ਫਿਰ ਬਿਖਰੇਗਾ ਪਿਆਰ ਦਾ ਰੰਗ! ਨੀਰੂ ਬਾਜਵਾ ਦੀ ਫਿਲਮ ਲੌਂਗ ਲਾਚੀ-2 ਦੀ ਸ਼ੂਟਿੰਗ ਹੋਈ ਸ਼ੁਰੂ

Written by  Shaminder   |  April 08th 2022 03:18 PM  |  Updated: April 08th 2022 03:21 PM

ਫਿਰ ਬਿਖਰੇਗਾ ਪਿਆਰ ਦਾ ਰੰਗ! ਨੀਰੂ ਬਾਜਵਾ ਦੀ ਫਿਲਮ ਲੌਂਗ ਲਾਚੀ-2 ਦੀ ਸ਼ੂਟਿੰਗ ਹੋਈ ਸ਼ੁਰੂ

ਅਦਾਕਾਰਾ ਨੀਰੂ ਬਾਜਵਾ (Neeru Bajwa) ਅਤੇ ਅੰਬਰਦੀਪ ਦੀ ਫ਼ਿਲਮ ਲੌਂਗ ਲਾਚੀ-2 (Laung Laachi-2) ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ । ਜਿਸ ਦੀਆਂ ਤਸਵੀਰਾਂ ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸ਼ੇਅਰ ਕੀਤੀਆਂ ਹਨ । ਕੁਝ ਦਿਨ ਪਹਿਲਾਂ ਹੀ ਅੰਬਰਦੀਪ ਸਿੰਘ ਨੇ ਇਸ ਦੀ ਸੀਕਵੇਲ ਦਾ ਖੁਲਾਸਾ ਕੀਤਾ ਸੀ । ਐਮੀ ਵਿਰਕ, ਨੀਰੂ ਬਾਜਵਾ ਅਤੇ ਅੰਬਰਦੀਪ ਸਿੰਘ ਸਟਾਰਰ ਆਉਣ ਵਾਲੀ ਫਿਲਮ 19 ਅਗਸਤ 2022ਨੂੰ ਰਿਲੀਜ਼ ਹੋਣ ਵਾਲੀ ਹੈ।

Laung Laachi2 image From instagram

ਹੋਰ ਪੜ੍ਹੋ : ਨੀਰੂ ਬਾਜਵਾ ਖੁਦ ਨੂੰ ਫਿੱਟ ਰੱਖਣ ਦੇ ਲਈ ਕਰਦੀ ਹੈ ਇੰਨੀ ਮਿਹਨਤ, ਵੇਖੋ ਵੀਡੀਓ

'ਲੌਂਗ ਲਾਚੀ' ਵਿਲੇਜਰਜ਼ ਫਿਲਮ ਸਟੂਡੀਓ, ਅੰਬਰਦੀਪ ਪ੍ਰੋਡਕਸ਼ਨ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੇ ਬੈਨਰ ਹੇਠ ਰਿਲੀਜ਼ ਹੋਵੇਗੀ। ਪਹਿਲਾ ਸ਼ੈਡਿਊਲ 30 ਦਿਨ ਤੱਕ ਚੱਲੇਗਾ । ਦੱਸ ਦਈਏ ਕਿ ਇਸ ਤੋਂ ਪਹਿਲਾਂ ਜੋ ਫ਼ਿਲਮ ਰਿਲੀਜ਼ ਹੋਈ ਸੀ ਉਸ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਸੀ । ਅੰਬਰਦੀਪ ਸਿੰਘ ਨੇ ਇਸੇ ਫ਼ਿਲਮ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

 

ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਵੀ ਉਹ ਕਈ ਹਿੱਟ ਫ਼ਿਲਮਾਂ ਦੇ ਚੁੱਕੀ ਹੈ ਅਤੇ ਜਲਦ ਹੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਏਗੀ । ਇਸ ਤੋਂ ਇਲਾਵਾ ਉਹ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਨਜ਼ਰ ਆਉਣ ਵਾਲੀ ਹੈ । ਅੰਬਰਦੀਪ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਇਸੇ ਫ਼ਿਲਮ ਦੇ ਨਾਲ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਹੋਰ ਵੀ ਕਈ ਫ਼ਿਲਮਾਂ ਰਿਲੀਜ਼ ਹੋ ਚੁੱਕੀਆਂ ਹਨ ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network