ਮੱਕੀ ਦੀ ਰੋਟੀ ਖਾਣ ਦੇ ਹਨ ਕਈ ਫਾਇਦੇ, ਕਈ ਬਿਮਾਰੀਆਂ ਨੂੰ ਰੱਖਦੀ ਹੈ ਦੂਰ

written by Rupinder Kaler | December 28, 2020

ਮੱਕੀ ਦੀ ਰੋਟੀ ਖਾਣ ਦੇ ਬਹੁਤ ਸਾਰੇ ਫਾਇਦੇ ਹਨ । ਇਸ ਵਿੱਚ ਵਿਟਾਮਿਨ-ਏ, ਬੀ, ਈ ਅਤੇ ਕਈ ਤਰ੍ਹਾਂ ਦੇ ਮਿਨਰਲਜ਼ ਜਿਵੇਂ ਆਇਰਨ, ਕਾਪਰ, ਜ਼ਿੰਕ ਅਤੇ ਮੈਗਨੀਜ਼, ਪੋਟਾਸ਼ੀਅਮ ਹੁੰਦੇ ਹਨ । ਇਸ ਵਿਚ ਐਂਟੀ-ਆਕਸੀਡੈਂਟ ਭਰਪੂਰ ਮਾਤਰਾ ਵਿਚ ਮਿਲਦਾ ਹੈ, ਜੋ ਫੇਫੜਿਆਂ ਦੇ ਕੈਂਸਰ, ਲੀਵਰ ਅਤੇ ਛਾਤੀ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਦੇ ਹਨ। ਇਸ ਤੋਂ ਇਲਾਵਾ ਇਹ ਹਾਈ ਬੀ.ਪੀ. ਦੀ ਸਮੱਸਿਆ ਨੂੰ ਵੀ ਘੱਟ ਕਰ ਕੇ ਦਿਲ ਦੇ ਦੌਰੇ ਦਾ ਖ਼ਤਰਾ ਘੱਟ ਕਰਦਾ ਹੈ। corn-bread ਹੋਰ ਪੜ੍ਹੋ :

corn-bread ਮੱਕੀ ਦੀ ਛੱਲੀ ਨੂੰ ਸਾੜ ਕੇ ਉਸ ਦੀ ਰਾਖ ਨੂੰ ਪੀਸ ਲਉ ਫਿਰ ਇਸ ਵਿਚ ਸਵਾਦ ਮੁਤਾਬਕ ਨਮਕ ਪਾ ਕੇ ਦਿਨ ਵਿਚ 4 ਵਾਰ 1 ਚੱਮਚ ਇਸ ਦਾ ਸੇਵਨ ਕਰੋ। ਇਸ ਨਾਲ ਖਾਂਸੀ, ਕਫ ਅਤੇ ਸਰਦੀ ਤੋਂ ਰਾਹਤ ਮਿਲਦੀ ਹੈ। ਮੱਕੀ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਮੈਗਨੀਸ਼ੀਅਮ ਅਤੇ ਆਇਰਨ ਇਸ ਵਿਚ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਨਾਲ ਹੀ ਇਸ ਵਿਚ ਮੌਜੂਦ ਜ਼ਿੰਕ ਅਤੇ ਫ਼ਾਸਫ਼ੋਰਸ ਆਰਥਰਾਈਟਸ ਵਰਗੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ। corn-bread ਕਣਕ ਦੀ ਰੋਟੀ ਦੀ ਬਜਾਏ ਮੱਕੀ ਦੀ ਰੋਟੀ ਸੌਖੀ ਹਜ਼ਮ ਹੋ ਜਾਂਦੀ ਹੈ। ਮੱਕੀ ਵਿਚ ਮੌਜੂਦ ਫ਼ਾਈਬਰ ਪਾਚਨ ਨੂੰ ਸਹੀ ਰਖਦਾ ਹੈ ਅਤੇ ਹਾਨੀਕਾਰਕ ਪਦਾਰਥਾਂ ਨੂੰ ਸਰੀਰ ਵਿਚੋਂ ਬਾਹਰ ਕਢਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਐਸੀਡਿਟੀ, ਕਬਜ਼ ਆਦਿ ਪੇਟ ਸਬੰਧੀ ਸਮੱਸਿਆਵਾਂ ਘੱਟ ਹੁੰਦੀਆਂ ਹਨ। ਅਨੀਮੀਆ ਦੇ ਮਰੀਜ਼ਾਂ ਲਈ ਮੱਕੀ ਬਹੁਤ ਲਾਭਕਾਰੀ ਹੁੰਦੀ ਹੈ ਕਿਉਂਕਿ ਇਸ ਵਿਚ ਜ਼ਿੰਕ, ਆਇਰਨ ਅਤੇ ਬੀਟਾ-ਕੈਰੋਟਿਨ ਹੁੰਦਾ ਹੈ ।

0 Comments
0

You may also like