇ ਹੀ ਪੀਟੀਸੀ ਸਿਮਰਨ ‘ਤੇ ਵੀ ਸਿੱਖੀ ਨਾਲ ਸਬੰਧਤ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ। ਇਸ ਦੇ ਨਾਲ ਹੀ ਪੀਟੀਸੀ ਪੰਜਾਬੀ ‘ਤੇ ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network