ਫ਼ਿਲਮ ‘ਜਿੰਦ ਮਾਹੀ’ ਦਾ ਨਵਾਂ ਗੀਤ ‘ਰੱਬਾ ਮੈਨੂੰ’ ਗੁਰਨਾਮ ਭੁੱਲਰ ਦੀ ਆਵਾਜ਼ ‘ਚ ਰਿਲੀਜ਼

written by Shaminder | July 19, 2022

ਫ਼ਿਲਮ ‘ਜਿੰਦ ਮਾਹੀ’  (Jind Mahi) ਦਾ ਨਵਾਂ ਗੀਤ ‘ਰੱਬਾ ਮੈਨੂੰ’ ਗਾਇਕ ਗੁਰਨਾਮ ਭੁੱਲਰ (Gurnam Bhullar)ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ । ਇਹ ਇੱਕ ਰੋਮਾਂਟਿਕ ਗੀਤ ਹੈ । ਜਿਸ ‘ਚ ਸੋਨਮ ਬਾਜਵਾ ਅਤੇ ਅਜੇ ਸਰਕਾਰੀਆ ਦੀ ਰੋਮਾਂਟਿਕ ਕਮਿਸਟਰੀ ਵੇਖਣ ਨੂੰ ਮਿਲ ਰਹੀ ਹੈ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

sonam Bajwa - image From song

ਹੋਰ ਪੜ੍ਹੋ : ਨਮ ਅੱਖਾਂ ਨਾਲ ਸਿੱਧੂ ਮੂਸੇਵਾਲੇ ਦੀ ਹਵੇਲੀ ਪਹੁੰਚੀ ਸੋਨਮ ਬਾਜਵਾ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਇਸ ਤੋਂ ਪਹਿਲਾਂ ਇਹ ਜੋੜੀ ਫ਼ਿਲਮ ‘ਅੜਬ ਮੁਟਿਆਰਾਂ’ ‘ਚ ਨਜ਼ਰ ਆਈ ਸੀ । ਇਸ ਤੋਂ ਪਹਿਲਾਂ ਇਸ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਸੋਨਮ ਬਾਜਵਾ ਅਤੇ ਅਜੇ ਸਰਕਾਰੀਆ ਕੁਝ ਸਮਾਂ ਪਹਿਲਾਂ ਅੜਬ ਮੁਟਿਆਰਾਂ ‘ਚ ਦਿਖਾਈ ਦਿੱਤੇ ਸਨ ।

sonam Bajwa - image From song

ਹੋਰ ਪੜ੍ਹੋ : ਫ਼ਿਲਮ ‘ਸ਼ੇਰ ਬੱਗਾ’ ਦਾ ਮਜ਼ੇਦਾਰ ਪੋਸਟਰ ਆਇਆ ਸਾਹਮਣੇ, ਐਮੀ ਵਿਰਕ ਦੇ ਨਾਲ ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆਈ ਸੋਨਮ ਬਾਜਵਾ

ਇਹ ਫ਼ਿਲਮਾਂ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਈ ਸੀ । ਇਸ ਫਿਲਮ ਨੂੰ ਡਾਇਰੈਕਟ ਸਮੀਰ ਪਨੂੰ ਨੇ ਕੀਤਾ ਹੈ, ਜਿਨ੍ਹਾਂ ਨੇ ਇਸ ਫਿਲਮ ਦੀ ਕਹਾਣੀ ਨੂੰ ਲਿਖਿਆ ਵੀ ਹੈ।ਫ਼ਿਲਮ ਦਾ ਮਿਊਜ਼ਿਕ ਗੋਲਡ ਬੁਆਏ ਦਾ ਤਿਆਰ ਕਰ ਰਹੇ ਹਨ । ਗੁਣਬੀਰ ਸਿੰਘ ਸਿੱਧੂ ਅਤੇ ਮਨਮੌਰਦ ਸਿੱਧੂ ਫਿਲਮ ਦੇ ਨਿਰਮਾਤਾ ਹਨ।

sonam Bajwa - image From song

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸੋਨਮ ਬਾਜਵਾ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦੇ ਚੁੱਕੀ ਹੈ । ਉਸ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ।

You may also like