‘ਕਲੀ ਜੋਟਾ’ ਦਾ ਸ਼ੂਟ ਹੋਇਆ ਪੂਰਾ, ਨੀਰੂ ਬਾਜਵਾ ਨੇ ਇੰਸਟਾ ਸਟੋਰੀ ‘ਤੇ ਪਾ ਕੇ ਕਿਹਾ- ‘ਜਲਦੀ ਮਿਲਦੇ ਹਾਂ ਸਿਨੇਮਾ ਘਰਾਂ ‘ਚ’

Written by  Lajwinder kaur   |  September 21st 2021 12:57 PM  |  Updated: September 21st 2021 12:57 PM

‘ਕਲੀ ਜੋਟਾ’ ਦਾ ਸ਼ੂਟ ਹੋਇਆ ਪੂਰਾ, ਨੀਰੂ ਬਾਜਵਾ ਨੇ ਇੰਸਟਾ ਸਟੋਰੀ ‘ਤੇ ਪਾ ਕੇ ਕਿਹਾ- ‘ਜਲਦੀ ਮਿਲਦੇ ਹਾਂ ਸਿਨੇਮਾ ਘਰਾਂ ‘ਚ’

ਸਿਨੇਮਾ ਘਰਾਂ ‘ਚ ਮੁੜ ਤੋਂ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਨੇ। ਜਿਸ ਕਰਕੇ ਹਰ ਹਫਤੇ ਪੰਜਾਬੀ ਫ਼ਿਲਮਾਂ ਰਿਲੀਜ਼ ਹੋ ਰਹੀਆਂ ਨੇ ਤੇ ਦਰਸ਼ਕਾਂ ਦਾ ਮਨੋਰੰਜਨ ਕਰ ਰਹੀਆਂ ਨੇ। ਜਿਸ ਕਰਕੇ ਵੱਡੀ ਗਿਣਤੀ 'ਚ ਪੰਜਾਬੀ ਫ਼ਿਲਮਾਂ ਰਿਲੀਜ਼ ਹੋ ਰਹੀਆਂ ਨੇ ਤੇ ਨਾਲ ਹੀ ਆਉਣ ਵਾਲੀ ਫ਼ਿਲਮਾਂ ਦੀ ਰਿਲੀਜ਼ ਡੇਟ ਵੀ ਸਾਹਮਣੇ ਆ ਰਹੀਆਂ ਨੇ। ਬਹੁਤ ਜਲਦ ਨੀਰੂ ਬਾਜਵਾ Neeru Bajwa ਤੇ ਸਤਿੰਦਰ ਸਰਤਾਜ Satinder Sartaaj ਦੀ ਜੋੜੀ ਦਿਖਣ ਵਾਲੀ ਹੈ। ਜੀ ਹਾਂ ਫ਼ਿਲਮ ਕਲੀ ਜੋਟਾ ਦੀ ਸ਼ੂਟਿੰਗ ਪੂਰੀ ਹੋ ਗਈ ਹੈ। ਨੀਰੂ ਬਾਜਵਾ ਨੇ ਆਪਣੀ ਇੰਸਟਾ ਸਟੋਰੀ ਦੇ ਰਾਹੀਂ ਦੱਸਿਆ ਹੈ ਕਿ ਫ਼ਿਲਮ ਦਾ ਰੈਪਅੱਪ ਹੋ ਗਿਆ ਹੈ।

neeru bajwa shared post about her movie kali jotta-min Image Source -Instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਅਫਸਾਨਾ ਖ਼ਾਨ ਤੇ ਸਾਜ਼ ਦੀ ਜੋੜੀ ਨੂੰ ਦਿੱਤੀ ਵਧਾਈ, ਨਾਲ ਹੀ ਅਫਸਾਨਾ ਦੇ ਵਿਆਹ ਨੂੰ ਲੈ ਕੀਤਾ ਖ਼ਾਸ ਵਾਅਦਾ

ਇਸ ਪੋਸਟ ਨੂੰ ਪਾਉਂਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ਜਲਦੀ ਮਿਲਦੇ ਹਾਂ ਤੁਹਾਡੇ ਨੇੜਲੇ ਸਿਨੇਮਾ ਘਰਾਂ ‘ਚ । ਦੱਸ ਦਈਏ ਕੁਝ ਦਿਨ ਪਹਿਲਾਂ ਹੀ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਦੇ ਰਾਹੀਂ ਫ਼ਿਲਮ KALI JOTTA ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਸੀ। ਇਹ ਫ਼ਿਲਮ ਅਗਲੇ ਸਾਲ 25 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਪੜ੍ਹੋ : ਅਦਾਕਾਰਾ ਨਵਨੀਤ ਕੌਰ ਢਿਲੋਂ ਦੇ ਭਰਾ ਦੀ ਹੋਈ ਮੰਗਣੀ, ਦਰਸ਼ਕਾਂ ਦੇ ਨਾਲ ਸਾਂਝੀ ਕੀਤੀ ਖੁਸ਼ੀ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

satinder sartaaj and neer bajwa-min Image Source -Instagram

ਦੱਸ ਦਈਏ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਇਕੱਠੇ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਵਾਮਿਕਾ ਗੱਬੀ, ਪ੍ਰਿੰਸ ਕੰਵਲਜੀਤ ਸਿੰਘ ਤੇ ਕਈ ਹੋਰ ਕਲਾਕਾਰ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਹ ਫ਼ਿਲਮ ਨੀਰੂ ਬਾਜਵਾ ਦੇ ਆਪਣੇ ਪ੍ਰੋਡਕਸ਼ਨ ਬੈਨਰ ਹੇਠ ਬਣੀ ਹੈ। ਵਿਜੇ ਕੁਮਾਰ ਅਰੋੜਾ ਵੱਲੋਂ ਫ਼ਿਲਮ ਨੂੰ ਡਾਇਰੈਕਟ ਕੀਤਾ ਗਿਆ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network