Advertisment

ਸਰਦੀ ‘ਚ ਗੁੜ ਖਾਣ ਦੇ ਹਨ ਕਈ ਫਾਇਦੇ, ਇਨ੍ਹਾਂ ਬੀਮਾਰੀਆਂ ਦਾ ਹੁੰਦਾ ਹੈ ਇਲਾਜ

author-image
By Shaminder
New Update
ਸਰਦੀ ‘ਚ ਗੁੜ ਖਾਣ ਦੇ ਹਨ ਕਈ ਫਾਇਦੇ, ਇਨ੍ਹਾਂ ਬੀਮਾਰੀਆਂ ਦਾ ਹੁੰਦਾ ਹੈ ਇਲਾਜ
Advertisment
ਪ੍ਰਦੂਸ਼ਣ ਅੱਜ ਸਾਡੇ ਲਈ ਵੱਡੀ ਸਮੱਸਿਆ ਬਣ ਚੁੱਕਿਆ ਹੈ । ਅਜਿਹੇ ‘ਚ ਪ੍ਰਦੂਸ਼ਣ ਦਾ ਅਸਰ ਸਾਡੀ ਸਿਹਤ ‘ਤੇ ਵੀ ਪੈਂਦਾ ਹੈ । ਅਜਿਹੇ ‘ਚ ਪ੍ਰਦੂਸ਼ਣ ਤੋਂ ਬਚਾਅ ਲਈ ਖਾਣਪੀਣ ਵਧੀਆ ਹੋਣਾ ਚਾਹੀਦਾ ਹੈ । ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਵਧੀਆ ਖਾ ਕੇ ਅਸੀਂ
Advertisment
ਪ੍ਰਦੂਸ਼ਣ ਤੋਂ ਬਚਾਅ ਕਿਵੇਂ ਕਰ ਸਕਦੇ ਹਾਂ । ਇਸ ਲਈ ਅੱਜ ਅਸੀਂ ਤੁਹਾਨੂੰ ਦੱਸਾਂਗੇ ਗੁੜ ਖਾਣ ਦੇ ਫਾਇਦੇ । ਅੱਜ ਕੱਲ੍ਹ ਮਹਾਂਨਗਰਾਂ ‘ਚ ਪ੍ਰਦੂਸ਼ਣ ਦੀ ਸਮੱਸਿਆ ਆਮ ਹੋ ਚੁੱਕੀ ਹੈ । gud ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਇਲਾਕਿਆਂ ’ਚ ਠੰਢ ਆ ਗਈ ਹੈ। ਦਿੱਲੀ ਜਿਹੇ ਵੱਡੇ ਸ਼ਹਿਰਾਂ ਵਿੱਚ ਪ੍ਰਦੂਸ਼ਣ ਦੀ ਵੱਖਰੀ ਸਮੱਸਿਆ ਹੈ। ਅਜਿਹੇ ਹਾਲਾਤ ’ਚ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਅਜਿਹੇ ਮੌਸਮ ’ਚ ਗੁੜ ਦੇ ਔਸ਼ਧ ਗੁਣਾਂ ਬਾਰੇ ਅੱਜ ਤੁਹਾਨੂੰ ਕੁਝ ਜਾਣਕਾਰੀ ਦਿੰਦੇ ਹਾਂ। Jaggery ਮਿੱਠਾ ਖਾਣ ਦੇ ਸ਼ੌਕੀਨ ਜ਼ਿਆਦਾਤਰ ਖੰਡ ਦੀ ਥਾਂ ਗੁੜ ਨੂੰ ਹੀ ਪਸੰਦ ਕਰਦੇ ਹਨ ਕਿਉਂਕਿ ਇਸ ਦੇ ਸਰੀਰ ਨੂੰ ਬਹੁਤ ਫ਼ਾਇਦੇ ਹੁੰਦੇ ਹਨ।ਗੁੜ ’ਚ ਪਾਏ ਜਾਣ ਵਾਲੇ ਪ੍ਰੋਟੀਨ, ਕਾਰਬੋਹਾਈਡ੍ਰੇਟ, ਲੋਹਾ, ਵਿਟਾਮਿਨ ਬੀ, ਕੈਲਸ਼ੀਅਮ ਤੇ ਫ਼ਾਸਫ਼ੋਰਸ ਮਨੁੱਖੀ ਸਰੀਰ ਲਈ ਕਿਸੇ ਵਧੀਆ ਦਵਾਈ ਵਾਂਗ ਹੀ ਕੰਮ ਕਰਦੇ ਹਨ। jaagery ਸਾਡੇ ਸਰੀਰ ਉੱਤੇ ਪ੍ਰਦੂਸ਼ਣ ਕਾਰਣ ਪੈਣ ਵਾਲੇ ਅਸਰ ਨੂੰ ਗੁੜ ਕਈ ਗੁਣਾ ਘਟਾ ਦਿੰਦਾ ਹੈ। ਡਾਇਬਟੀਜ਼ ਰੋਗੀ ਮਿੱਠਾ ਚਖਣ ਲਈ ਗੁੜ ਹੀ ਵਰਤਦੇ ਹਨ। ਇਹ ਹੱਡੀਆਂ ਮਜ਼ਬੂਤ ਬਣਾਉਂਦਾ ਹੈ। ਜੇ ਤੁਸੀਂ ਕਿਸੇ ਅਜਿਹੀ ਫ਼ੈਕਟਰੀ ਜਾਂ ਕਾਰਖਾਨੇ ’ਚ ਕੰਮ ਕਰਦੇ ਹੋ, ਜਿੱਥੇ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਜ਼ਿਆਦਾ ਹੈ, ਤਦ ਤਾਂ ਤੁਹਾਨੂੰ ਗੁੜ ਰੋਜ਼ਾਨਾ ਜ਼ਰੂਰ ਵਰਤਣਾ ਚਾਹੀਦਾ ਹੈ। ਰੋਜ਼ਾਨਾ 100 ਗ੍ਰਾਮ ਗੁੜ ਖਾਣ ਨਾਲ ਪ੍ਰਦੂਸ਼ਣ ਕਾਰਣ ਹੋਣ ਵਾਲੀਆਂ ਖ਼ਤਰਨਾਕ ਬੀਮਾਰੀਆਂ ਦੂਰ ਭੱਜ ਜਾਂਦੀਆਂ ਹਨ। ਗੁੜ ਖਾਣ ਨਾਲ ਪੇਟ ਦੀਆਂ ਸਮੱਸਿਆਵਾਂ ਜਿਵੇਂ ਕਬਜ਼, ਐਸੀਡਿਟੀ ਤੇ ਖੱਟੀਆਂ ਡਕਾਰਾਂ ਵਿੱਚ ਫ਼ਾਇਦੇਮੰਦ ਹੁੰਦਾ ਹੈ। ਪੇਟ ਦੀ ਸਮੱਸਿਆ ਹੋਵੇ, ਤਾਂ ਗੁੜ ਦੇ ਛੋਟੇ ਟੁਕੜੇ ਨੂੰ ਕਾਲਾ ਲੂਣ ਲਾ ਕੇ ਖਾਣ ਨਾਲ ਫ਼ਾਇਦਾ ਹੁੰਦਾ ਹੈ। ਇਸ ਨਾਲ ਹਾਜ਼ਮਾ ਠੀਕ ਰਹਿੰਦਾ ਹੈ, ਕਬਜ਼ ਵੀ ਨਹੀਂ ਹੁੰਦੀ।    
Advertisment

Stay updated with the latest news headlines.

Follow us:
Advertisment
Advertisment
Latest Stories
Advertisment