ਇਸ ਲਾੜੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਛਾਇਆ, ਯੂਜ਼ਰਸ ਕਰ ਰਹੇ ਇਸ ਤਰ੍ਹਾਂ ਦੇ ਕਮੈਂਟਸ

written by Shaminder | August 02, 2021

ਸੋਸ਼ਲ ਮੀਡੀਆ ‘ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦਾ ਰਹਿੰਦਾ ਹੈ । ਹੁਣ ਇੱਕ ਲਾੜੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਖੁਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਲਾੜੀ ਆਪਣੇ ਹੀ ਵਿਆਹ ‘ਚ ਨੱਚਦੀ ਹੋਈ ਨਜ਼ਰ ਆ ਰਹੀ ਹੈ । ਲਾੜੀ ਆਪਣੇ ਲਾੜੇ ਦੇ ਨਾਲ ਜੱਸ ਮਾਣਕ ਦੇ ਗੀਤ ‘ਲਹਿੰਗਾ’ ‘ਤੇ ਡਾਂਸ ਕਰਦੀ ਹੋਈ ਵਿਖਾਈ ਦੇ ਰਹੀ ਹੈ ।

Bride

ਹੋਰ ਪੜ੍ਹੋ : ਅਨੂੰ ਮਲਿਕ ’ਤੇ ਲੱਗਿਆ ਧੁੰਨ ਚੋਰੀ ਕਰਨ ਦਾ ਇਲਜ਼ਾਮ, ਸੋਸ਼ਲ ਮੀਡੀਆ ਤੇ ਹੋ ਰਹੇ ਹਨ ਟਰੋਲ 

Brid

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਲਾੜੀ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ ਅਤੇ ਡਾਂਸ ਕਰਦੇ ਹੋਏ ਉਹ ਲਾੜੇ ਨੂੰ ਆਪਣੇ ਦਿਲ ਦੀ ਗੱਲ ਵੀ ਕਹਿ ਰਹੀ ਹੈ । ਉਸ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਹ ਵੀਡੀਓ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ।

ਇਸ ਵੀਡੀਓ ਨੂੰ ਪਾਰੁਲ ਗਰਗ ਮੇਕਅੱਪ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਸ਼ੇਅਰ ਵੀ ਕੀਤਾ ਜਾ ਰਿਹਾ ਹੈ ।

 

View this post on Instagram

 

A post shared by Parul Garg (@parulgargmakeup)

0 Comments
0

You may also like