‘ਮਾਂ’ ਫ਼ਿਲਮ ਦਾ ਟਾਈਟਲ ਟ੍ਰੈਕ ਹੋਇਆ ਰਿਲੀਜ਼, ਮਾਂ ਦਾ ਬੱਚਿਆਂ ਪ੍ਰਤੀ ਪਿਆਰ ਨੂੰ ਦਰਸਾਉਂਦਾ ਹੈ ਗੀਤ

Written by  Shaminder   |  April 11th 2022 11:11 AM  |  Updated: April 11th 2022 11:11 AM

‘ਮਾਂ’ ਫ਼ਿਲਮ ਦਾ ਟਾਈਟਲ ਟ੍ਰੈਕ ਹੋਇਆ ਰਿਲੀਜ਼, ਮਾਂ ਦਾ ਬੱਚਿਆਂ ਪ੍ਰਤੀ ਪਿਆਰ ਨੂੰ ਦਰਸਾਉਂਦਾ ਹੈ ਗੀਤ

ਗਿੱਪੀ ਗਰੇਵਾਲ (Gippy Grewal) ਦੀ ਫ਼ਿਲਮ ‘ਮਾਂ’ (Maa) ਦਾ ਗੀਤ ਰਿਲੀਜ਼ ਹੋ ਚੁੱਕਿਆ ਹੈ ।ਹਰਭਜਨ ਮਾਨ ਵੱਲੋਂ ਗਾਏ ਗਏ ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਜਯ ਕੇ ਨੇ । ਇਸ ਗੀਤ ‘ਚ ਮਾਂ ਦੀਆਂ ਆਪਣੇ ਬੱਚਿਆਂ ਦੇ ਲਈ ਪਿਆਰ ਨੂੰ ਦਰਸਾਇਆ ਗਿਆ ਹੈ । ਇਸ ਦੇ ਨਾਲ ਹੀ ਮਾਂ ਵੱਲੋਂ ਆਪਣੇ ਬੱਚਿਆਂ ਦੇ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਵੀ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਰਾਣਾ ਰਣਬੀਰ ਵੱਲੋਂ ਇਸ ਫ਼ਿਲਮ ਦੀ ਕਹਾਣੀ ਲਿਖੀ ਗਈ ਹੈ ਅਤੇ ਮਾਂ ਪੁੱਤਰ ਦੇ ਪਿਆਰ ਦੀ ਕਹਾਣੀ ਨੂੰ ਬਿਆਨ ਕਰਦੀ ਇਸ ਫ਼ਿਲਮ ‘ਚ ਦਿਵਿਆ ਦੱਤਾ ਨੇ ਮਾਂ ਦਾ ਕਿਰਦਾਰ ਨਿਭਾਇਆ ਹੈ ।

Divya dutta image From harbhajan Mann Song

ਹੋਰ ਪੜ੍ਹੋ  : ਗਿੱਪੀ ਗਰੇਵਾਲ ਨੇ ਫ਼ਿਲਮ ‘ਹਨੀਮੂਨ’ ਦੀ ਸ਼ੂਟਿੰਗ ਪੂਰੀ ਹੋਣ ‘ਤੇ ਨੱਚ ਟੱਪ ਕੇ ਜਤਾਈ ਖੁਸ਼ੀ, ਵੇਖੋ ਵੀਡੀਓ

ਫ਼ਿਲਮ ਨੂੰ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ । ਇਹ ਫ਼ਿਲਮ ਮਾਂ ਨੂੰ ਸਮਰਪਿਤ ਹੈ ਅਤੇ ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਦਿਵਿਆ ਦੱਤਾ, ਗੁਰਪ੍ਰੀਤ ਘੁੱਗੀ, ਬੱਬਲ ਰਾਏ, ਰਘਬੀਰ ਬੋਲੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ ।ਫ਼ਿਲਮ ਇਸੇ ਸਾਲ ੬ ਮਈ ੨੦੨੨ ਨੂੰ ਰਿਲੀਜ਼ ਹੋਵੇਗੀ। ਬੀਤੇ ਦਿਨੀਂ ਗਿੱਪੀ ਗਰੇਵਾਲ ਨੇ ਇਸ ਫ਼ਿਲਮ ਦਾ ਇੱਕ ਪੋਸਟਰ ਸਾਂਝਾ ਕਰਦੇ ਹੋਏ ਇਸ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕੀਤਾ ਸੀ ।

Gippy Grewal , image From harbhajan Mann song

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਜੈਸਮੀਨ ਭਸੀਨ ਨਜ਼ਰ ਆਏਗੀ । ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਕੁਝ ਸਮਾਂ ਦਿੱਲੀ ਦੇ ਇੱਕ ਹੋਟਲ ‘ਚ ਵੀ ਕੰਮ ਕੀਤਾ ਸੀ ।

 

View this post on Instagram

 

A post shared by ????? ?????? (@gippygrewal)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network