ਅੰਮ੍ਰਿਤ ਮਾਨ ਦੀ ਫ਼ਿਲਮ ‘ਬੱਬਰ’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ, ਹੁਣ ਇਸ ਦਿਨ ਹੋਵੇਗੀ ਰਿਲੀਜ਼

written by Shaminder | November 25, 2021

ਅੰਮ੍ਰਿਤ ਮਾਨ (Amrit Maan) ਜਲਦ ਹੀ ਫ਼ਿਲਮ ‘ਬੱਬਰ’ (Babbar) ‘ਚ ਨਜ਼ਰ ਆਉਣਗੇ । ਇਸ ਫ਼ਿਲਮ (Movie) ਦਾ ਨਵਾਂ ਪੋਸਟਰ ਸਾਂਝਾ ਕਰਦੇ ਹੋਏ ਅੰਮ੍ਰਿਤ ਮਾਨ ਨੇ ਇਸ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕਰ ਦਿੱਤਾ ਹੈ ।ਇਹ ਫ਼ਿਲਮ ਅਗਲੇ ਸਾਲ ਮਾਰਚ ‘ਚ ਰਿਲੀਜ਼ ਹੋਵੇਗੀ । ਦੱਸ ਦਈਏ ਕਿ ਇਸ ਫ਼ਿਲਮ ਦਾ ਨਾਮ ਪਹਲਾਂ ‘ਹਾਕਮ’ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ । ਪਰ ਬਾਅਦ ‘ਚ ਫ਼ਿਲਮ ਨਿਰਮਾਤਾਵਾਂ ਨੇ ਫ਼ਿਲਮ ਦਾ ਨਾਮ ਬਦਲ ਕੇ ‘ਬੱਬਰ’ ਰੱਖਣ ਦਾ ਫ਼ੈਸਲਾ ਕਰ ਲਿਆ ਸੀ । ਫ਼ਿਲਮ ‘ਚ ਅੰਮ੍ਰਿਤ ਮਾਨ ਬੱਬਰ ਦਾ ਰੋਲ ਪਲੇਅ ਕਰਦੇ ਹੋਏ ਨਜ਼ਰ ਆਉਣਗੇ ।

Amrit Maan Image From Instagram

ਹੋਰ ਪੜ੍ਹੋ : ਨੀਰੂ ਬਾਜਵਾ ਨੇ ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸ਼ੇਅਰ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

 bamb Beats ਤੇ  Deshi crew ਦਾ ਇਹ ਇੱਕਠਿਆਂ ਪਹਿਲਾ ਪ੍ਰੋਡਕਸ਼ਨ ਪ੍ਰੋਜੈਕਟ ਹੈ ਜੋ 11 ਮਾਰਚ, 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗਾ। ਅਮਰ ਹੁੰਦਲ ਵੱਲੋਂ ਡਾਇਰੈਕਟਿਡ ਤੇ ਲਿਖੀ ਗਈ ਇਸ ਫਿਲਮ ਵਿੱਚ ਅੰਮ੍ਰਿਤ ਮਾਨ ਲੀਡ ਰੋਲ 'ਚ ਯਾਨੀ 'ਬੱਬਰ' ਦਾ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਹਾਲ ਹੀ 'ਚ ਰਿਲੀਜ਼ ਹੋਈ 'ਵਾਰਨਿੰਗ' ਵੀ ਇਸ ਸਮੇਂ ਬਾਕਸ ਆਫਿਸ 'ਤੇ ਜਾਦੂ ਕਰ ਰਹੀ ਹੈ।

Amrit Maan image From instagram

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਅੰਮ੍ਰਿਤ ਮਾਨ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਜਲਵਾ ਵਿਖਾ ਚੁੱਕੇ ਹਨ । ਅੰਮ੍ਰਿਤ ਮਾਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗੀਤਕਾਰ ਕੀਤੀ ਸੀ ।ਜਿਸ ਤੋਂ ਬਾਅਦ ਉਸ ਦੇ ਲਿਖੇ ਗੀਤ ਕਈ ਵੱਡੇ ਗਾਇਕਾਂ ਨੇ ਗਾਏ ਅਤੇ ਜਿਸ ਤੋਂ ਬਾਅਦ ਅੰਮ੍ਰਿਤ ਮਾਨ ਨੇ ਖੁਦ ਵੀ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ ।

 

View this post on Instagram

 

A post shared by Amrit Maan (@amritmaan106)

ਗਾਇਕੀ ਦੇ ਖੇਤਰ ‘ਚ ਵੀ ਉਨ੍ਹਾਂ ਦਾ ਸਿੱਕਾ ਚੱਲ ਪਿਆ ਅਤੇ ਹੁਣ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖ ਲਿਆ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਹੁਣ ਮੱਲਾਂ ਮਾਰ ਰਹੇ ਹਨ ।ਫ਼ਿਲਮ ਦੇ ਪੋਸਟਰ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਫ਼ਿਲਮ ਮਾਰ ਧਾਰ, ਐਕਸ਼ਨ ਦੇ ਨਾਲ ਭਰਪੂਰ ਹੋਣ ਵਾਲੀ ਹੈ ।ਅੰਮ੍ਰਿਤ ਮਾਨ ਦੇ ਕਿਰਦਾਰ ਦੀ ਤਾਜ਼ਾ ਝਲਕ ਉਸ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਸ਼ੇਅਰ ਕੀਤੀ ਤਾਜ਼ਾ ਪੋਸਟ ਵਿੱਚ ਵੀ ਦੇਖੀ ਜਾ ਸਕਦੀ ਹੈ।ਅਸੀਂ ਪਹਿਲਾਂ ਹੀ ਅੰਮ੍ਰਿਤ ਮਾਨ ਨੂੰ ‘ਚੰਨਾ ਮੇਰਿਆ’, ‘ਲੌਂਗ ਲਾਚੀ’ ਤੇ ‘ਆਟੇ ਦੀ ਚਿੜੀ’ ਵਰਗੀਆਂ ਫਿਲਮਾਂ ਵਿੱਚ ਬਤੌਰ ਅਦਾਕਾਰ ਦੇਖ ਚੁੱਕੇ ਹਾਂ ਅਤੇ ਹੁਣ ਸਮਾਂ ਹੈ ‘ਬੱਬਰ’ ਦਾ ਜੋ 11 ਮਾਰਚ, 2022  ਨੂੰ ਰਿਲੀਜ਼ ਹੋਣ ਲਈ ਤਿਆਰ ਹੈ।

 

You may also like