ਮੋਗਾ ਵਿੱਚ ਸਥਾਪਿਤ ਕੀਤਾ ਗਿਆ ਦੁਨੀਆ ਦਾ ਪਹਿਲਾ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਬਾਗ

written by Rupinder Kaler | September 23, 2021

ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਵਾਲਾ ਵਿਖੇ ਦੁਨੀਆ ਦੇ ਪਹਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਗ (Guru Granth Sahib Bagh) ਦਾ ਉਦਘਾਟਨ ਕੀਤਾ ਗਿਆ। ਇਸ ਬਾਗ ਦੀ ਸਥਾਪਨਾ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਈਕੋ ਸਿੱਖ ਐਂਡ ਪੈਟਲਸ ਵੱਲੋਂ ਕੀਤੀ ਗਈ ਹੈ। ਇਸ ਬਾਗ ਦੀ ਖ਼ਾਸ ਗੱਲ ਇਹ ਹੈ ਕਿ ਇਸ ਵਿੱਚ ਉਹ ਬੂਟੇ ਲਗਾਏ ਗਏ ਹਨ, ਜਿਨ੍ਹਾਂ ਦਾ ਜਿਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿੱਚ ਕੀਤਾ ਗਿਆ ਹੈ ।

Pic Courtesy: Youtube

ਹੋਰ ਪੜ੍ਹੋ :

ਬਾਲੀਵੁੱਡ ਅਦਾਕਾਰ ਪ੍ਰੇਮ ਚੋਪੜਾ ਦਾ ਅੱਜ ਹੈ ਜਨਮ ਦਿਨ, ਪ੍ਰਸ਼ੰਸਕ ਦੇ ਰਹੇ ਵਧਾਈ

Pic Courtesy: Youtube

ਈਕੋ ਸਿੱਖ ਸੰਸਥਾ ਅਤੇ ਪੈਟਲਸ ਨੇ ਐਲਾਨ ਕੀਤਾ ਹੈ ਕਿ ਇਸੇ ਤਰ੍ਹਾਂ ਦਾ ਇੱਕ ਹੋਰ ਬਾਗ (Guru Granth Sahib Bagh) ਇਤਿਹਾਸਕ ਗੁਰਦੁਆਰਾ ਸਾਹਿਬ ਪਿੰਡ ਦੀਨਾ ਸਾਹਿਬ ਵਿਚ ਲਗਾਇਆ ਜਾਵੇਗਾ । ਸੰਸਥਾ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਵਿਸ਼ਵ ਲਈ, ਇਹ ਬਾਗ ਧਰਮ ਨਾਲ ਜੁੜ ਕੇ ਵਾਤਾਵਰਣ ਨੂੰ ਸੁਧਾਰਨ ਦੀ ਪ੍ਰੇਰਣਾ ਦੇਵੇਗਾ। ਸ਼੍ਰੀ ਗੁਰੂ ਨਾਨਕ ਦੇਵ ਜੀ, ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਸ਼੍ਰੀ ਗੁਰੂ ਹਰਿ ਰਾਏ ਜੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਪਵਿੱਤਰ ਧਰਤੀ ਉੱਤੇ ਆਪਣੇ ਚਰਨ ਰੱਖੇ ਸਨ।

ਦੱਸ ਦੇਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਜਿਨ੍ਹਾਂ ਦਰਖਤਾਂ ਅਤੇ ਪੌਦਿਆਂ ਦਾ ਜ਼ਿਕਰ ਕੀਤਾ ਗਿਆ ਹੈ, ਉਨ੍ਹਾਂ ਸਾਰਿਆਂ ਨੂੰ ਇੱਥੇ ਲਾਇਆ ਗਿਆ ਹੈ ਅਤੇ ਉਨ੍ਹਾਂ ਦੇ ਨਾਮ ਉਨ੍ਹਾਂ ਦੇ ਸਾਹਮਣੇ ਲਿਖੇ ਗਏ ਹਨ ਅਤੇ ਗੁਰਬਾਣੀ ਦੀ ਪਵਿੱਤਰ ਬਾਣੀ ਪੱਥਰਾਂ ਉੱਤੇ ਉਕੇਰੀ ਗਈ ਹੈ।

0 Comments
0

You may also like