ਨੀਰੂ ਬਾਜਵਾ ਦੇ ਭਰਾ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਅਦਾਕਾਰਾ ਨੇ ਤਸਵੀਰਾਂ ਕੀਤੀਆਂ ਸਾਂਝੀਆਂ

written by Shaminder | September 03, 2021

ਨੀਰੂ ਬਾਜਵਾ  (Neeru Bajwa ) ਦੇ ਭਰਾ ਦੇ ਵਿਆਹ (Brother Wedding) ਦੀਆਂ ਰਸਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ । ਵਿਆਹ ਦੀ ਸ਼ੁਰੂਆਤ ਤੋਂ ਪਹਿਲਾਂ ਘਰ ‘ਚ ਸਭ ਨੇ ਕਰਵਾਏ ਪਾਠ ‘ਚ ਹਿੱਸਾ ਲਿਆ । ਜਿਸ ਦੀਆਂ ਤਸਵੀਰਾਂ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਹਨ ।ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

Neeru bajwa,-min Image From Instagram

ਹੋਰ ਪੜ੍ਹੋ : ਇਸ ਘਟਨਾ ਨੇ ਬਦਲ ਦਿੱਤੀ ਸੀ ਕਰਣ ਔਜਲਾ ਦੀ ਜ਼ਿੰਦਗੀ, ਇਸ ਲਈ ਬਣਿਆ ਗੀਤਕਾਰ ਤੋਂ ਗਾਇਕ

ਜਿਸ ‘ਚ ਘਰ ਦੀਆਂ ਸਾਰੀਆਂ ਔਰਤਾਂ ਅਤੇ ਰਿਸ਼ਤੇਦਾਰ ਪਾਠ ਕਰਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਅਦਾਕਾਰਾ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ ।

Neeru Daughter -min Image From Instagram

ਜਿਸ ‘ਚ ਪਾਠ ਤੋਂ ਬਾਅਦ ਇਹ ਸਭ ਔਰਤਾਂ ਡਾਂਸ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੀ ਹੈ । ਇਸ ਤੋਂ ਇਲਾਵਾ ਉਹ ਜਲਦ ਹੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਹੈ ।

 

View this post on Instagram

 

A post shared by Neeru Bajwa (@neerubajwa)

ਅਦਾਕਾਰਾ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਫ਼ਿਲਮਾਂ ਦੇ ਨਾਲ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਵੀ ਕਦਮ ਰੱਖਿਆ ਅਤੇ ਅੱਜ ਉਹ ਪਾਲੀਵੁੱਡ ਇੰਡਸਟਰੀ ਦੀਆਂ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਰਹੀ ਹੈ ।

 

0 Comments
0

You may also like