ਦਿਲਜੀਤ ਦੋਸਾਂਝ ਦੇ ਗੀਤ ‘ਤੇ ਇਸ ਬਜ਼ੁਰਗ ਜੋੜੇ ਨੇ ਕੀਤਾ ਡਾਂਸ, ਵੀਡੀਓ ਗਾਇਕ ਨੇ ਕੀਤਾ ਸਾਂਝਾ

written by Shaminder | August 31, 2021

ਦਿਲਜੀਤ ਦੋਸਾਂਝ  (Diljit Dosanjh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਇੱਕ ਬਜ਼ੁਰਗ ਜੋੜਾ (Couple) ਦਿਲਜੀਤ ਦੋਸਾਂਝ ਦੇ ਨਵੇਂ ਗੀਤ ‘ਤੇ ਡਾਂਸ (Dance Video) ਕਰਦਾ ਹੋਇਆ ਦਿਖਾਈ ਦੇ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਲਿਖਿਆ ਕਿ ‘ਨਕਾਰਾਤਮਕਤਾ ਨਾ ਫੈਲਾਓ…ਪਿਆਰ ਫੈਲਾਓ’।

Diljit Shared Video -min Image From Instagram

ਹੋਰ ਪੜ੍ਹੋ : ਰਾਖੀ ਸਾਵੰਤ ਹਸਪਤਾਲ ਵਿੱਚ ਹੋਈ ਦਾਖਿਲ, ਕਰਵਾਉਣੀ ਪੈ ਰਹੀ ਹੈ ਸਰਜਰੀ

ਦਿਲਜੀਤ ਦੋਸਾਂਝ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਆਪੋ ਆਪਣਾ ਪ੍ਰਤੀਕਰਮ ਇਸ ‘ਤੇ ਦੇ ਰਹੇ ਹਨ । ਦੱਸ ਦਈਏ ਕਿ ਦਿਲਜੀਤ ਦੋਸਾਂਝ ਦਾ ਇਹ ਗੀਤ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ ।

 

View this post on Instagram

 

A post shared by DILJIT DOSANJH (@diljitdosanjh)

ਮੂਨ ਚਾਈਲਡ ਏਰਾ ਨਾਂਅ ਦੇ ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ, ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।

Diljit Shared Video -min (1) Image From Instagram

ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰ ਰਹੇ ਹਨ । ਉਹ ਹੁਣ ਤੱਕ ‘ਜੱਟ ਐਂਡ ਜੂਲੀਅਟ’, ‘ਛੜਾ’ ਵਰਗੀਆਂ ਹਿੱਟ ਫ਼ਿਲਮਾਂ ਦੇ ਚੁੱਕੇ ਹਨ ਅਤੇ ਜਲਦ ਹੀ ‘ਹੌਸਲਾ ਰੱਖ’ ਅਤੇ ‘ਜੋੜੀ’ ਫ਼ਿਲਮ ‘ਚ ਨਜ਼ਰ ਆਉਣਗੇ ।

 

0 Comments
0

You may also like