ਕਟਹਲ ਦੀ ਸਬਜ਼ੀ ਖਾਣ ਦੇ ਹਨ ਬਹੁਤ ਸਾਰੇ ਫਾਇਦੇ

written by Shaminder | November 23, 2021

ਸਬਜ਼ੀਆਂ ਸਿਹਤ ਲਈ ਬਹੁਤ ਹੀ ਲਾਭਦਾਇਕ ਹੁੰਦੀਆਂ ਹਨ । ਇਨ੍ਹਾਂ ਸਬਜ਼ੀਆਂ ‘ਚ ਕਈ ਤਰ੍ਹਾਂ ਦੇ ਤੱਤ ਹੁੰਦੇ ਹਨ ਜੋ ਸਿਹਤ ਲਈ ਬਹੁਤ ਹੀ ਵਧੀਆ ਮੰਨੀਆਂ ਜਾਂਦੀਆਂ ਹਨ । ਅੱਜ ਅਸੀਂ ਤੁਹਾਨੂੰ ਕਟਹਲ (Jackfruit Vegetable) ਦੇ ਫਾਇਦੇ ਬਾਰੇ ਦੱਸਾਂਗੇ । ਕਟਹਲ ‘ਚ ਵਿਟਾਮਿਨ ਏ, ਸੀ, ਪੋਟਾਸ਼ੀਅ, ਕੈਲਸ਼ੀਅਮ ਸਣੇ ਲੋਹ ਤੱਤ ਹੁੰਦੇ ਹਨ । ਜੋ ਕਿ ਸਾਡੀ ਸਿਹਤ (Health)ਦੇ ਲਈ ਬਹੁਤ ਹੀ ਜ਼ਰੂਰੀ ਹੁੰਦੇ ਹਨ ।ਸਰੀਰ ‘ਚ ਜ਼ਰੂਰੀ ਤੱਤ ਨਾ ਹੋਣ ਤਾਂ ਅਸੀਂ ਬੀਮਾਰ ਪੈ ਸਕਦੇ ਹਾਂ । ਕਟਹਲ ਦਾ ਇਸਤੇਮਾਲ ਸਿਰਫ਼ ਸਬਜ਼ੀ ਦੇ ਤੌਰ ‘ਤੇ ਹੀ ਨਹੀਂ ਕੀਤਾ ਜਾਂਦਾ ਬਲਕਿ ਇਸ ਦਾ ਇਸਤੇਮਾਲ ਪੀਣ ਦੇ ਲਈ ਵੀ ਕੀਤਾ ਜਾਂਦਾ ਹੈ ।

jackfruit image From Google

ਹੋਰ ਪੜ੍ਹੋ : ਤਲਾਕ ਦੀਆਂ ਖ਼ਬਰਾਂ ਦੇ ਚੱਲਦੇ ਪ੍ਰਿਯੰਕਾ ਚੋਪੜਾ ਨੇ ਕੀਤਾ ਇਸ ਤਰ੍ਹਾਂ ਦਾ ਕਮੈਂਟ

ਜੋ ਕਿ ਗਰਮੀਆਂ ‘ਚ ਕਾਫੀ ਫਾਇਦੇਮੰਦ ਹੁੰਦਾ ਹੈ । ਇਸ ਲਈ ਪੱਕੇ ਹੋਏ ਕਟਹਲ ਦੇ ਗੁੱਦੇ ਨੂੰ ਚੰਗੀ ਤਰ੍ਹਾਂ ਮਲ ਕੇ ਪਾਣੀ ਵਿਚ ਉਬਾਲ ਲਓ ਅਤੇ ਜਦ ਇਹ ਠੰਡਾ ਹੋ ਜਾਵੇ ਤਾਂ ਇਕ ਗਿਲਾਸ ਪੀ ਲਓ। ਇਸ ਨਾਲ ਸਰੀਰ ਵਿਚ ਤਾਜਗੀ ਅਤੇ ਊਰਜਾ ਆਉਂਦੀ ਹੈ।

jackfruit

ਥਾਈਰਾਈਡ ਦੇ ਨਾਲ ਪੀੜਤ ਲੋਕਾਂ ਲਈ ਵੀ ਕਟਹਲ ਫਾਇਦੇਮੰਦ ਹੁੰਦਾ ਹੈ । ਕਿਉਂਕਿ ਇਹ ਥਾਈਰਾਈਡ ਨੂੰ ਕੰਟਰੋਲ ਕਰਦਾ ਹੈ । ਕਟਹਲ ਵਿਚ ਪੋਟਾਸ਼ੀਅਮ ਪਾਇਆ ਜਾਂਦਾ ਹੈ ਜੋ ਕਿ ਬਲੱਡ ਪ੍ਰੈਸ਼ਰ ਨੂੰ ਠੀਕ ਰੱਖਦਾ ਹੈ। ਗਰਮੀਆਂ ਵਿਚ ਤਾਂ ਵਧੇਰੇ ਠੰਡੇ ਪਦਾਰਥਾਂ ਦੀ ਜ਼ਰੂਰਤ ਹੁੰਦੀ ਹੈ ਇਸ ਲਈ ਕਟਹਲ ਦਾ ਜੂਸ ਬਹੁਤ ਲਾਭਦਾਇਕ ਹੈ।ਇਸ ਰੇਸ਼ੇਦਾਰ ਫਲ ਵਿਚ ਲੋਹ ਤੱਤ ਦੀ ਮਾਤਰਾ ਵਧੇਰੇ ਹੁੰਦੀ ਹੈ ਜਿਸ ਨਾਲ ਇਹ ਅਨੀਮੀਆ ਦੇ ਰੋਗ ਵਿਚ ਬਹੁਤ ਲਾਭਦਾਇਕ ਹੈ। ਹੱਡੀਆਂ ਦੀ ਮਜਬੂਤੀ ਲਈ ਵੀ ਕਟਹਲ ਬਹੁਤ ਲਾਭਦਾਇਕ ਹੈ। ਮੈਗਨੀਸ਼ੀਅਮ ਹੱਡੀਆਂ ਮਜਬੂਤ ਕਰਦਾ ਹੈ। ਕਟਹਲ ਨਾਲ ਅਲਸਰ, ਕਬਜ ਅਤੇ ਪਾਚਣ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਦਾ ਹੈ।

 

You may also like