ਗੁਰਲੇਜ ਅਖਤਰ ਅਤੇ ਜਿੰਮੀ ਕਲੇਰ ਦੀ ਆਵਾਜ਼ ‘ਚ ਗੀਤ STUBBORN ਰਿਲੀਜ਼

Written by  Shaminder   |  January 09th 2021 01:25 PM  |  Updated: January 09th 2021 01:25 PM

ਗੁਰਲੇਜ ਅਖਤਰ ਅਤੇ ਜਿੰਮੀ ਕਲੇਰ ਦੀ ਆਵਾਜ਼ ‘ਚ ਗੀਤ STUBBORN ਰਿਲੀਜ਼

ਗੁਰਲੇਜ ਅਖਤਰ ਹਰ ਦਿਨ ਨਵਾਂ ਗੀਤ ਲੈ ਕੇ ਆ ਰਹੇ ਹਨ । ਉਨ੍ਹਾਂ ਦਾ ਇੱਕ ਹੋਰ ਗੀਤ ਰਿਲੀਜ਼ ਹੋ ਚੁੱਕਿਆ ਹੈ । ਜਿੰਮੀ ਕਲੇਰ ਦੇ ਨਾਲ ਆਏ ਇਸ ਗੀਤ ਨੂੰ ‘STUBBORN ’ ਨਾਂਅ ਦੇ ਟਾਈਟਲ ਹੇਠ ਆਏ ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।ਗੀਤ ਦੇ ਬੋਲ ਜਿੰਮੀ ਕਲੇਰ ਨੇ ਲਿਖੇ ਨੇ ਅਤੇ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਨੇ।

jimmy

ਫੀਮੇਲ ਮਾਡਲ ਦੇ ਤੌਰ ‘ਤੇ ਅਕਾਂਕਸ਼ਾ ਸਰੀਨ ਨਜ਼ਰ ਆ ਰਹੇ ਹਨ । ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬੀਤੇ ਦਿਨ ਵੀ ਗੁਰਲੇਜ ਅਖਤਰ ਦੀ ਆਵਾਜ਼ ‘ਚ ਗੀਤ ਰਿਲੀਜ਼ ਹੋਇਆ ਸੀ ।

gurlej new song

ਜਿਸ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ ਅਤੇ ਹੁਣ ਮੁੜ ਤੋਂ ਆਪਣੇ ਇਸ ਨਵੇਂ ਗੀਤ ਦੇ ਨਾਲ ਗੁਰਲੇਜ ਅਖਤਰ ਧਕ ਪਾ ਰਹੇ ਹਨ ।

gurlej new song

ਪੰਜਾਬ ਦਾ ਸ਼ਾਇਦ ਹੀ ਕੋਈ ਗਾਇਕ ਹੋਵੇਗਾ ਜਿਸ ਨੇ ਗੁਰਲੇਜ ਅਖਤਰ ਦੇ ਨਾਲ ਗੀਤ ਨਾ ਕੀਤਾ ਹੋਵੇ ।ਉਨ੍ਹਾਂ ਦਾ ਪੂਰਾ ਪਰਿਵਾਰ ਹੀ ਗਾਇਕੀ ਨੂੰ ਸਮਰਪਿਤ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network