ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਂਝੀ ਕੀਤੀ ਗਾਇਕ ਦੀ ਤਸਵੀਰ, ਹਵੇਲੀ ‘ਚ ਖੜਿਆ ਨਜ਼ਰ ਆਇਆ ਸਿੱਧੂ ਮੂਸੇਵਾਲਾ
ਸਿੱਧੂ ਮੂਸੇਵਾਲਾ (Sidhu Moose wala ) ਦੇ ਅਕਾਊਂਟ ਤੋਂ ਇੱਕ ਤਸਵੀਰ ਸਾਂਝੀ ਕੀਤੀ ਗਈ ਹੈ । ਇਸ ਤਸਵੀਰ ‘ਚ ਸਿੱਧੂ ਮੂਸੇਵਾਲਾ ਆਪਣੀ ਹਵੇਲੀ ‘ਚ ਖੜਿਆ ਹੋਇਆ ਨਜ਼ਰ ਆ ਰਿਹਾ ਹੈ । ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਆਪਣੀ ਹਵੇਲੀ ਦੇ ਮੁੱਖ ਗੇਟ ‘ਚ ਖੜੇ ਹੋਏ ਨਜ਼ਰ ਆ ਰਹੇ ਹਨ । ਗਾਇਕ ਦੀ ਇਹ ਤਸਵੀਰ ਵੇਖ ਕੇ ਉਸ ਦੇ ਪ੍ਰਸ਼ੰਸਕ ਵੀ ਭਾਵੁਕ ਹੋ ਰਹੇ ਹਨ ।
ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਆਪਣੇ ਚਾਰ ਪੰਜ ਸਾਲਾਂ ਦੇ ਛੋਟੇ ਜਿਹੇ ਮਿਊਜ਼ਿਕ ਕਰੀਅਰ ‘ਚ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਸਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਜਿੱਥੇ ਦੇਸ਼ ਭਰ ‘ਚ ਉਸ ਦੀ ਵੱਡੀ ਫੈਨ ਫਾਲਵਿੰਗ ਸੀ, ਉੱਥੇ ਹੀ ਵਿਦੇਸ਼ਾਂ ‘ਚ ਵੀ ਉਸ ਦੀ ਵੱਡੀ ਫੈਨ ਫਾਲਵਿੰਗ ਸੀ ।
image From instagram
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਪੱਗ ਦਾ ਕਰਦੇ ਸਨ ਬਹੁਤ ਸਤਿਕਾਰ, ਗਿਫਟ ਕੀਤੀ ਪੱਗ ‘ਤੇ ਕੜੇ ਨੂੰ ਮੱਥਾ ਟੇਕ ਕੀਤਾ ਸਤਿਕਾਰ, ਵੇਖੋ ਵਾਇਰਲ ਵੀਡੀਓ
ਸਿੱਧੂ ਮੂਸੇਵਾਲਾ ਭਰ ਜਵਾਨੀ ‘ਚ ਆਪਣੇ ਮਾਪਿਆਂ ਨੂੰ ਛੱਡ ਕੇ ਚਲਾ ਗਿਆ ਹੈ । ਖਬਰਾਂ ਮੁਤਾਬਕ ਜੂਨ ਮਹੀਨੇ ‘ਚ ਹੀ ਉਸ ਦਾ ਵਿਆਹ ਵੀ ਹੋਣਾ ਸੀ ਪਰ ਕੁਝ ਹਥਿਆਰਬੰਦ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਸੀ ।
Image Source: Instagram
ਬੀਤੀ ੨੯ ਮਈ ਦਾ ਉਹ ਕਾਲਾ ਦਿਨ ਹਰ ਕਿਸੇ ਨੂੰ ਹਮੇਸ਼ਾ ਯਾਦ ਰਹੇਗਾ ਜਿਸ ਦਿਨ ਪੰਜਾਬੀ ਇੰਡਸਟਰੀ ਦਾ ਚਮਕਦਾ ਸਿਤਾਰਾ ਹਮੇਸ਼ਾ ਲਈ ਇਸ ਦੁਨੀਆ ਤੋਂ ਰੁਖਸਤ ਹੋ ਗਿਆ ਸੀ । ਸਿੱਧੂ ਮੂਸੇਵਾਲਾ ਅੱਜ ਇਸ ਦੁਨੀਆ ‘ਤੇ ਮੌਜੂਦ ਨਹੀਂ ਹੈ ਪਰ ਉਹ ਸਾਡੀਆਂ ਯਾਦਾਂ ‘ਚ ਹਮੇਸ਼ਾ ਰਹੇਗਾ ।
View this post on Instagram