ਫ਼ਿਲਮ ‘ਸ਼ੇਰ ਬੱਗਾ’ ਦਾ ਨਵਾਂ ਗੀਤ ‘ਰੱਬ’ Oye Kunaal ਦੀ ਆਵਾਜ ‘ਚ ਰਿਲੀਜ

written by Shaminder | June 14, 2022

ਫ਼ਿਲਮ ‘ਸ਼ੇਰ ਬੱਗਾ’ (Sher Bagga)  ਦਾ ਨਵਾਂ ਗੀਤ ‘ਰੱਬ’ (Rab)  ਰਿਲੀਜ ਹੋ ਚੁੱਕਿਆ ਹੈ । ਇਹ ਇੱਕ ਰੋਮਾਂਟਿਕ ਗੀਤ ਹੈ । ਜਿਸ ਨੂੰ ਓਏ ਕੁਨਾਲ ਨੇ ਗਾਇਆ ਹੈ ਅਤੇ ਗੀਤ ਦੇ ਬੋਲ ਫਰਮਾਨ ਨੇ ਲਿਖੇ ਹਨ ਅਤੇ ਮਿਊਜਿਕ ਵੀ ਓਏ ਕੁਨਾਲ ਨੇ ਦਿੱਤਾ ਹੈ । ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ‘ਸ਼ੇਰ ਬੱਗਾ’ ਫ਼ਿਲਮ ਦੇ ਕਈ ਗੀਤ ਰਿਲੀਜ ਹੋ ਚੁੱਕੇ ਹਨ ।

ammy virk- image From ammy virk movie song

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਦਿਹਾਂਤ ਕਾਰਨ ਐਮੀ ਵਿਰਕ ਨੇ ਮੁਲਤਵੀ ਕੀਤੀ ਫ਼ਿਲਮ ‘ਸ਼ੇਰ ਬੱਗਾ’ ਦੀ ਰਿਲੀਜ ਡੇਟ

ਇਹ ਫ਼ਿਲਮ 24 ਜੂਨ ਨੂੰ ਰਿਲੀਜ ਹੋਵੇਗੀ । ਇਸ ਤੋਂ ਪਹਿਲਾਂ ਇਸ ਫ਼ਿਲਮ ਦੀ ਰਿਲੀਜ ਡੇਟ ਨੂੰ ਐਮੀ ਵਿਰਕ ਵੱਲੋਂ ਸਿੱਧੂ ਮੂਸੇਵਾਲਾ ਦੇ ਦਿਹਾਂਤ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ । ਇਹ ਫ਼ਿਲਮ ਪਹਿਲਾਂ ਦਸ ਜੂਨ ਨੂੰ ਰਿਲੀਜ ਹੋਣੀ ਸੀ । ਇਸ ਫ਼ਿਲਮ ਨੂੰ ਲਿਖਿਆ ਹੈ ਡਾਇਰੈਕਟ ਕੀਤਾ ਹੈ ਜਗਦੀਪ ਸਿੱਧੂ ਨੇ ।

ammy virk- image from ammy virk Movie song

ਹੋਰ ਪੜ੍ਹੋ : ਐਮੀ ਵਿਰਕ ਅਤੇ ਨਿਮਰਤ ਖਹਿਰਾ ਦੀ ਆਵਾਜ਼ ‘ਚ ‘ਸਾਡੇ ਕੋਠੇ ਉੱਤੇ’ ਗੀਤ ਇਸ ਦਿਨ ਹੋਵੇਗਾ ਰਿਲੀਜ਼

ਦਿਲਜੀਤ ਥਿੰਦ ਤੇ ਐਮੀ ਵਿਰਕ ਨੇ ਇਸ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ । ਦੱਸ ਦਈਏ ਇਸ ਤੋਂ ਪਹਿਲਾਂ ਐਮੀ ਵਿਰਕ ਫ਼ਿਲਮ ਸੌਂਕਣ ਸੌਂਕਣੇ ਨੂੰ ਲੈ ਕੇ ਖੂਬ ਵਾਹ ਵਾਹੀ ਖੱਟ ਚੁੱਕੇ ਹਨ। ਐਮੀ ਵਿਰਕ ਅਤੇ ਸੋਨਮ ਬਾਜਵਾ ਇਸ ਤੋਂ ਪਹਿਲਾਂ ਵੀ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ ।

Sonam Bajwa image From Ammy virk movie song

ਦਰਸ਼ਕਾਂ ਨੂੰ ਦੋਵਾਂ ਦੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜਾਰ ਹੈ । ਇਹ ਫ਼ਿਲਮ ਦਰਸ਼ਕਾਂ ਨੂੰ ਕਿੰਨਾ ਕੁ ਪਸੰਦ ਆਉਂਦੀ ਹੈ । ਇਹ ਤਾਂ ਫ਼ਿਲਮ ਦੇ ਰਿਲੀਜ ਤੋਂ ਬਾਅਦ ਹੀ ਪਤਾ ਲੱਗ ਪਾਏਗਾ ।ਫ਼ਿਲਹਾਲ ਤਾਂ ਦਰਸ਼ਕ ਇਸ ਦੇ ਗੀਤਾਂ ਦਾ ਅਨੰਦ ਉਠਾ ਰਹੇ ਹਨ ।

You may also like